ਸ਼ੁਜਾਨਪੁਰ, 25 ਸਤੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਜੀ ਦਾ
ਪਾਠ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਵਿਖੇ ਕਰਵਾਇਆ ਗਿਆ।ਜ਼ਿਕਰਯੋਗ ਹੈ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਮ੍ਰਿਤਸਰ ਦੇ ਪ੍ਰਬੰਧ ਅਧੀਨ ਇਹ ਕਾਲਜ ਪਿਛਲੇ ਛੇ ਸਾਲਾਂ ਤੋਂ ਇਸ ਖੇਤਰ ਵਿਚ ਵਿਦਿਆਰਥੀਆਂ ਨੂੰ ਉੱਚ ਵਿਦਿਆ ਮੁਹੱਈਆ ਕਰਵਾ ਰਿਹਾ ਹੈ।ਇਸ ਸਾਲ ਕੋਰੋਨਾ ਦੇ ਕਹਿਰ ਤੋਂ ਬਾਅਦ ਸਾਲ 2021-22 ਸੈਸ਼ਨ ਦੇ ਸ਼ੁੱਭਆਰੰਭ ਕਰਨ ਮੌਕੇ ਕਾਲਜ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਪਾਠ ਦਾ ਆਯੋਜਨ ਕਾਲਜ ਦੇ ਪ੍ਰਿੰਸੀਪਲ ਮੈਡਮ ਪ੍ਰੋ. ਭੁਪਿੰਦਰ ਕੌਰ ਦੀ ਅਗਵਾਈ ‘ਚ ਕਰਵਾਇਆ ਗਿਆ।ਉਹਨਾਂ ਵਿਦਿਆਰਥੀਆਂ ਨੂੰ ਸੰਬੋਧਿਤ ਹੁੰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਜੀਵਨ ਵਿਚ ਗੁਰੂ ਸਾਹਿਬ ਜੀ ਦੀ ਬਾਣੀ ਤੋਂ ਸੇਧ ਲੈ ਕੇ ਉਹਨਾਂ ਦੁਆਰਾ ਦਿੱਤੀਆਂ ਸਿਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣਾ ਚਾਹੀਦਾ ਹੈ।ਪ੍ਰਿੰਸੀਪਲ ਮੈਡਮ ਵਲੋਂ ਵਿਦਿਆਰਥੀਆਂ ਦੇ ਉੱਜਲ ਭਵਿਖ ਦੀ ਕਾਮਨਾ ਕਰਦਿਆਂ ਅਰਦਾਸ ਕਰਵਾਈ ਗਈ।ਕਾਲਜ ਅਧਿਆਪਕਾਂ ਵਲੋਂ ਮੱਠੀ ਅਤੇ ਲੱਡੂ ਵੰਡੇ ਗਏ।ਇਸ ਮੌਕੇ ਕਾਲਜ ਦੇ ਸਮੂਹ ਅਧਿਆਪਕ ਸਾਹਿਬਾਨ ਅਤੇ ਵੱਡੀ ਗਿਣਤੀ ‘ਚ ਵਿਦਿਆਰਥੀ ਹਾਜ਼ਰ ਸਨ।
Check Also
ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …
Punjab Post Daily Online Newspaper & Print Media