ਅੰਮ੍ਰਿਤਸਰ, 25 ਸਤੰਬਰ (ਜਗਦੀਪ ਸਿੰਘ) – ਲ਼ਾਇਨਜ਼ ਕਲੱਬ ਅੰਮ੍ਰਿਤਸਰ ਗੋਲਡਨ ਟੈਂਪਲ ਵਲੋਂ ਇਥੋਂ ਨੇੜਲੇ ਪਿੰਡ ਫਤਹਿਪੁਰ ਰਾਜਪੂਤਾਂ ਵਿਖੇ ਕੋਵਿਡ
ਵੈਕਸੀਨੇਸ਼ਨ ਕੈਂਪ ਲਗਾਇਆ ਗਿਆ।ਰਿਜ਼ਨਲ ਚੇਅਰਮੈਨ ਬਲਜੀਤ ਸਿੰਘ ਜੰਮੂ ਦੀ ਅਗਵਾਈ ਹੇਠ ਲਗਾਏ ਗਏ ਇਸ ਕੈਂਪ ਦੌਰਾਨ 200 ਦੇ ਕਰੀਬ ਪਿੰਡ ਵਾਸੀਆਂ ਨੂੰ ਕੋਵੀਸ਼ੀਲਡ ਵੈਕਸੀਨ ਲਗਾਈ ਗਈ।ਲਾਇਨਜ਼ ਕਲੱਬ ਅੰਮ੍ਰਿਤਸਰ ਗੋਲਡਨ ਟੈਂਪਲ ਦੇ ਪ੍ਰਧਾਨ ਜਗਜੀਤ ਸਿੰਘ ਸੁਚੂ ਨੇ ਰਿਜ਼ਨਲ ਚੇਅਰਮੈਨ ਬਲਜੀਤ ਸਿੰਘ ਜੰਮੂ, ਡਾਕਟਰਾਂ ਦੀ ਟੀਮ, ਪਿੰਡ ਦੇ ਸਰਪੰਚ, ਪੰਚਾਂ ਅਤੇ ਲਾਇਨਜ਼ ਕਲੱਬ ਮੈਂਬਰਾਂ ਐਸ.ਐਸ ਸਮਰਾ, ਨਰਿੰਦਰ ਸਿੰਘ ਅਤੇ ਜਗਮੋਹਨ ਸਿੰਘ ਦੂਆ ਆਦਿ ਦਾ ਧੰਨਵਾਦ ਕੀਤਾ।ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਨੂੰ ਹਰਾਉਣ ਲਈ ਵੈਕਸੀਨ ਲਗਾਉਣਾ ਬਹੁਤ ਜਰੂਰੀ ਹੈ।ਇਸ ਲਈ ਜਿੰਨਾਂ ਨੇ ਅਜੇ ਤੱਕ ਵੈਕਸੀਨ ਨਹੀਂ ਲਗਵਾਈ ਉਹ ਇਹ ਟੀਕਾ ਜਰੂਰ ਲਗਵਾਉਣ।
Punjab Post Daily Online Newspaper & Print Media