ਅੰਮ੍ਰਿਤਸਰ, 26 ਸਤੰਬਰ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ, ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ), ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬੀ ਬਲਾਕ ਰਣਜੀਤ ਐਵਨਿਊ ਅਤੇ ਹੋਲੀ ਸਿਟੀ ਫਾਰਮਰਜ਼ ਗਰੁੱਪ ਆਦਿ ਜਥੇਬੰਦੀਆਂ ਤੇ ਸੰਸਥਾਵਾਂ ਵਲੋਂ ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਨੂੰ ਦਿੱਤੇ ਗਏ ਭਾਰਤ ਬੰਦ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਗਿਆ ਹੈ।
ਦਮਦਮੀ ਟਕਸਾਲ ਦੇ ਮੁੱਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ 27 ਸਤੰਬਰ ਨੂੰ ਕਿਸਾਨਾਂ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਨੂੰ ਪੂਰਨ ਸਮਰਥਨ ਦਿੰਦਿਆਂ ਸਿੱਖ ਜਥੇਬੰਦੀਆਂ, ਸੰਤ ਮਹਾਂਪੁਰਸ਼ਾਂ ਅਤੇ ਕਿਸਾਨੀ ਨਾਲ ਪਿਆਰ ਕਰਨ ਵਾਲੀਆਂ ਸਮੂਹ ਸੰਗਤਾਂ ਨੂੰ ਭਾਰਤ ਬੰਦ ਦੇ ਸੱਦੇ ਨੂੰ ਕਾਮਯਾਬ ਕਰਨ ਦੀ ਪੁਰਜ਼ੋਰ ਅਪੀਲ ਕੀਤੀ ਹੈ।ਉਨ੍ਹਾਂ ਤਿੰਨ ਕਾਲੇ ਕਾਨੂੰਨ ਤੁਰੰਤ ਰੱਦ ਕਰਨ ਅਤੇ ਕਿਸਾਨਾਂ ਦੀ ਰਾਏ ਨਾਲ ਕਾਨੂੰਨ ਬਣਾ ਕੇ ਲਾਗੂ ਕਰਨ ਦੀ ਮੰਗ ਵੀ ਉਠਾਈ।
ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਦੇ ਕੌਮੀ ਪ੍ਰਧਾਨ ਅਮਰਬੀਰ ਸਿੰਘ ਢੋਟ ਨੇ ਸਮੂਹ ਸੰਪ੍ਰਦਾਵਾਂ, ਸਿੰਘ ਸਭਾਵਾਂ ਅਤੇ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਨੂੰ ਭਾਰਤ ਬੰਦ ਨੂੂੰ ਸਫਲ਼ ਕਰਨ ਦੀ ਅਪੀਲ ਕੀਤੀ ਹੈ।
ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬੀ ਬਲਾਕ ਰਣਜੀਤ ਐਵਨਿਊ ਦੇ ਸੁਖਵਿੰਦਰ ਸਿੰਘ ਧੰਜ਼ਲ ਨੇ ਭਾਰਤ ਬੰਦ ਦੀ ਹਮਾਇਤ ਕਰਦਿਆਂ ਦੱਸਿਆ ਹੈ ਕਿ ਸੁਸਾਇਟੀ ਵਲੋਂ 27 ਸਤੰਬਰ ਨੂੰ ਰਣਜੀਤ ਐਵਨਿਊ ਸੀ ਬਲਾਕ ਵਿਖੇ ਕਿਸਾਨਾਂ ਦੇ ਹੱਕ ਵਿੱਚ ਰੋਸ ਪ੍ਰਦਰਸ਼ਨ ਵੀ ਕੀਤਾ ਜਾਵੇਗਾ।
ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਦੇ ਸਕੱਤਰ ਜਨਰਲ ਨੇ ਕਿਹਾ ਕਿ ਕੌਮੀ ਬਾਡੀ ਦੇ ਫੈਸਲੇ ਅਨੁਸਾਰ ਕਿਸਾਨਾਂ ਵਲੋਂ ਐਲਾਨੇ ਭਾਰਤ ਬੰਦ ਨੂੰ ਸਫਲ ਬਣਾਉਣ ਲਈ ਰੈਲੀਆਂ ਤੇ ਪ੍ਰਦਰਸ਼ਨਾਂ ਵਿੱਚ ਯੂਨੀਅਨ ਆਗੂ ਤੇ ਮੈਂਬਰ ਸ਼ਮੂਲੀਅਤ ਕਰਨਗੇ।
ਇਸੇ ਦੌਰਾਨ ਹੋਲੀ ਸਿਟੀ ਫਾਰਮਰਜ਼ ਗਰੁੱਪ ਵਲੋਂ ਵੀ ਕਿਸਾਨਾਂ ਦੇ ਭਾਰਤ ਬੰਦ ਦੀ ਹਮਾਇਤ ਦਾ ਐਲਾਨ ਕੀਤਾ ਗਿਆ ਹੈ।ਸੰਸਥਾ ਦੇ ਅਹੁੱਦਦੇਦਾਰ ਰਾਜਨ ਮਾਨ ਨੇ ਦੱਸਿਆ ਹੈ ਕਿ 27 ਸਤੰਬਰ ਨੂੰ ਕਿਸਾਨਾਂ ਦੇ ਸਹਿਯੋਗ ਨਾਲ ਗੁਮਟਾਲਾ ਪੁੱਲ ਦੇ ਹੇਠਾਂ ਚੱਕਾ ਜਾਮ ਕਰ ਕੇ ਧਰਨਾ ਦਿੱਤਾ ਜਾਵੇਗਾ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …