Saturday, October 24, 2026

ਸਰਕਾਰੀ ਸਕੂਲ ਦੀ ਵਿਦਿਆਰਥਣ ਜਸਵਿੰਦਰ ਕੌਰ ਦਾ ਜ਼ਿਲ੍ਹਾ ਪੱਧਰੀ ਜੁਡੋ ਚੈਂਪੀਅਨਸ਼ਿਪ ‘ਚ ਪਹਿਲਾ ਸਥਾਨ

ਸੰਗਰੂਰ, 27 ਸਤੰਬਰ (ਜਗਸੀਰ ਲੌਂਗੋਵਾਲ)- ਇਥੋਂ ਨਜ਼ਦੀਕੀ ਪਿੰਡ ਨਮੋਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ‘ਚ ਪੜ੍ਹਦੀ ਛੇਵੀਂ ਕਲਾਸ ਦੀ ਵਿਦਿਆਰਥਣ ਜਸਵਿੰਦਰ ਕੌਰ ਨੇ ਜ਼ਿਲ੍ਹਾ ਪੱਧਰੀ ਜੁਡੋ ਚੈਂਪੀਅਨਸ਼ਿਪ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਇਸ ਮਾਣਮੱਤੀ ਪ੍ਰਾਪਤੀ ਲਈ ਸਕੂਲ ਪ੍ਰਿੰਸੀਪਲ ਸ੍ਰੀਮਤੀ ਗੁਰਮੀਤ ਕੌਰ, ਡੀ.ਪੀ.ਈ ਗੁਰਪ੍ਰੀਤ ਸਿੰਘ, ਲੈਕਚਰਾਰ ਮਨਜੀਤ ਸ਼ਰਮਾ ਕੋਚ ਗੁਰਪ੍ਰੀਤ ਸਿੰਘ ਨਮੋਲ ਅਤੇ ਸਮੂਹ ਸਟਾਫ ਵਲੋਂ ਜਸਵਿੰਦਰ ਕੌਰ ਨੂੰ ਸਨਮਾਨਿਤ ਕੀਤਾ ਗਿਆ।

Check Also

ਖ਼ਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਦਿਲ ਦਿਵਸ-2026 ਮਨਾਇਆ ਗਿਆ

ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਦਿਲ ਦੀ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ …