Friday, August 28, 2026

ਸੇਵਾ ਕੇਂਦਰਾਂ ‘ਚ ਖਾਣ ਵਾਲੇ ਪਦਾਰਥਾਂ ਦੀ ਰਾਜਿਸਟ੍ਰੇਸ਼ਨ ਤੇ ਸਰਟੀਫਿਕੇਟ ਦੀਆਂ ਦੋ ਨਵੀਆਂ ਸੇਵਾਂਵਾਂ ਸ਼ੁਰੂ

ਅੰਮ੍ਰਿਤਸਰ, 27 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਨੇ ਸੇਵਾ ਕੇਂਦਰਾਂ ‘ਚ ਖਾਣ ਵਾਲੇ ਪਦਾਰਥਾਂ ਦੇ ਰਜਿਸਟ੍ਰੇਸ਼ਨ ਸਰਟੀਫਿਕੇਟ ਨਾਲ ਸਬੰਧਤ ਦੋ ਹੋਰ ਸੇਵਾਵਾਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ।ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਫੂਡ ਅਤੇ ਡਰੱਗਜ਼ ਐਡਮਨਿਸਟ੍ਰੇਸ਼ਨ ਨਾਲ ਸਬੰਧਤ ਇਹ ਦੋ ਸੇਵਾਵਾਂ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ‘ਚ ਸ਼ੁਰੂ ਹੋ ਗਈਆਂ ਹਨ।
                 ਉਨ੍ਹਾਂ ਦੱਸਿਆ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਫੂਡ ਤੇ ਡਰੱਗ ਐਡਮਨਿਸਟ੍ਰੇਸ਼ਨ ਤਹਿਤ ਦੋ ਸੇਵਾਵਾਂ, ਖਾਧ ਪਦਾਰਥਾਂ ਦੀ ਰਜਿਸਟ੍ਰੇਸ਼ਨ ਸਰਟੀਫਿਕੇਟ (ਟਰਨਓਵਰ 12 ਲੱਖ ਰੁਪਏ ਤੋਂ ਘੱਟ) ਤਹਿਤ ਰਜਿਸਟ੍ਰੇਸ਼ਨ ਅਤੇ ਖਾਧ ਪਦਾਰਥਾਂ ਦੀ ਰਜਿਸਟ੍ਰੇਸ਼ਨ ਸਰਟੀਫਿਕੇਟ (12 ਲੱਖ ਤੋਂ ਵੱਧ ਦੀ ਟਰਨਓਵਰ) ਦਾ ਲਾਇਸੈਂਸ ਦੀ ਸੇਵਾ ਹੁਣ ਸੇਵਾ ਕੇਂਦਰਾਂ ‘ਚ ਪ੍ਰਾਪਤ ਹੋਣਗੀਆਂ।
                    ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਸੇਵਾਵਾਂ ਲਈ ਸੇਵਾ ਕੇਂਦਰਾਂ ‘ਚ 1815 ਰੁਪਏ ਸੇਵਾ ਫੀਸ ਲਈ ਜਾਵੇਗੀ।ਉਨ੍ਹਾਂ ਕਿਹਾ ਕਿ ਬਿਨੈਕਾਰ, ਲਾਇਸੈਂਸ ਸੇਵਾ ਲਈ ਰਜਿਸਟ੍ਰੇਸ਼ਨ ਵਾਸਤੇ ਹੁਣ ਆਪਣੇ ਨੇੜਲੇ ਸੇਵਾ ਕੇਂਦਰ ਵਿਖੇ ਵੀ ਅਪਲਾਈ ਕਰ ਸਕਣਗੇ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …