Friday, August 28, 2026

ਖਜਾਨਾ ਕਰਮਚਾਰੀ ਐਸੋਸੀਏਸ਼ਨ ਦੀ ਸੂਬਾ ਪੱਧਰੀ ਮੀਟਿੰਗ ‘ਚ ਹੋਵੇਗਾ ਸੰਘਰਸ਼ ਦਾ ਐਲਾਨ

ਅੰਮ੍ਰਿਤਸਰ, 27 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਟੇਟ ਖਜਾਨਾ ਕਰਮਚਾਰੀ ਐਸੋਸੀਏਸ਼ਨ ਖਜਾਨਾ ਕਰਮਚਾਰੀਆਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਦੀ ਪੂਰਤੀ ਲਈ ਜਲਦੀ ਹੀ ਸੂਬਾ ਪੱਧਰੀ ਮੀਟਿੰਗ ਕਰਕੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।ਐਸੋਸੀਏਸ਼ਨ ਨੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਭੇਜੇ ਗਏ ਮੰਗ ਪੱਤਰਾਂ ‘ਤੇ ਜਲਦੀ ਹੀ ਖਜ਼ਾਨਾ ਵਿਭਾਗ ‘ਚ ਕੰਮ ਕਰਦੇ ਕਰਮਚਾਰੀਆਂ ਦੀਆਂ ਮੰਗਾਂ ਦੀ ਪੂਰਤੀ ਲਈ ਜਥੇਬੰਦੀ ਨੂੰ ਮੀਟਿੰਗ ਦਾ ਸਮਾਂ ਦਿੱਤਾ ਜਾਵੇ ਅਤੇ ਮੰਗਾਂ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਕੀਤਾ ਜਾਵੇ ਤਾਂ ਜੋ ਖਜਾਨਾ ਵਿਭਾਗ ਵਿੱਚ ਕੰਮ ਕਰਦੇ ਕਰਮਚਾਰੀਆਂ ਨੂੰ ਆਪਣਾ ਹੱਕ ਮਿਲ ਸਕੇ।
                  ਪੰਜਾਬ ਸਟੇਟ ਖਜਾਨਾ ਕਰਮਚਾਰੀ ਐਸੋਸੀਏਸ਼ਨ ਸੂਬਾ ਕਮੇਟੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸੈਣੀ, ਸੂਬਾ ਜਨਰਲ ਸਕੱਤਰ ਮਨਜਿੰਦਰ ਸਿੰਘ ਸੰਧੂ ਸੂਬਾ ਸੀਨੀਅਰ ਮੀਤ ਪ੍ਰਧਾਨ ਜੈਮਲ ਸਿੰਘ ਉੱਚਾ, ਸੂਬਾ ਐਡੀਸ਼ਨਲ ਜਨਰਲ ਸਕੱਤਰ ਮਨਦੀਪ ਸਿੰਘ ਚੌਹਾਨ, ਮੁੱਖ ਜਥੇਬੰਦਕ ਸਕੱਤਰ ਸਾਵਨ ਸਿੰਘ, ਸੂਬਾ ਵਿੱਤ ਸਕੱਤਰ ਅਮਨਦੀਪ ਸਿੰਘ ਅਤੇ ਸੂਬਾ ਪ੍ਰੈਸ ਸਕੱਤਰ ਹਰਪ੍ਰੀਤ ਸਿੰਘ ਅਤੇ ਪੁਸ਼ਪਿੰਦਰ ਪਠਾਨੀਆ ਨੇ ਦੱਸਿਆ ਹੈ ਕਿ ਖਜਾਨਾ ਵਿਭਾਗ ਦੀਆਂ ਕਾਫੀ ਲੰਮੇ ਸਮੇ ਤੋਂ ਲਟਕਦੀਆਂ ਵਿਭਾਗੀ ਮੰਗਾਂ ਵਿਚ ਖਜਾਨਾ ਅਫਸਰ, ਸੁਪਰਡੈਂਟ, ਜਿਲਾ ਖਜਾਨਚੀ, ਸਹਾਇਕ ਖਜਾਨਚੀ, ਕਲਰਕ, ਜਿਲਦਸਾਜ਼ ਆਦਿ ਦੀਆਂ ਤਰੱਕੀਆਂ, ਕਲਰਕਾਂ ਵਿਚੋਂ 50 ਫੀਸਦ ਜੂਨੀਅਰ ਸਹਾਇਕ ਬਣਾਉਣਾ, 4,9,14 ਸਾਲਾ ਏ.ਸੀ.ਪੀ ਕੇਸਾਂ ਦਾ ਲਾਭ ਦੇਣਾ, ਸੀਨੀਅਰ ਜੂਨੀਅਰ ਦੇ ਕੇਸਾਂ ਦਾ ਨਿਪਟਾਰਾ, ਵੱਡੀ ਮਾਤਰਾ ਵਿੱਚ ਕਲਰਕ ਸਹਾਇਕ ਖਜਾਨਚੀ ਦੀਆਂ ਕਾਲੀ ਅਸਾਮੀਆਂ ਭਰਨ ਸਬੰਧੀ ਐਸ.ਐਸ ਬੋਰਡ ਨੂੰ ਮੰਗ ਪੱਤਰ ਭੇਜ ਕੇ ਭਰਤੀ ਕਰਵਾਉਣਾ, ਖਾਲੀ ਅਸਾਮੀਆਂ ‘ਤੇ ਸੇਵਾਦਾਰਾਂ ਦੀ ਭਰਤੀ ਵਿਭਾਗੀ ਪੱਧਰ ‘ਤੇ ਕਰਨਾ, ਮਰ ਚੁੱਕੇ ਕਰਮਚਾਰੀਆਂ ਦੇ ਵਾਰਸਾਂ ਨੂੰ ਤਰਸ ਦੇ ਅਧਾਰ ‘ਤੇ ਨੌਕਰੀ ਦੇ ਕੇਸਾਂ ਦਾ ਪਹਿਲ ਦੇ ਅਧਾਰ ‘ਤੇ ਨਿਪਟਾਰਾ ਕਰਨਾ, ਖਜਾਨਾ ਅਫਸਰ ਦੀ ਤਰੱਕੀ ਲਈ ਕੋਟਾ 50% ਤੋਂ ਵਧਾ ਕੇ 75% ਪ੍ਰਤੀਸ਼ਤ ਕਰਨਾ, ਜਿਲ੍ਹਾ ਖਜਾਨਾ ਅਫਸਰ, ਖਜਾਨਾ ਅਫਸਰ, ਜਿਲਦਸਾਜ਼ ਨੂੰ ਕਨਵੇਐਂਸ ਅਲਾਉਂਸ, ਸੁਪਰਡੈਂਟ ਅਤੇ ਜਿਲਾ ਖਜ਼ਾਨਚੀ ਦੀ ਅਸਾਮੀ ‘ਤੇ ਪਦ ਉੱਨਤੀ ਰਾਹੀਂ ਭਰੀਆਂ ਅਸਾਮੀਆਂ ਤੇ 50 ਸਾਲ ਤੋਂ ਘੱਟ ਉਮਰ ਦੇ ਕਰਮਚਾਰੀਆਂ ਲਈ ਵਿਭਾਗੀ ਪ੍ਰੀਖਿਆ ਦੀ ਸ਼ਰਤ ਖਤਮ ਕਰਨਾ ਅਤੇ ਨਵੇਂ ਬਣੇ ਜਿਲਿਆਂ ਵਿੱਚ ਅਸਾਮੀਆਂ ਦੀ ਰਚਨਾ ਜਿਲ੍ਹਾ ਪੱਧਰ ਦੇ ਹਿਸਾਬ ਨਾਲ ਕਰਨਾ ਸ਼ਾਮਲ ਹੈ।ਭੱਖਦੀਆਂ ਮੰਗਾਂ ਦੀ ਕਾਫੀ ਲੰਮੇ ਸਮੇਂ ਤੋਂ ਪੂਰਤੀ ਨਾ ਹੋਣ ਕਾਰਨ ਖਜ਼ਾਨਾ ਕਰਮਚਾਰੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …