Friday, August 28, 2026

ਭਾਰਤ ਬੰਦ ਨੂੰ ਅੰਮ੍ਰਿਤਸਰ `ਚ ਮਿਲਿਆ ਭਰਵਾਂ ਹੁੰਗਾਰਾ

ਵੱਖ-ਵੱਖ ਥਾਵਾਂ ‘ਤੇ ਵਿਰੋਧ ਪ੍ਰਦਰਸ਼ਨ ਕਰ ਕੇ ਕਾਲੇ ਖੇਤੀ ਕਾਨੂੰਨ ਵਾਪਸ ਲੈਣ ਦੀ ਕੀਤੀ ਗਈ ਮੰਗ

ਅੰਮ੍ਰਿਤਸਰ, 27 ਸਤੰਬਰ (ਸੁਖਬੀਰ ਸਿੰਘ) – ਭਾਰਤ ਬੰਦ ਨੂੰ ਅੱਜ ਅੰਮ੍ਰਿਤਸਰ `ਚ ਭਰਵਾਂ ਹੁੰਗਾਰਾ ਮਿਲਿਆ।ਜਿਸ ਦੌਰਾਨ ਵੱਖ-ਵੱਖ ਥਾਵਾਂ ‘ਤੇ ਵਿਰੋਧ ਪ੍ਰਦਰਸ਼ਨ ਕਰ ਕੇ ਕਾਲੇ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ ਗਈ।ਸੰਯੁਕਤ ਕਿਸਾਨ ਮੋਰਚੇ ਵਲੋਂ ਭਾਰਤ ਬੰਦ ਦੇ ਦਿੱਤੇ ਗਏ ਸੱਦੇ ‘ਤੇ ਬਾਜ਼ਾਰ, ਦੁਕਾਨਾਂ, ਮਾਰਕੀਟਾਂ, ਵਪਾਰਕ ਤੇ ਵਿੱਦਿਅਕ ਅਦਾਰੇ ਬੰਦ ਰਹੇ ਜਦਕਿ ਸਰਕਾਰੀ ਅਦਾਰਿਆਂ ਤੋਂ ਇਲਾਵਾ ਰੇਲ ਅਤੇ ਬੱਸ ਆਵਾਜਾਈ ਠੱਪ ਰਹੀ।
               ਸਵੇਰ 6.00 ਵਜੇ ਤੋਂ ਕਿਸਾਨਾਂ, ਮਜ਼ਦੂਰਾਂ ਅਤੇ ਜਨਤਕ ਜਥੇਬੰਦੀਆਂ ਨੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ‘ਚ ਸ਼ੁਰੂ ਕੀਤੇ ਧਰਨੇ ਤੇ ਰੋਸ ਪ੍ਰਦਰਸ਼ਨ ਦੇਰ ਸ਼ਾਮ 4.00 ਵਜੇ ਤੱਕ ਜਾਰੀ ਰਹੇ।ਕੁੱ ਲ ਹਿੰਦ ਕਿਸਾਨ ਸਭਾ ਦੀਆਂ ਦੋਵੇਂ ਜਥੇਬੰਦੀਆਂ ਵਲੋਂ ਸਥਾਨਕ ਛੇਹਰਟਾ ਚੌਕ ਵਿਖੇ ਵਿਸ਼ਾਲ ਰੈਲੀ ਕੀਤੀ ਗਈ।ਜਿਸ ਦੀ ਅਗਵਾਈ ਸੁਵਿੰਦਰ ਸਿੰਘ ਮੀਰਾਂਕੋਟ, ਗੁਰਲਾਲ ਸਿੰਘ ਲਾਲੀ ਅਤੇ ਸੁਖਰਾਮ ਬੀਰ ਸਿੰਘ ਲੁਹਾਰਕਾ ਵਲੋਂ ਸਾਂਝੇ ਤੌਰ ‘ਤੇ ਕੀਤੀ ਗਈ।ਕਾਮਰੇਡ ਸੁੱਚਾ ਸਿੰਘ ਅਜਨਾਲਾ ਨੇ ਕਿਹਾ ਭਾਜਪਾ ਸਰਕਾਰ ਦੀਆਂ ਲੱਖਾਂ ਕੋਸ਼ਿਸ਼ਾਂ ਦੇ ਬਾਵਜ਼ੂਦ ਕਿਸਾਨੀ ਅੰਦੋਲਨ ਸ਼ਾਂਤੀਪੂਰਨ ਤਰੀਕੇ ਨਾਲ 10 ਮਹੀਨੇ ਪੂਰੇ ਕਰ ਚੁੱਕਾ ਹੈ।ਅੰਦੋਲਨ ਹੁਣ ਇਸ ਪੱਧਰ ‘ਤੇ ਪਹੁੰਚ ਚੁੱਕਾ ਹੈ ਕਿ ਜਾਂ ਤਾਂ ਮੋਦੀ ਸਰਕਾਰ ਨੂੰ ਤਿੰਨੇ ਖੇਤੀ ਕਾਨੂੰਨ ਵਾਪਸ ਲੈਣੇ ਪੈਣਗੇ ਜਾਂ ਉਨ੍ਹਾਂ ਨੂੰ ਗੱਦੀ ਛੱਡਣੀ ਪਵੇਗੀ।ਮਨਜੀਤ ਸਿੰਘ ਏਟਕ, ਜੀਤਰਾਜ ਸੀਟੂ, ਹਰਭਜਨ ਸਿੰਘ, ਹਰਦੇਵ ਸਿੰਘ, ਬਲਬੀਰ ਸਿੰਘ ਝਾਮਕਾ, ਚਰਨਜੀਤ ਮਜੀਠਾ, ਸੁਖਦੇਵ ਸਿੰਘ, ਸੁਖਚੈਨ ਸਿੰਘ, ਐਡਵੋਕੇਟ ਕੰਵਲਜੀਤ ਕੌਰ, ਰਾਜ ਕੁਮਾਰੀ, ਸਰੋਜ ਬਾਲਾ, ਪੂਜਾ, ਗੁਰਵਿੰਦਰ ਸਿੰਘ ਸੰਧੂ, ਬਲਜਿੰਦਰ ਸਿੰਘ ਮਾਨ, ਪਰਗਟ ਸਿੰਘ ਬਿੱਲਾ, ਜਗਤਾਰ ਸਿੰਘ ਮਾਨ ਅਤੇ ਨਿਰਮਲ ਮੱਲ੍ਹੀ ਨੇ ਵੀ ਸੰਬੋਧਨ ਕੀਤਾ।
ਕਿਸਾਨੀ ਸੰਘਰਸ਼ ਨੂੰ ਸਮਰਥਨ ਦੇਣ ਵਾਸਤੇ ਸਰਬਜੀਤ ਸਿੰਘ ਹੈਰੀ, ਮੁਖਵਿੰਦਰ ਸਿੰਘ ਵਿਰਦੀ, ਡਾ. ਜਸਬੀਰ ਸਿੰਘ ਸੰਧੂ, ਸੁਰਜੀਤ ਸਿੰਘ ਖਾਲਸਾ ਤੇ ਵਰੁਣ ਰਾਣਾ ਸਮੇਤ ਵੱਡੀ ਗਿਣਤੀ ‘ਚ ਇਲਾਕਾ ਵਾਸੀ ਹਾਜ਼ਰ ਸਨ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …