ਅੰਮ੍ਰਿਤਸਰ, 28 ਸਤੰਬਰ (ਪੰਜਾਬ ਪੋੳਟ ਬਿਊਰੋ) – ਭਾਰਤੀ ਜਨਵਾਦੀ ਨੌਜਵਾਨ ਸਭਾ ਸ਼ਹੀਦ ਭਗਤ ਸਿੰਘ ਦਾ 114ਵਾਂ ਜਨਮ ਦਿਹਾੜਾ ਸਾਥੀ ਕੁਲਬੀਰ ਸਿੰਘ ਦੀ
ਅਗਵਾਈ ‘ਚ ਪੁਤਲੀਘਰ ਸਥਿਤ ਸੀਟੂ ਦਫਤਰ ਵਿਖੇ ਮਨਾਇਆ ਗਿਆ।ਕਾਮਰੇਡ ਸੁੱਚਾ ਸਿੰਘ ਅਜਨਾਲਾ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਅਤੇ ਆਜ਼ਾਦੀ `ਚ ਉਨ੍ਹਾਂ ਵਲੋਂ ਪਾਏ ਯੋਗਦਾਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਸ਼ਹੀਦ ਦੇ ਦਰਸਾਏ ਮਾਰਗ ‘ਤੇ ਚੱਲਦਿਆਂ ਉਨ੍ਹਾਂ ਦੇ ਸੁਪਨਿਆਂ ਦਾ ਭਾਰਤ ਸਿਰਜਣ ‘ਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ।
ਇਸ ਮੌਕੇ ਨਰਿੰਦਰ ਸਿੰਘ, ਭੁਪਿੰਦਰਪਾਲ ਸਿੰਘ ਫੁੱਟਬਾਲ ਕੋਚ, ਅਜੈਪਾਲ ਸਿੰਘ, ਕਾਮਰੇਡ ਜੀਤ ਰਾਜ ਬਾਵਾ, ਕਿਰਪਾ ਰਾਮ, ਚਰਨਜੀਤ ਮਜੀਠਾ, ਨਰਿੰਦਰਪਾਲ ਚਮਿਆਰੀ, ਜਸਵੰਤ ਸਿੰਘ, ਬਲਵਿੰਦਰ ਸਿੰਘ ਕੋਟ ਖਾਲਸਾ ਅਤੇ ਸੰਯੁਕਤ ਕਿਸਾਨ ਮੋਰਚੇ ਵਲੋਂ ਸੁਵਿੰਦਰ ਸਿੰਘ ਮੀਰਾਕੋਟ, ਗੁਰਨਾਮ ਸਿੰਘ ਲਾਲੀ ਅਤੇ ਸੁਖਰਾਮ ਬੀਰ ਸਿੰਘ ਲੁਹਾਰਕਾ ਮੌਜ਼ੂਦ ਸਨ ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media