ਅੰਮ੍ਰਿਤਸਰ, 29 ਸਤੰਬਰ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਗਾਮੀ ਵਿਧਾਨ ਸਭਾ ਚੋਣਾਂ-2022 ਨੂੰ ਮੱਦੇਨਜਰ ਰੱਖਦੇ ਹੋਏ
ਪੋਲਿੰਗ ਸਟੇਸ਼ਨਾਂ ਦੀ 100% ਫਿਜੀਕਲ ਚੈਕਿੰਗ ਕੀਤੀ ਜਾ ਰਹੀ ਹੈ।ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਡਾ. ਰੂਹੀ ਦੁੱਗ ਵਧੀਕ ਜਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਅੰਮ੍ਰਿਤਸਰ ਵੱਲੋਂ ਜਿਲ੍ਹੇ ਵਿੱਚ ਪੈਂਦੇ ਵਿਧਾਨ ਸਭਾ ਚੋਣ ਹਲਕਾ 11-ਅਜਨਾਲਾ ਦੇ ਸਰਕਾਰੀ ਸੈਕੰਡਰੀ ਸਕੂਲ (ਲੜਕੇ), ਅਜਨਾਲਾ, ਸਰਕਾਰੀ ਹਾਈ ਸਕੂਲ, ਭਲਾ ਪਿੰਡ, 12-ਰਾਜਾਸਾਂਸੀ ਦੇ ਸਰਕਾਰੀ ਐਲੀਮੈਂਟਰੀ ਸਕੂਲ, ਏਅਰਪੋਰਟ, ਰਾਜਾਸਾਂਸੀ, ਸਰਕਾਰੀ ਐਲੀਮੈਂਟਰੀ ਸਕੂਲ (ਲੜਕੇ), ਘਾਹ ਮੰਡੀ, ਰਾਜਾਸਾਂਸੀ ਅਤੇ 20-ਅਟਾਰੀ (ਅ.ਜ) ਦੇ ਸਰਕਾਰੀ ਸੈਕੰਡਰੀ ਸਕੂਲ ਕੰਬੋ ਤੇ ਸਰਕਾਰੀ ਸਕੈਂਡਰੀ ਸਕੂਲ ਹੋਰ ਦੀ ਚੈਕਿੰਗ ਕੀਤੀ ਗਈ।ਉਨ੍ਹਾਂ ਵਲੋਂ ਹਰੇਕ ਬੂਥ ‘ਤੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰਾਂ ਲਈ ਮੌਜੂਦ ਘੱਟੋ ਘੱਟ ਜਰੂਰੀ ਸਹੂਲਤਾਂ ਦੀ ਚੈਕਿੰਗ ਚੈਕਿੰਗ ਦੌਰਾਨ ਪਾਇਆ ਗਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਵੋਟਰਾਂ ਨੂੰ ਮੁਹਈਆ ਕਰਵਾਉਣ ਵਾਲੀਆਂ ਸਾਰੀਆਂ ਸਹੂਲਤਾਂ ਉਪਲੱਬਧ ਹਨ।
ਇਸ ਮੌਕੇ ਚੋਣ ਤਹਿਸੀਲਦਾਰ ਰਾਜਿੰਦਰ ਸਿੰਘ ਅਤੇ ਹੋਰ ਸਟਾਫ ਹਾਜ਼ਰ ਸੀ।
Check Also
ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ
ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …
Punjab Post Daily Online Newspaper & Print Media