ਅੰਮ੍ਰਿਤਸਰ, 29 ਸਤੰਬਰ (ਸੁਖਬੀਰ ਸਿੰਘ) – ਵੁੱਡ ਸਟਕ ਸਕੂਲ ਮੰਸੂਰੀ ਦੀ 11ਵੀਂ ਕਲਾਸ ਦੀ ਵਿਦਿਆਰਥਣ ਮਿਸ ਰੁਹਾਨੀ ਵਰਮਾ ਜੋ ਕਿ ਅੰਮ੍ਰਿਤਸਰ ਦੀ ਰਹਿਣ
ਵਾਲੀ ਹੈ ਨੇ ਆਪਣੀ ਮਿਲਾਪ ਫੰਡ ਰੇਜਿੰਗ ਸਾਈਟ ਰਾਹੀਂ 1 ਲੱਖ ਰੁਪਏ ਇਕੱਠੇ ਕਰਕੇ ਲੋੜਵੰਦਾਂ ਅਤੇ ਕੋਵਿਡ ਤੋਂ ਪ੍ਰਭਾਵਿਤ ਵਿਅਕਤੀਆਂ ਦੀ ਸਿਹਤ ਸੰਭਾਲ ਲਈ ਰੈਡ ਕਰਾਸ ਨੂੰ ਭੇਂਟ ਕੀਤੇ ਹਨ।
ਇਸ ਸਬੰਧੀ ਵਿਦਿਆਰਥਣ ਵਲੋਂ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੂੰ 1 ਲੱਖ ਰੁਪਏ ਦਾ ਚੈਕ ਭੇਂਟ ਕੀਤਾ ਗਿਆ।ਖਹਿਰਾ ਨੇ ਵਿਦਿਆਰਥਣ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਇਕ ਬਹੁਤ ਵਧੀਆ ਉਪਰਾਲਾ ਹੈ। ਉਨਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਰੈਡ ਕਰਾਸ ਦੀ ਸਹਾਇਤਾ ਲਈ ਵੱਧ ਚੜ੍ਹ ਕੇ ਆਪਣਾ ਯੋਗਦਾਨ ਪਾਉਣ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰੈਡ ਕਰਾਸ ਵਲੋਂ ਲਗਾਤਾਰ ਲੋੜਵੰਦ ਲੋਕਾਂ ਦੀ ਮਦਦ ਕੀਤੀ ਜਾਂਦੀ ਹੈ ਅਤੇ ਕੋਵਿਡ 19 ਮਹਾਂਮਾਰੀ ਦੌਰਾਨ ਵੀ ਰੈਡ ਕਰਾਸ ਨੇ ਲੋਕਾਂ ਦੀ ਮਾਲੀ ਸਹਾਇਤਾ ਵੀ ਕੀਤੀ।ਰੈਡ ਕਰਾਸ ਵਲੋਂ ਲੋੜਵੰਦ ਲੋਕਾਂ ਨੂੰ ਦਵਾਈਆਂ ਵੀ ਲੈ ਕੇ ਦਿੱਤੀਆਂ ਜਾਂਦੀਆਂ ਹਨ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media