ਅੰਮ੍ਰਿਤਸਰ, 29 ਸਤੰਬਰ (ਖੁਰਮਣੀਆਂ) – ਕੋਵਿਡ-19 ਦੀਆਂ ਚੁਣੌਤੀਆਂ ਨਾਲ ਜੂਝ ਰਹੇ ਸੈਰ-ਸਪਾਟਾ ਅਤੇ ਹੋਟਲ ਇੰਡਸਟਰੀ ਦੇ ਖੇਤਰ ਵਿਚ ਕਾਰਜਸ਼ੀਲ
ਉਦਮੀਆਂ ਵੱਲੋਂ ਪੂਰੇ ਵਿਸ਼ਵ ਵਿਚ ਮਨਾਇਆ ਗਿਆ ਸੈਰ ਸਪਾਟਾ ਦਿਵਸ ਸੈਰ-ਸਪਾਟਾ ਇੰਡਸਟਰੀ ਦੇ ਵਿਕਾਸ ਲਈ ਇਕ ਹੁਲਾਰੇ ਦਾ ਕੰਮ ਕਰੇਗਾ ਅਤੇ ਜਨ-ਚੇਤਨਾ ਵਿਚ ਸੈਰ-ਸਪਾਟਾ ਦਿਵਸ ਪ੍ਰਤੀ ਜਾਗਰੂਕਤਾ ਪੈਦਾ ਹੋਵੇਗੀ।ਇਸੇ ਉਦੇਸ਼ ਤਹਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹੋਟਲ ਮੈਨੇਜਮੈਂਟ ਅਤੇ ਟੂਰਿਜ਼ਮ ਵਿਭਾਗ ਵੱਲੋਂ ਵਿਸ਼ਵ ਸੈਰ-ਸਪਾਟਾ ਦਿਵਸ ਜੋਸ਼-ਓ-ਖਰੋਸ਼ ਨਾਲ ਮਨਾਇਆ ਗਿਆ।ਇਸ ਵਰ੍ਹੇ ਦੇ ਦਿਵਸ ਦਾ ਥੀਮ ਟੂਰਿਜ਼ਮ ਦਾ ਵਿਕਾਸ ਸੀ ਅਤੇ ਇਸੇ ਨੂੰ ਮੱਦੇਨਜ਼ਰ ਰੱਖਦੇ ਹੋਏ ਵਿਭਾਗ ਵੱਲੋਂ ਵੱਖ-ਵੱਖ ਮੁਕਾਬਲੇ ਕਰਵਾਏ ਗਏ ਅਤੇ ਵਿਦਿਆਰਥੀਆਂ ਨੇ ਚਿਤਰਕਾਰੀ, ਰੰਗੋਲੀ, ਬੇਕਰੀ ਅਤੇ ਕੁਇਜ਼ ਮੁਕਾਬਲਿਆਂ ਵਿਚ ਵੱਧ-ਚੜ੍ਹ ਕੇ ਹਿੱਸਾ ਲਿਆ।ਇਸ ਤੋਂ ਪਹਿਲਾਂ ਵਿਭਾਗ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਯੂਨੀਵਰਸਿਟੀ `ਚ `ਟੂਰਿਜ਼ਮ ਵਾਕ` ਦਾ ਆਯੋਜਨ ਕੀਤਾ ਗਿਆ ਜਿਸ ਦਾ ਉਦੇਸ਼ ਟੂਰਿਜ਼ਮ ਦੀ ਮਹੱਤਤਾ ਤੋਂ ਜਾਣੂ ਕਰਵਾਉਣਾ ਸੀ।
ਵਿਸ਼ੇਸ਼ ਤੌਰ `ਤੇ ਪਹੁੰਚੇ ਵਿਭਾਗ ਦੇ ਮੁੱਖੀ ਡਾ. ਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਵਿਸ਼ਵ ਦੇ ਸਭਿਆਚਾਰਾਂ ਦੇ ਗਿਆਨ ਤੇ ਜਾਗਰੂਕਤਾ ਅਤੇ ਵੱਖ ਵੱਖ ਸਭਿਆਚਾਰਾਂ ਨੂੰ ਇਕ ਦੂਜੇ ਦੇ ਨੇੜੇ ਲਿਆਉਣ ਵਿਚ ਟੂਰਿਜ਼ਮ ਜਗਤ ਦੀ ਬਹੁਤ ਵੱਡੀ ਭੂਮਿਕਾ ਹੈ।ਉਨ੍ਹਾਂ ਕਿਹਾ ਕਿ ਸੈਰ-ਸਪਾਟਾ ਕੇਵਲ ਮਨੁੱਖਾਂ ਨੂੰ ਮਾਨਸਿਕ ਖੁਸ਼ੀ ਹੀ ਨਹੀਂ ਪ੍ਰਦਾਨ ਕਰਦਾ ਸਗੋਂ ਵਿਸ਼ਵ ਦੇ ਵੱਖ ਵੱਖ ਸਭਿਆਚਾਰਾਂ, ਆਰਥਿਕ ਵਰਤਾਰਿਆਂ ਅਤੇ ਵੱਖ ਵੱਖ ਸਭਿਆਤਾਵਾਂ ਦਾ ਗਿਆਨ ਵੀ ਪ੍ਰਦਾਨ ਕਰਦਾ ਹੈ।ਉਨ੍ਹਾਂ ਕਿਹਾ ਕਿ ਵਿਸ਼ਵ ਵਿਰਾਸਤ ਦੀ ਸਾਂਭ ਸੰਭਾਲ ਵਿਚ ਵੀ ਸੈਰ-ਸਪਾਟਾ ਖੇਤਰ ਦੀ ਵੱਡੀ ਭੂਮਿਕਾ ਹੈ।ਉਨ੍ਹਾਂ ਕਿਹਾ ਕਿ ਸੈਰ-ਸਪਾਟਾ ਦਿਨ ਮਨਾਉਣ ਦਾ ਵੱਡਾ ਉਦੇਸ਼ ਵਿਸ਼ਵ ਭਾਈਚਾਰੇ ਨੂੰ ਸੈਰ-ਸਪਾਟੇ ਦੀ ਮਹੱਤਤਾ ਤੋਂ ਜਾਣੂ ਕਰਵਾਉਣਾ ਹੈ।
Check Also
ਵਧ ਰਹੀ ਗਰਮੀ ਦੇ ਮੱਦੇਨਜ਼ਰ ਥਾਣਾ ਸੁਲਤਾਨਵਿੰਡ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ
ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਵਧ ਰਹੀ ਗਰਮੀ ਨੂੰ ਧਿਆਨ …
Punjab Post Daily Online Newspaper & Print Media