Saturday, May 30, 2026

8 ਲੱਖ ਯੋਗ ਲਾਭਪਾਤਰੀਆਂ ਨੇ ਕੋਵਿਡ ਵੈਕਸੀਨ ਲਗਵਾਈ – ਡਿਪਟੀ ਕਮਿਸ਼ਨਰ

ਕਿਹਾ, ਮੱਛਰਾਂ ਦੇ ਵਾਧੇ ਨੂੰ ਰੋਕਣ ਲਈ ਆਲੇ-ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿੱਤਾ ਜਾਵੇ -ਰਾਮਵੀਰ

ਸੰਗਰੂਰ, 29 ਸਤੰਬਰ (ਜਗਸੀਰ ਲੌਂਗੋਵਾਲ) – ਮਿਸ਼ਨ ਫ਼ਤਿਹ ਤਹਿਤ ਕੋਵਿਡ ਵੈਕਸੀਨ ਲਗਾਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਆਈ ਹੈ ਅਤੇ ਕੋਵਿਡ-19 ਦੇ ਮਾਮਲਿਆਂ ’ਚ ਕਮੀ ਆਈ ਹੈ।ਜ਼ਿਲ੍ਹੇ ਦੇ ਕਰੀਬ 8 ਲੱਖ ਯੋਗ ਲਾਭਪਾਤਰੀਆਂ ਨੂੰ ਕੋਵਿਡ ਵੈਕਸੀਨ ਲਗਾਈ ਜਾ ਚੁੱਕੀ ਹੈ।ਡਿਪਟੀ ਕਮਿਸ਼ਨਰ ਰਾਮਵੀਰ ਨੇ ਹਫਤਾਵਰੀ ਫੇਸਬੁੱਕ ਲਾਈਵ ਦੌਰਾਨ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਯੋਗ ਲਾਭਪਾਤਰੀਆਂ ਨੂੰ ਵੈਕਸੀਨ ਲਗਾਉਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ 14 ਥਾਵਾਂ ’ਤੇ ਸਮਾਜ ਸੇਵੀ ਜਥੇਬੰਦੀਆਂ ਅਤੇ ਹੋਰਨਾਂ ਅਦਾਰਿਆਂ ਦੇ ਸਹਿਯੋਗ ਨਾਲ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ।
        ਰਾਮਵੀਰ ਨੇ ਕਿਹਾ ਕਿ ਬਰਸਾਤਾਂ ਦਾ ਮੌਸਮ ਹੋਣ ਕਾਰਨ ਮਨੁੱਖੀ ਜੀਵਨ, ਪਸ਼ੂਆਂ ਦੀ ਸਿਹਤ ਅਤੇ ਫ਼ਸਲਾਂ ’ਤੇ ਪ੍ਰਭਾਵ ਪਿਆ ਹੈ, ਇਸ ਲਈ ਆਲੇ ਦੁਆਲੇ ਦੀ ਸਫ਼ਾਈ ਬਹੁਤ ਜ਼ਰੂਰੀ ਹੈ।
                  ਡਿਪਟੀ ਕਮਿਸ਼ਨਰ ਨੇ ਕਿਸਾਨਾਂ ਭਰਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਝੋਨੇ ਦੀ ਵਾਢੀ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ ਅਤੇ ਨਿਰਧਾਰਿਤ ਨਮੀ ਵਾਲਾ ਝੋਨਾ ਹੀ ਮੰਡੀਆਂ ਵਿੱਚ ਲਿਆਂਦਾ ਜਾਵੇ।ਪਰਾਲੀ ਦੀ ਅੱਗ ਨਾਲ ਪੈਦਾ ਹੋਣ ਵਾਲਾ ਧੂੰਆਂ ਜਿੱਥੇ ਵਾਤਾਵਰਨ ਨੂੰ ਦੂਸ਼ਿਤ ਕਰਦਾ ਹੈ, ਉਥੇ ਹੀ ਮਨੁੱਖੀ ਸਿਹਤ ਲਈ ਵੀ ਘਾਤਕ ਸਿੱਧ ਹੁੰਦਾ ਹੈ।ਇਸ ਲਈ ਪਰਾਲੀ ਨੂੰ ਅੱਗ ਲਾਉਣ ਤੋਂ ਗੁਰੇਜ਼ ਕੀਤਾ ਜਾਵੇ।

Check Also

ਵਧ ਰਹੀ ਗਰਮੀ ਦੇ ਮੱਦੇਨਜ਼ਰ ਥਾਣਾ ਸੁਲਤਾਨਵਿੰਡ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਵਧ ਰਹੀ ਗਰਮੀ ਨੂੰ ਧਿਆਨ …