Wednesday, August 26, 2026

ਖ਼ਾਲਸਾ ਕਾਲਜ ਵੂਮੈਨ ਵਿਖੇ ਅਰਦਾਸ ਦਿਵਸ ਸਮਾਗਮ

ਅੰਮ੍ਰਿਤਸਰ, 29 ਸਤੰਬਰ (ਖੁਰਮਣੀਆਂ) – ਖਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਕਾਲਜ ਦੇ 53ਵਾਂ ਵਰ੍ਹਾ ਪੂਰਾ ਹੋਣ ਅਤੇ ਨਵੇਂ ਅਕਾਦਮਿਕ ਸੈਸ਼ਨ ਦੇ ਆਰੰਭ ਹੋਣ ’ਤੇ ‘ਅਰਦਾਸ ਦਿਵਸ’ ਦਾ ਆਯੋਜਨ ਕੀਤਾ ਗਿਆ।ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਕਾਲਜ ਵਿਦਿਆਰਥਣਾਂ ਵਲੋਂ ਰਸਭਿੰਨਾ ਕੀਰਤਨ ਕੀਤਾ।
ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨਾਂ ਕਿਹਾ ਕਿ ਔਰਤਾਂ ਦੇਸ਼ ਤੇ ਸਮਾਜ ਦਾ ਭਵਿੱਖ ਹਨ।ਇਸ ਲਈ ਉਨ੍ਹਾਂ ਨੂੰ ਪੜ੍ਹ-ਲਿਖ ਕੇ ਆਤਮ-ਨਿਰਭਰ ਹੋਣਾ ਚਾਹੀਦਾ ਹੈ।ਲੜਕੀਆਂ ਦਾ ਅਸਲ ਦਾਜ ਉਨ੍ਹਾਂ ਦੁਆਰਾ ਕੀਤੀ ਗਈ ਵਿੱਦਿਆ ਹੈ।
ਛੀਨਾ ਨੇ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨਾਲ ਮਿਲ ਕੇ ਵੱਖ-ਵੱਖ ਧਾਰਮਿਕ ਗਤੀਵਿਧੀਆਂ ’ਚ ਅੱਵਲ ਆਉਣ ਵਾਲੀਆਂ ਵਿਦਿਆਰਥਣਾਂ ਨੂੰ ਸਰਟੀਫ਼ਿਕੇਟ ਅਤੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ।
             ਡਾ. ਸੁਰਿੰਦਰ ਕੌਰ ਨੇ ਕਾਲਜ ਦੀਆਂ ਉਪਲਬਧੀਆਂ ਦੱਸੀਆਂ।ਪ੍ਰੋਗਰਾਮ ਮੌਕੇ ਕਾਲਜ ਦੀਆਂ 12 ਵਿਦਿਆਰਥਣਾਂ ਨੂੰ ਧਾਰਮਿਕ ਗਤੀਵਿਧੀਆਂ ’ਤੇ ਛੀਨਾ ਦੁਆਰਾ ਸਨਮਾਨਿਤ ਕੀਤਾ ਗਿਆ।
                 ਸਮਾਗਮ ‘ਚ ਕੌਂਸਲ ਦੇ ਜੁਆਇੰਟ ਸਕੱਤਰ ਸਰਦੂਲ ਸਿੰਘ ਮੰਨਨ, ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਆਫ਼ ਨਰਸਿੰਗ ਪ੍ਰਿੰਸੀਪਲ ਡਾ. ਕਮਲਜੀਤ ਕੌਰ, ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ, ਅੰਡਰ ਸੈਕਟਰ ਡੀ.ਐਸ ਰਟੌਲ, ਡਾ. ਜਤਿੰਦਰ ਕੌਰ ਸਮੂਹ ਸਟਾਫ਼ ਤੇ ਵਿਦਿਆਰਥਣਾਂ ਹਾਜ਼ਰ ਸਨ।

Check Also

BBK DAV College for Women bags top University Position in Gndu Exams

Amritsar,  August 25 (Punjab Post Bureau) – BBK DAV College for Women has once again …