Wednesday, March 4, 2026

ਮਾਤਾ ਗੁਜਰੀ ਜੀ ਤੇ ਨੌਵੇਂ ਪਾਤਸ਼ਾਹ ਦੇ ਵਿਆਹ ਪੁਰਬ ਦੀ ਵਰੇਗੰਢ ਮੌਕੇ ਗੁਰਮਤਿ ਸਮਾਗਮ

ਕਰਤਾਰਪੁਰ, 29 ਸਤੰਬਰ (ਪੰਜਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਤਾ ਗੁਜਰੀ ਜੀ ਤੇ ਨੌਵੇਂ ਪਾਤਸ਼ਾਹ ਜੀ ਦੇ ਵਿਆਹ ਪੁਰਬ ਸਬੰਧੀ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ।ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ।ਗੁਰਦੁਆਰਾ ਮਾਤਾ ਗੁਜਰੀ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸ੍ਰੀ ਗੁਰੂ ਅਰਜਨ ਦੇਵ ਜੀ ਪਬਲਿਕ ਸਕੂਲ ਵਿਖੇ ਵਿਸ਼ੇਸ਼ ਪੰਡਾਲ ’ਚ ਸਜਾਏ ਗਏ ਧਾਰਮਿਕ ਦੀਵਾਨ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਪੰਥ ਪ੍ਰਸਿੱਧ ਕਥਾ ਵਾਚਕ, ਕਵੀਸ਼ਰ ਅਤੇ ਢਾਡੀ ਜਥਿਆਂ ਨੇ ਗੁਰ-ਇਤਿਹਾਸ ਸਰਵਣ ਕਰਵਾਇਆ।
                   ਸੰਗਤਾਂ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਮਾਤਾ ਗੁਜਰੀ ਜੀ ਵਰਗਾ ਸਿੱਖੀ ਸਿਦਕ, ਭਰੋਸਾ ਅਤੇ ਲਾਸਾਨੀ ਕੁਰਬਾਨੀ ਦਾ ਇਤਿਹਾਸ ਦੁਨੀਆਂ ਵਿਚ ਕਿਤੇ ਵੀ ਨਹੀਂ ਮਿਲਦਾ।ਉਨ੍ਹਾਂ ਕਿਹਾ ਕਿ ਮਾਤਾ ਗੁਜਰੀ ਜੀ ਨੇ ਲੋਕਾਈ ਖਾਤਰ ਪਤੀ, ਪੋਤਰੇ ਤੇ ਪੁੱਤਰ ਵਾਰਿਆ ਪਰ ਸਿਦਕ ਨਹੀਂ ਛਡਿਆ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੀ ਯਾਦ ’ਚ ਕਰਵਾਏ ਜਾਂਦੇ ਗੁਰਮਤਿ ਸਮਾਗਮਾਂ ਦਾ ਮਕਸਦ ਨੌਜੁਆਨ ਪੀੜ੍ਹੀ ਨੂੰ ਬਾਣੀ ਤੇ ਬਾਣੇ ਨਾਲ ਜੋੜਨਾ ਹੈ।ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਮਾਤਾਵਾਂ ਆਪਣੇ ਬੱਚਿਆਂ ਨੂੰ ਮਾਤਾ ਗੁਜਰੀ ਜੀ ਵਾਂਗ ਸਿੱਖੀ ਸਿਦਕ ਦੀ ਲੋਰੀ ਦੇਣ ਤਾਂ ਜੋ ਬੱਚੇ ਆਪਣਾ ਜੀਵਨ ਗੁਰਮਤਿ ਆਸ਼ੇ ਅਨੁਸਾਰ ਬਤੀਤ ਕਰਨ।ਬੀਬੀ ਜਗੀਰ ਕੌਰ ਨੇ ਮਾਤਾ ਗੁਜਰੀ ਜੀ ਅਤੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਵਿਆਹ ਪੁਰਬ ਦਾ ਇਤਿਹਾਸ ਸਾਂਝਾ ਕੀਤਾ। ਉਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਧਰਮ ਦੇ ਪ੍ਰਚਾਰ ਪ੍ਰਸਾਰ ਦੇ ਨਾਲ-ਨਾਲ ਮੈਡੀਕਲ ਸਹੂਲਤਾਂ ਅਤੇ ਸਿੱਖਿਆ ਦੇ ਖੇਤਰ ਵਿਚ ਵੀ ਵੱਡਾ ਯੋਗਦਾਨ ਪਾ ਰਹੀ ਹੈ।ਸੈਂਕੜੇ ਸਕੂਲ ਅਤੇ ਕਾਲਜ ਵਿਦਿਆਰਥੀਆਂ ਨੂੰ ਦੁਨਿਆਵੀ ਸਿੱਖਿਆ ਦੇ ਨਾਲ-ਨਾਲ ਧਾਰਮਿਕ ਸਿੱਖਿਆ ਵੀ ਦੇ ਰਹੇ ਹਨ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ ਵਜ਼ੀਫੇ ਵੀ ਦਿੱਤੇ ਜਾਂਦੇ ਹਨ ਅਤੇ ਹੁਣ ਸਕੂਲ ਵਿਚ ਦਾਖਲ ਹੋਣ ਵਾਲੇ ਅੰਮ੍ਰਿਤਧਾਰੀ ਬੱਚਿਆਂ ਦੀ ਦਾਖਲਾ ਫ਼ੀਸ ਵਿਚ ਪੰਜ ਹਜ਼ਾਰ ਰੁਪਏ ਵੀ ਛੋਟ ਦਿੱਤੀ ਜਾਵੇਗੀ।ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਸਨਮਾਨਿਤ ਵੀ ਕੀਤਾ ਗਿਆ।
                    ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ ਅਤੇ ਕਥਾ ਵਾਚਕ ਗਿਆਨੀ ਜਸਵੰਤ ਸਿੰਘ ਨੇ ਸੰਗਤਾਂ ਨੂੰ ਗੁਰ-ਇਤਿਹਾਸ ਤੋਂ ਜਾਣੂ ਕਰਵਾਇਆ।
                  ਇਸੇ ਦੌਰਾਨ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਤੋਂ ਵਿਸ਼ੇਸ਼ ਨਗਰ ਕੀਰਤਨ ਵੀ ਪਹੁੰਚਾ ਜਿਸ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਮੈਂਬਰ ਰਣਜੀਤ ਸਿੰਘ ਕਾਹਲੋਂ, ਸਰਵਣ ਸਿੰਘ ਕੁਲਾਰ, ਬਲਜੀਤ ਸਿੰਘ ਜਲਾਲਉਸਮਾ, ਕਲਵੰਤ ਸਿੰਘ ਮੰਨਣ, ਬਲਦੇਵ ਸਿੰਘ ਕਾਇਮਪੁਰ, ਬੀਬੀ ਗੁਰਮੀਤ ਕੌਰ ਭਟਨੂਰਾ, ਬੀਬੀ ਦਵਿੰਦਰ ਕੌਰ ਕਾਲਰਾ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਸਵਾਗਤ ਕੀਤਾ।
                 ਇਸ ਮੌਕੇ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਤਰਨਾ ਦਲ, ਬਾਬਾ ਅਵਤਾਰ ਸਿੰਘ ਸੁਰਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਗੁਰਪ੍ਰਤਾਪ ਸਿੰਘ ਵਡਾਲਾ ਜਿਲ੍ਹਾ ਪ੍ਰਧਾਨ, ਮੈਂਬਰ ਰਣਜੀਤ ਸਿੰਘ ਕਾਹਲੋਂ, ਸਰਵਣ ਸਿੰਘ ਕੁਲਾਰ, ਕਲਵੰਤ ਸਿੰਘ ਮੰਨਣ, ਬਲਦੇਵ ਸਿੰਘ ਕਾਇਮਪੁਰ, ਬਲਜੀਤ ਸਿੰਘ ਜਲਾਲਉਸਮਾ, ਬੀਬੀ ਗੁਰਮੀਤ ਕੌਰ ਭਟਨੂਰਾ, ਬੀਬੀ ਦਵਿੰਦਰ ਕੌਰ ਕਾਲਰਾ, ਸੇਠ ਸਤਪਾਲ ਮੱਲ, ਵਧੀਕ ਸਕੱਤਰ ਸੁਖਮਿੰਦਰ ਸਿੰਘ, ਮੀਤ ਸਕੱਤਰ ਸਿਮਰਜੀਤ ਸਿੰਘ, ਸੁਲੱਖਣ ਸਿੰਘ ਭੰਗਾਲੀ, ਸੁਖਬੀਰ ਸਿੰਘ, ਓ.ਐਸ.ਡੀ ਡਾ. ਸੁਖਬੀਰ ਸਿੰਘ, ਇੰਚਾਰਜ ਗੁਲਜਾਰ ਸਿੰਘ, ਕਰਤਾਰ ਸਿੰਘ, ਅਜੀਤ ਸਿੰਘ ਸਰਾਏ, ਬਲਵਿੰਦਰ ਸਿੰਘ ਤਿੰਮੋਵਾਲ, ਜਗਰੂਪ ਸਿੰਘ ਚੋਹਲਾ, ਸਵਿੰਦਰ ਸਿੰਘ ਬੱਤਰਾ, ਐਮ.ਸੀ. ਸੇਵਾ ਸਿੰਘ, ਮਨਜੀਤ ਸਿੰਘ, ਬੀਬੀ ਬਲਵਿੰਦਰ ਕੌਰ ਤੇ ਬੀਬੀ ਮਨਜਿੰਦਰ ਕੌਰ, ਭੁਪਿੰਦਰ ਸਿੰਘ, ਮੈਨੇਜਰ ਗੁਰਪ੍ਰੀਤ ਸਿੰਘ ਰੋਡੇ, ਸਤਿੰਦਰ ਸਿੰਘ, ਦਰਸ਼ਨ ਸਿੰਘ, ਲਖਵੰਤ ਸਿੰਘ, ਪ੍ਰਿੰਸੀਪਲ ਡਾ. ਕਵਲਜੀਤ ਕੌਰ, ਪ੍ਰਿੰਸੀਪਲ ਬਲਜੀਤ ਕੌਰ, ਬੀਬੀ ਬਲਬੀਰ ਕੌਰ, ਭਾਈ ਕੁਲਵਿੰਦਰ ਸਿੰਘ, ਸ੍ਰੀ ਬਲਵਿੰਦਰ ਕੁਮਾਰ, ਗੁਰਭੇਜ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਪ੍ਰਚਾਰਕ ਭਾਈ ਵਰਿਆਮ ਸਿੰਘ, ਭਾਈ ਜੱਜ ਸਿੰਘ, ਭਾਈ ਪਰਮਜੀਤ ਸਿੰਘ, ਕਵੀਸ਼ਰ ਭਾਈ ਗੁਰਿੰਦਰਪਾਲ ਸਿੰਘ ਬੈਂਕਾਂ, ਭਾਈ ਨਰਿੰਦਰ ਸਿੰਘ, ਢਾਡੀ ਭਾਈ ਮਲਕੀਤ ਸਿੰਘ ਬੱਗਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …