ਸੰਗਰੂਰ, 30 ਸਤੰਬਰ (ਜਗਸੀਰ ਲੌਂਗੋਵਾਲ) – ਸਥਾਨਕ ਵਿਧਾਇਕ ਅਤੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਦੇ ਗੇਟ ‘ਤੇ ਪੱਕਾ ਮੋਰਚਾ ਲਗਾ ਕੇ ਬੈਠੇ
ਬੇਰੁਜ਼ਗਾਰ ਸਾਂਝੇ ਮੋਰਚੇ ਨੇ ਸ਼ਹੀਦ-ਏ-ਆਜ਼ਮ ਸ੍ਰ. ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ।ਬੇਰੁਜ਼ਗਾਰਾਂ ਨੂੰ ਸੰਬੋਧਨ ਕਰਦਿਆਂ ਇਨਕਲਾਬੀ ਆਗੂ ਸਵਰਨਜੀਤ ਸਿੰਘ ਨੇ ਸ਼ਹੀਦ ਭਗਤ ਸਿੰਘ ਦੀ ਜੀਵਨੀ, ਵਿਚਾਰਾਂ ਅਤੇ ਅਜੋਕੇ ਸਮੇਂ ਵਿਚਾਰਾਂ ਦੀ ਸਾਰਥਿਕਤਾ ਬਾਰੇ ਦੱਸਿਆ।
ਮੋਰਚੇ ਦੇ ਆਗੂ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ ਕਿ ਬੇਰੁਜ਼ਗਾਰ ਅਤੇ ਸੰਘਰਸ਼ੀ ਲੋਕ ਹੀ ਅਸਲ ਵਿੱਚ ਸ਼ਹੀਦ ਭਗਤ ਸਿੰਘ ਦੇ ਵਾਰਸ ਹਨ, ਜਿਹੜੇ ਸਮੇ ਦੀਆਂ ਸਰਕਾਰਾਂ ਅਤੇ ਕਾਰਪੋਰੇਟ ਘਰਾਣਿਆਂ ਨੂੰ ਵੰਗਾਰ ਰਹੇ ਹਨ।ਬੇਰੁਜ਼ਗਾਰਾਂ ਨੇ ਸ਼ਹੀਦ ਭਗਤ ਸਿੰਘ ਦੀ ਫੋਟੋ ਨੂੰ ਫੁੱਲ ਮਾਲਾ ਭੇਟ ਕਰਨ ਮਗਰੋਂ ਕੈਂਡਲ ਮਾਰਚ ਕੱਢਿਆ।ਜਿਸ ਦੌਰਾਨ ਇਨਕਲਾਬ ਜ਼ਿੰਦਾਬਾਦ ਅਤੇ ਸਾਮਰਾਜ ਮੁਰਦਾਬਾਦ ਦੇ ਨਾਅਰੇ ਲਗਾਉਂਦੇ ਹੋਏ ਸਥਾਨਕ ਬਰਨਾਲਾ ਕੈਂਚੀਆਂ ਤੱਕ ਪਹੁੰਚਣ ਮਗਰੋਂ ਸਿਵਲ ਹਸਪਤਾਲ ਦੀ ਪਾਣੀ ਵਾਲੀ ਟੈਂਕੀ ਕੋਲ ਸਮਾਪਤੀ ਕੀਤੀ।ਜਿਥੇ ਪਿਛਲੀ 21 ਅਗਸਤ ਤੋਂ ਬੇਰੁਜ਼਼ਗਾਰ ਮੁਨੀਸ਼ ਕੁਮਾਰ ਫਾਜ਼ਿਲਕਾ ਆਪਣੀਆਂ ਮੰਗਾਂ ਨੂੰ ਲੈ ਕੇ ਟੈਂਕੀ ‘ਤੇ ਚੜਿਆ ਹੋਇਆ ਹੈ।
ਇਸ ਮੌਕੇ ਬਲਕਾਰ ਮਾਨਸਾ, ਗਗਨਦੀਪ ਕੌਰ, ਸੰਦੀਪ ਗਿੱਲ, ਅਮਨ ਸੇਖਾ, ਗੁਰਪ੍ਰੀਤ ਸਿੰਘ ਪੱਕਾ ਕਲਾਂ, ਤਰਸੇਮ ਆਲਮਪੁਰ, ਹਰਜਿੰਦਰ ਝੁਨੀਰ, ਲਫਜ਼ਦੀਪ ਸਿੰਘ, ਸੰਦੀਪ ਨਾਭਾ ਤੇ ਰਵਿੰਦਰ ਸਿੰਘ ਆਦਿ ਹਾਜ਼ਰ ਸਨ।
Check Also
ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …
Punjab Post Daily Online Newspaper & Print Media