Wednesday, August 26, 2026

ਸੈਕੰਡਰੀ ਵਿੰਗ ਦੀ ਦੋ ਰੋਜ਼ਾ ਅਤੇ ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਦੀ ਇੱਕ ਰੋਜ਼ਾ ਮਾਪੇ-ਅਧਿਆਪਕ ਮਿਲਣੀ ਸੰਪਨ

ਪਠਾਨਕੋਟ, 30 ਸਤੰਬਰ (ਪੰਜਾਬ ਪੋਸਟ ਬਿਊਰੋ) – ਸਕੂਲ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਵਿੱਦਿਅਕ ਅਤੇ ਸਹਿ-ਵਿੱਦਿਅਕ ਪ੍ਰਾਪਤੀਆਂ ਬਿਹਤਰੀਨ ਬਣਾਉਣ ਲਈ ਮਾਪੇ ਅਧਿਆਪਕ ਮਿਲਣੀਆਂ ਜਰੀਏ ਵਿਦਿਆਰਥੀਆਂ ਦੇ ਮਾਪਿਆਂ ਨਾਲ ਲਗਾਤਾਰ ਸੰਪਰਕ ਰੱਖਿਆ ਜਾ ਰਿਹਾ ਹੈ।ਸਤੰਬਰ ਪ੍ਰੀਖਿਆਵਾਂ ਦੌਰਾਨ ਵਿਦਿਆਰਥੀਆਂ ਵਲੋਂ ਕੀਤੀਆਂ ਪ੍ਰਾਪਤੀਆਂ ਅਤੇ ਨਵੰਬਰ ਮਹੀਨੇ ਹੋਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇਖਣ ਬਾਰੇ ਮਾਪਿਆਂ ਨੂੰ ਜਾਣਕਾਰੀ ਦੇਣ ਦੇ ਮਨੋਰਥ ਨਾਲ ਸੈਕੰਡਰੀ ਵਿੰਗ ਵਲੋਂ ਦੋ ਰੋਜਾ 29 ਤੇ 30 ਸਤੰਬਰ ਨੂੰ ਅਤੇ ਪ੍ਰਾਇਮਰੀ ਵਿੰਗ ਵਲੋਂ ਇੱਕ ਰੋਜ਼ਾ 30 ਸਤੰਬਰ ਨੂੰ ਕਰਵਾਈਆਂ ਗਈਆਂ ਮਾਪੇ ਅਧਿਆਪਕ ਮਿਲਣੀਆਂ ਸੰਪਨ ਹੋ ਗਈਆਂ ਹਨ।ਮਾਪੇ ਅਧਿਆਪਕ ਮਿਲਣੀਆਂ ਦੌਰਾਨ ਜਿਥੇ ਮਾਪਿਆਂ ਵਲੋਂ ਉਤਸਾਹ ਨਾਲ ਸਰਿਕਤ ਕੀਤੀ ਗਈ ਉਥੇ ਹੀ ਜਿਲ੍ਹਾ ਅਧਿਕਾਰੀਆਂ ਅਤੇ ਬਲਾਕ ਅਧਿਕਾਰੀਆਂ ਨੇ ਸਕੂਲਾਂ ਦੇ ਦੌਰੇ ਕਰਕੇ ਮਾਪੇ ਅਧਿਆਪਕ ਮਿਲਣੀਆਂ ਦਾ ਜਾਇਜ਼ਾ ਲਿਆ ।
                  ਜਸਵੰਤ ਸਿੰਘ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅਤੇ ਰਾਜੇਸ਼ਵਰ ਸਲਾਰੀਆ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਨੇ ਦੱਸਿਆ ਕਿ ਵਿਭਾਗੀ ਹਦਾਇਤਾਂ ਅਨੁਸਾਰ ਜਿਲ੍ਹੇ ਦੇ ਸਮੂਹ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ‘ਚ ਦੋ ਦਿਨੀਂ ਮਾਪੇ ਅਧਿਆਪਕ ਮਿਲਣੀਆਂ ਕਰਵਾਈਆਂ ਗਈਆਂ ਹਨ।ਅਧਿਆਪਕਾਂ ਵਲੋਂ ਮਾਪਿਆਂ ਨੂੰ ਉਹਨਾਂ ਦੇ ਬੱਚਿਆਂ ਦੀ ਸਤੰਬਰ ਪ੍ਰੀਖਿਆ ਦੇ ਬਿਹਤਰ ਅਤੇ ਕਮਜ਼ੋਰ ਪੱਖਾਂ ਤੋਂ ਜਾਣੂ ਕਰਵਾਇਆ ਗਿਆ ਤਾਂ ਜੋ ਕਮਜ਼ੋਰ ਪ੍ਰਾਪਤੀਆਂ ‘ਚ ਸੁਧਾਰ ਕੀਤਾ ਜਾ ਸਕੇ।ਮਾਪਿਆਂ ਦੇ ਨਾਲ-ਨਾਲ ਪੰਚਾਇਤੀ ਨੁੰਮਾਇੰਦਿਆਂ, ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਸਮਾਜ ਦੀਆਂ ਹੋਰ ਮੋਹਤਬਰ ਸਖਸ਼ੀਅਤਾਂ ਨਾਲ ਵੀ ਸਕੂਲ ਬਿਹਤਰੀ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।ਹਰ ਸਕੂਲ ਵਲੋਂ ਮਾਪਿਆਂ ਅਤੇ ਮੋਹਤਬਰ ਸਖਸ਼ੀਅਤਾਂ ਦੇ ਸੁਝਾਅ ਪ੍ਰਾਪਤ ਕਰਨ ਲਈ ਇੱਕ ਸੁਝਾਅ ਬਾਕਸ ਵੀ ਉਪਲਬਧ ਕਰਵਾਇਆ ਗਿਆ।ਸਕੂਲਾਂ ‘ਚ ਮਾਪਿਆਂ ਨੂੰ ਪ੍ਰੋਜੈਕਟਰਾਂ ਤੇ ਐਲ.ਈ.ਡੀ ਰਾਹੀਂ ਸਿੱਖਿਆ ਵਿਭਾਗ ਦੀਆਂ ਪ੍ਰਾਪਤੀਆਂ ਤੇ ਸਰਗਰਮੀਆਂ ਤੋਂ ਜਾਣੂ ਕਰਵਾਇਆ ਗਿਆ।ਮਾਪਿਆਂ ਨੂੰ ਸਰਕਾਰੀ ਸਕੂਲਾਂ ‘ਚ ਨਵੀਆਂ ਸਹੂਲਤਾਂ ਬਾਰੇ ਦੱਸਿਆ ਗਿਆ।
              ਬਲਦੇਵ ਰਾਜ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਅਤੇ ਰਮੇਸ਼ ਲਾਲ ਠਾਕੁਰ ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਨੇ ਦੱਸਿਆ ਕਿ ਪ੍ਰਾਇਮਰੀ ਵਿੰਗ ਵਿੱਚ ਕਰਵਾਈ ਗਈ ਇੱਕ ਰੋਜ਼ਾ ਮਾਪੇ ਅਧਿਆਪਕ ਮਿਲਣੀ ਦੌਰਾਨ ਮਾਪਿਆਂ ਨੂੰ 12 ਨਵੰਬਰ ਨੂੰ ਹੋਣ ਜਾ ਰਹੇ ਨੈਸ਼ਨਲ ਅਚੀਵਮੈਂਟ ਸਰਵੇਖਣ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਪੜ੍ਹੋ ਪੰਜਾਬ ਪ੍ਰਾਜੈਕਟ ਅਧੀਨ ਕੰਮ ਕਰਦੇ ਜਿਲ੍ਹਾ ਅਤੇ ਬਲਾਕ ਮੈਂਟਰ ਵਿਭਾਗੀ ਹਦਾਇਤਾਂ ਅਨੁਸਾਰ ਸਕੂਲ ਮੁਖੀਆਂ ਅਤੇ ਅਧਿਆਪਕਾਂ ਦਾ ਸਹਿਯੋਗ ਦਿੱਤਾ।
                  ਇਸ ਮੌਕੇ ਤੇ ਡੀ.ਐਸ.ਐਮ ਬਲਵਿੰਦਰ ਸਿੰਘ, ਸਿੱਖਿਆ ਸੁਧਾਰ ਟੀਮ ਮੈਂਬਰ ਕਮਲ ਕਿਸ਼ੋਰ, ਮੁਨੀਸ਼ ਕੁਮਾਰ, ਰਮੇਸ਼ ਕੁਮਾਰ, ਸਮਾਰਟ ਸਕੂਲ ਕੋਆਰਡੀਨੇਟਰ ਸੰਜੀਵ ਮਨੀ, ਸਟੈਨੋ ਤਰੁਣ ਪਠਾਨੀਆ, ਜਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਆਦਿ ਹਾਜ਼ਰ ਸਨ।

Check Also

BBK DAV College for Women bags top University Position in Gndu Exams

Amritsar,  August 25 (Punjab Post Bureau) – BBK DAV College for Women has once again …