Wednesday, September 16, 2026

ਜਿਲ੍ਹੇ ਵਿੱਚ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਦੀ ਨਹੀ ਹੋਈ ਕੋਈ ਨਿਯੁੱਕਤੀ-ਚੇਅਰਮੈਨ

ਮੀਡੀਆ ਵਿੱਚ ਚੱਲ ਰਹੀਆਂ ਅਫਵਾਹਾਂ ਦਾ ਕੀਤਾ ਖੰਡਨ

ਅੰਮ੍ਰਿਤਸਰ, 30 ਸਤੰਬਰ (ਸੁਖਬੀਰ ਸਿੰਘ) – ਪੰਜਾਬ ਯੂਥ ਵਿਕਾਸ ਬੋਰਡ ਵਲੋਂ ਜ਼ਿਲ੍ਹਿਆਂ ਵਿਚ ਯੂਥ ਵਿਕਾਸ ਬੋਰਡ ਦਾ ਚੇਅਰਮੈਨ ਲਗਾਉਣ ਦੀ ਕੋਈ ਤਜ਼ਵੀਜ਼ ਨਹੀ ਹੈ ਅਤੇ ਨਾ ਹੀ ਕਿਸੇ ਜ਼ਿਲ੍ਹੇ ਵਿਚ ਕਿਸੇ ਦੀ ਬਤੌਰ ਚੇਅਰਮੈਨ ਨਿਯੁੱਕਤੀ ਕੀਤੀ ਗਈ ਹੈ।
                   ਇਹ ਜਾਣਕਾਰੀ ਦਿੰਦਿਆਂ ਸੁਖਵਿੰਦਰ ਸਿੰਘ ਬਿੰਦਰਾ ਚੇਅਰਮੈਨ ਪੰਜਾਬ ਯੂਥ ਵਿਕਾਸ ਬੋਰਡ ਨੇ ਦੱਸਿਆ ਕਿ ਧਿਆਨ ਵਿੱਚ ਆਇਆ ਹੈ ਕਿ ਸੋਸ਼ਲ ਮੀਡੀਆ ਅਤੇ ਮੀਡੀਆ ਵਿੱਚ ਆ ਰਿਹਾ ਹੈ ਕਿ ਅੰਮਿ੍ਰਤਸਰ ਜ਼ਿਲ੍ਹੇ ਵਿੱਚ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਦੀ ਨਿਯੁੱਕਤੀ ਕੀਤੀ ਗਈ ਹੈ, ਜੋ ਕਿ ਪੂਰੀ ਤਰਾ੍ਹ ਗ਼ਲਤ ਹੈ।ਉਨਾਂ ਨੇ ਮੀਡੀਆ ਵਿੱਚ ਚੱਲ ਰਹੀਆਂ ਅਫਵਾਹਾਂ ਦਾ ਖੰਡਨ ਕੀਤਾ।

Check Also

ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …