ਅੰਮ੍ਰਿਤਸਰ, 1 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜ਼ਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਾਰੀ ਪੈ੍ਰਸ ਨੋਟ ‘ਚ
ਕਿਹਾ ਹੈ ਕਿ ਬਾਬਾ ਗਾਜੀਦਾਸ ਕਲੱਬ ਮਾਜਰਾ ਰੋਡ ਜ਼ਿਲ੍ਹਾ ਰੋਪੜ ਦੇ ਪ੍ਰਧਾਨ ਦਵਿੰਦਰ ਸਿੰਘ ਨੇ ਪਿਛਲੇ ਦਿਨੀਂ ਗੁਰਦੁਆਰਾ ਸਾਹਿਬ ਵਿਖੇ ਢੋਲ ਨਾਲ ਨਚਾਰ ਔਰਤਾਂ ਨੂੰ ਨਚਾ ਕੇ ਘੋਰ ਉਲੰਘਣਾ ਕੀਤੀ ਹੈ, ਜਿਸ ਨਾਲ ਦੇਸ-ਵਿਦੇਸ਼ ਦੀਆਂ ਸੰਗਤਾਂ ਅੰਦਰ ਭਾਰੀ ਰੋਹ ਹੈ।ਉਨਾਂ ਨੇ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਕੀਤਾ ਹੈ ਕਿ ਤੁਰੰਤ ਹੀ ਸਪੈਸ਼ਲ ਟੀਮ ਭੇਜ ਕੇ ਇਸ ਮਸਲੇ ਦੀ ਪੜਤਾਲ ਕਰਵਾ ਕੇ ਤਿੰਨ ਦਿਨਾਂ ਦੇ ਅੰਦਰ-ਅੰਦਰ ਰਿਪੋਰਟ ਦਫਤਰ ਸਕੱਤਰੇਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਭੇਜੀ ਜਾਵੇ।ਰਿਪੋਰਟ ਆਉਣ ‘ਤੇ ਦੋਸ਼ੀ ਵਿਅਕਤੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media