Wednesday, June 24, 2026

ਡੀ.ਏ.ਵੀ ਪਬਲਿਕ ਸਕੂਲ ਨੇ ਮਨਾਈ ਮਹਾਤਮਾ ਗਾਂਧੀ ਜਯੰਤੀ ਤੇ ਲਾਲ ਬਹਾਦਰ ਸ਼ਾਸਤਰੀ ਜਯੰਤੀ

ਅੰਮ੍ਰਿਤਸਰ, 1 ਅਕਤੂਬਰ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਲੋਂ ਗਾਂਧੀ ਜਯੰਤੀ ਅਤੇ ਲਾਲ ਬਹਾਦਰ ਸ਼ਾਸਤਰੀ ਜਯੰਤੀ ‘ਤੇ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ।ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਇੰਨ੍ਹਾਂ ਮਹਾਨ ਕ੍ਰਾਂਤੀਕਾਰੀਆਂ ਨੇ ਕਿਵੇਂ ਭਾਰਤ ਦੇਸ਼ ਨੂੰ ਅਜ਼ਾਦ ਕਰਵਾਉਣ ਲਈ ਸਾਰਾ ਜੀਵਨ ਅਰਪਨ ਕਰ ਦਿੱਤਾ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇੰਨ੍ਹਾਂ ਮਹਾਨ ਸਖਸ਼ੀਅਤਾਂ ਦੇ ਵਿਚਾਰਾਂ ਨੂੰ ਆਪਣੇ ਜੀਵਨ ਵਿੱਚ ਅਪਨਾਉਣ ਦੀ ਪ੍ਰੇਰਨਾ ਦਿੱਤੀ।ਜੈ ਜਵਾਨ, ਜੈ ਕਿਸਾਨ ਦੇ ਨਾਅਰੇ ਨਾਲ ਸਕੂਲ ਦਾ ਵਾਤਾਵਰਨ ਦੇਸ਼-ਭਗਤੀ ਨਾਲ ਭਰ ਗਿਆ ।
                ਪੰਜਾਬ ਜ਼ੋਨ-ਏ ਖੇਤਰੀ ਅਧਿਕਾਰੀ ਡਾ. ਸ੍ਰੀਮਤੀ ਨੀਲਮ ਕਾਮਰਾ ਨੇ ਵਿਦਿਆਰਥੀਆਂ ਨੂੰ ਸੁਨੇਹਾ ਭੇਜਦੇ ਹੋਏ ਕਿਹਾ ਕਿ ਇੰਨ੍ਹਾਂ ਸਖ਼ਸ਼ੀਅਤਾਂ ਦੇ ਮਹਾਨ ਦਾਰਸ਼ਨਿਕ ਵਿਚਾਰਧਾਰਾ ਨੂੰ ਅੱਜ ਦੇ ਸਮੇਂ ਵਿੱਚ ਅਪਨਾਉਣ ਦੀ ਲੋੜ ਹੈ।ਸਕੂਲ ਪ੍ਰਬੰਧਕ ਡਾ. ਪੁਸ਼ਪਿੰਦਰ ਵਾਲੀਆ ਪ੍ਰਿੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਨੇ ਵਿਦਿਆਰਥੀਆਂ ਨੂੰ ਅਹਿੰਸਾ ਅਤੇ ਦੇਸ਼-ਭਗਤ ਵਰਗੇ ਜਜ਼ਬੇ ਨੂੰ ਆਮ ਜੀਵਨ ਵਿੱਚ ਅਪਨਾਉਣ ਤੇ ਜ਼ੋਰ ਦਿੱਤਾ ।
                 ਸਕੂਲ ਪ੍ਰਿੰਸੀਪਲ ਸ੍ਰੀਮਤੀ ਅਨੀਤਾ ਮਹਿਰਾ ਨੇ ਵਿਦਿਆਰਥੀਆਂ ਦਾ ਮਾਰਗ-ਦਰਸ਼ਨ ਕਰਦੇ ਹੋਏ ਕਿਹਾ ਕਿ ਅੱਜ ਦੀਆਂ ਪ੍ਰਸਥਿਤੀਆਂ ਵਿੱਚ ਸਾਨੂੰ ਕੇਵਲ ਸਰੀਰਕ ਹੀ ਨਹੀਂ ਬਲਕਿ ਮਾਨਸਿਕ ਤੌਰ ਤੇ ਵੀ ਅਹਿੰਸਾ ਨੂੰ ਅਪਨਾਉਣ ਦੀ ਲੋੜ ਹੈ।ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਲਾਲ ਬਹਾਦਰ ਸ਼ਾਸਤਰੀ ਜੀ ਦੇ ਜੀਵਨ ਤੋਂ ਬਹੁਤ ਕੁੱਝ ਸਿੱਖਣ ਦੀ ਲੋੜ ਹੈ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …