ਅੰਮ੍ਰਿਤਸਰ, 1 ਅਕਤੂਬਰ (ਸੁਖਬੀਰ ਸਿੰਘ) – ਅਮਰਜੀਤ ਸਿੰਘ ਟਿੱਕਾ ਚੇਅਰਮੈਨ ਮੀਡੀਅਮ ਇੰਡਸਟਰੀ ਡਿਵਲਪਮੈਂਟ ਪੰਜਾਬ ਅਤੇ ਪਰਮਜੀਤ ਬੱਤਰਾ ਸੀਨੀਅਰ ਵਾਈਸ ਚੇਅਰਮੈਨ ਮੀਡੀਅਮ ਇੰਡਸਟਰੀ ਡਿਵਲਪਮੈਂਟ ਪੰਜਾਬ ਨਵੇਂ ਬਣੇ ਉਦਯੋਗ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੂੰ ਵਧਾਈ ਦਿੱਤੀ ਅਤੇ ਅੰਮ੍ਰਿਤਸਰ ਆਉਣ ਦਾ ਸੱਦਾ ਵੀ ਦਿੱਤਾ।ਉਨਾਂ ਕਿਹਾ ਕਿ ਅੰਮ੍ਰਿਤਸਰ ਦੀ ਬੰਦ ਪਈ ਇੰਡਸਟਰੀ ਨੂੰ ਦੁਬਾਰਾ ਚਲਾਉਣ ਲਈ ਮੰਤਰੀ ਕੋਟਲੀ ਨਾਲ ਵਿਚਾਰ ਵਟਾਂਦਰਾ ਵੀ ਕੀਤਾ ਗਿਆ ਹੈ ਅਤੇ ਉਨਾਂ ਵਲੋਂ ਜਲਦ ਹੀ ਅੰਮ੍ਰਿਤਸਰ ਵਿਖੇ ਆ ਕੇ ਉਦਯੋਗਪਤੀਆਂ ਨਾਲ ਮੀਟਿੰਗ ਕਰਨ ਦਾ ਭਰੋਸਾ ਵੀ ਦਿੱਤਾ ਹੈ।
ਚੇਅਰਮੈਨ ਟਿੱਕਾ ਨੇ ਦੱਸਿਆ ਕਿ ਅੰਮ੍ਰਿਤਸਰ ਦੀਆਂ ਉਦਯੋਗਿਕ ਇਕਾਈਆਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।ਉਨਾਂ ਕਿਹਾ ਕਿ ਉਦਯੋਗਪਤੀਆਂ ਦੀਆਂ ਪੈਂਡਿਗ ਪਈਆਂ ਮੰਗਾਂ ਨੂੰ ਜਲਦ ਹੀ ਹੱਲ ਕਰਵਾਇਆ ਜਾਵੇਗਾ ਅਤੇ ਉਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਨਿਪਟਾਰਾ ਵੀ ਕੀਤਾ ਜਾਵੇਗਾ।
Check Also
ਜਥੇਦਾਰ ਦੀ ਨਿਯੁੱਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਲਈ ਸੁਝਾਵਾਂ ਦੇ ਸਮੇਂ ਵਿੱਚ 20 ਮਈ ਤੱਕ ਕੀਤਾ ਵਾਧਾ
ਅੰਮ੍ਰਿਤਸਰ, 21 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ …