ਅੰਮ੍ਰਿਤਸਰ, 1 ਅਕਤੂਬਰ (ਸੁਖਬੀਰ ਸਿੰਘ) – ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਆਯੋਜਿਤ ਆਜ਼ਾਦੀ ਦੇ ਅੰਮ੍ਰਿਤ ਮਹੋਤਸਵ ਤਹਿਤ ਨਹਿਰੂ ਯੁਵਾ
ਕੇਂਦਰ, ਯੁਵਾ ਮਾਮਲੇ ਅਤੇ ਖੇਡ ਮੰਤਰਾਲੇ (ਭਾਰਤ ਸਰਕਾਰ) ਨੇ ਦੇਸ਼ ਦੇ ਸਾਰੇ ਰਾਜਾਂ ਅਤੇ ਕੇਂਦਰ ਸਾਸ਼ਿਤ ਪ੍ਰਦੇਸ਼ਾਂ ਦੇ 744 ਜਿਲ੍ਹਿਆਂ ਵਿੱਚ ਸਵੱਛ ਭਾਰਤ ਮੁਹਿੰਮ ਦਾ ਆਯੋਜਨ ਸ਼ੁਰੂ ਹੋ ਗਿਆ ਹੈ, ਜੋ ਕਿ 31 ਅਕਤੂਬਰ ਤੱਕ ਚੱਲੇਗਾ।
ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਵੱਲੋਂ ਕੰਪਨੀ ਬਾਗ ਵਿਖੇ ਆਯੋਜਿਤ ਪ੍ਰੋਗਰਾਮ ਦੇ ਮੁੱਖ ਮਹਿਮਾਨ ਵਾਰਡ ਨੰ. 10 ਦੇ ਕੌਂਸਲਰ ਸੋਨੂੰ ਦੱਤੀ ਸਨ।ਅਰੰਭ ਵਿੱਚ ਨੌਜਵਾਨਾਂ ਵਿੱਚ ਸਵੱਛ ਭਾਰਤ ਅਭਿਆਨ ਪ੍ਰਚਾਰ ਸਮੱਗਰੀ ਵੰਡੀ ਗਈ। ਇਸ ਦੇ ਬਾਅਦ ਰਾਸ਼ਟਰੀ ਗੀਤ ਪੇਸ਼ ਕੀਤਾ ਗਿਆ।ਇਸਦੇ ਬਾਅਦ ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਦੇ ਲੇਖਾ ਅਤੇ ਪ੍ਰੋਗਰਾਮ ਸਹਾਇਕ ਰੋਹਿਲ ਕੁਮਾਰ ਕੱਟਾ ਨੇ ਆਲੇ ਦੁਆਲੇ ਖੇਤਰ ਦੇ ਨੌਜਵਾਨਾਂ ਨੂੰ ਇਸ ਮੁਹਿੰਮ ਅਤੇ ਉਨ੍ਹਾਂ ਦੇ ਮਕਸਦ ਬਾਰੇ ਦੱਸਿਆ।ਉਨਾਂ ਨੌਜਵਾਨਾਂ ਨੂੰ ਇਸ ਮੁਹਿੰਮ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਆ ਅਤੇ ਆਪਣੇ ਆਲੇ ਦੁਆਲੇ ਦੇ ਖੇਤਰ ਨੂੰ ਸਾਫ ਕਰਨ ਅਤੇ ਉਥੋਂ ਪਲਾਸਟਿਕ ਇਕੱਠਾ ਕਰਨ ਦਾ ਸੰਕਲਪ ਦਿਵਾਇਆ।
ਉਨਾਂ ਦੱਸਿਆ ਕਿ ਜਿਲਾ ਅੰਮਿ੍ਰਤਸਰ ਦੇ ਸਾਰੇ 9 ਵਿਕਾਸ ਬਲਾਕਾਂ ਦੇ ਘੱਟੋ ਘੱਟ 150 ਪਿੰਡਾਂ ਵਿੱਚ ਪ੍ਰੋਗਰਾਮ ਆਯੋਜਿਤ ਕੀਤਾ ਹੈ ਅਤੇ ਅੰਮ੍ਰਿਤਸਰ ਜਿਲੇ ਤੋਂ ਲਗਭਗ 11000 ਕਿਲੋ ਪਲਾਸਟਿਕ ਇਕੱਠਾ ਕਰਨ ਦਾ ਟੀਚਾ ਰੱਖਿਆ ਹੈ।ਕੌਂਸਲਰ ਸੋਨੂੰ ਦੱਤੀ ਅਤੇ ਖੁਸ਼ਪਾਲ ਨੂੰ ਆਕਾਂਕਸ਼ਾ ਮਹਾਵਰੀਆ ਜਿਲ੍ਹਾ ਯੂਥ ਅਫਸਰ ਨਹਿਰੂ ਯੁਵਾ ਕੇਂਦਰ ਵਲੋਂ ਸਨਮਾਨਿਤ ਕੀਤਾ ਗਿਆ।
ਇਸ ਤੋਂ ਬਾਅਦ ਸਾਰੇ ਮਹਿਮਾਨਾਂ, ਅਧਿਕਾਰੀਆਂ ਅਤੇ ਯੂਥ ਵਲੰਟੀਅਰਾਂ ਦੇ ਨਾਲ ਵੱਖ-ਵੱਖ ਖੇਤਰਾਂ ਦੇ ਨੌਜਵਾਨਾਂ ਵਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਸਰਧਾਂਜਲੀ ਭੇਟ ਕਰਕੇ ਫੁੱਲ ਅਰਪਿਤ ਕੀਤੇ ਗਏ।ਉਨਾਂ ਨੇ ਰਾਮ ਬਾਗ ਬਾਗ ਦੇ ਹਰ ਖੇਤਰ ਤੋਂ ਪਲਾਸਟਿਕ ਇਕੱਠਾ ਕਰਨਾ ਸ਼ੁਰੂ ਕੀਤਾ।ਇਸ ਦੌਰਾਨ ਫਿਨਿਸ਼ ਸੁਸਾਇਟੀ ਅੰਮ੍ਰਿਤਸਰ ਦੇ ਨਾਲ ਨਹਿਰੂ ਯੁਵਾ ਕੇਂਦਰ ਵੀ ਸ਼ਾਮਲ ਸੀ।ਇਸ ਦੌਰਾਨ 150 ਕਿਲੋ ਪਲਾਸਟਿਕ ਇਕੱਠਾ ਕੀਤਾ ਗਿਆ।
ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਦੇ ਅਹੁੱਦੇਦਾਰਾਂ ਨੇ ਦੱਸਿਆ ਕਿ ਸੁਸਾਇਟੀ ਜਿਲ੍ਹੇ ਦੇ ਵੱਖ-ਵੱਖ ਹਿੱਸਿਆਂ ਤੋਂ ਪਲਾਸਟਿਕ ਇਕੱਠਾ ਕਰਨ ਉਪਰੰਤ ਰੀਸਾਈਕਲਿੰਗ ਲਈ ਦੁਬਾਰਾ ਇਸਤੇਮਾਲ ਕਰਕੇ ਵਿਸ਼ਸ਼ ਯੋਗਦਾਨ ਪਾ ਰਹੀ ਹੈ।
ਪ੍ਰੋਗਰਾਮ ਦੇ ਅੰਤ ‘ਚ ਨਹਿਰੂ ਯੁਵਾ ਕੇਂਦਰ ਵਲੋਂ ਕਰਵਾਏ ਗਏ ਇਸ ਪ੍ਰੋਗਰਾਮ ਵਿੱਚ ਭਾਗ ਲੈਣ ਲਈ ਨੌਜਵਾਨਾਂ ਦਾ ਧੰਨਵਾਦ ਅਤੇ ਸਵੱਛ ਭਾਰਤ ਅਭਿਆਨ ਦੀ ਮੁਹਿੰਮ ਨੂੰ ਵੱਧ ਤੋਂ ਵੱੱਧ ਲੋਕਾਂ ਤੱਕ ਪਹੁੰਚਾਉਣ ਦੀ ਅਪੀਲ ਕੀਤੀ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …
Punjab Post Daily Online Newspaper & Print Media