ਬੀਬੀ ਜਗੀਰ ਕੌਰ ਨੇ ਸਟੀਮ ਬੋਇਲਰ ਪ੍ਰੋਜੈਕਟ ਦਾ ਕੀਤਾ ਰਸਮੀਂ ਉਦਘਾਟਨ
ਅੰਮ੍ਰਿਤਸਰ, 1 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੱਜ ਗੁਰਦੁਆਰਾ ਗੁਰੂਸਰ ਜਾਮਨੀ ਸਾਹਿਬ
ਪਾਤਸ਼ਾਹੀ ਦਸਵੀਂ ਬਜੀਦਪੁਰ ਵਿਖੇ ਭਾਫ ਨਾਲ ਲੰਗਰ ਤਿਆਰ ਕਰਨ ਲਈ ਸਟੀਮ ਬੋਇਲਰ ਪ੍ਰੋਜੈਕਟ ਦਾ ਉਦਘਾਟਨ ਕੀਤਾ।ਬੀਬੀ ਜਗੀਰ ਕੌਰ ਨੇ ਕਿਹਾ ਕਿ ਇਤਿਹਾਸਕ ਗੁਰਦੁਆਰਾ ਜਾਮਨੀ ਸਾਹਿਬ ਵਿਖੇ ਸੰਗਤਾਂ ਵੱਡੀ ਗਿਣਤੀ ਵਿਚ ਨਤਮਸਤਕ ਹੋ ਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕਰਦੀਆਂ ਹਨ।ਸੰਗਤਾਂ ਦੀ ਸਹੂਲਤ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਮੇਂ-ਸਮੇਂ ਵੱਖ-ਵੱਖ ਕਾਰਜ ਕਰਦੀ ਹੈ। ਉਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਪਿਛਲੇ ਸਮੇਂ ਵਿਚ ਫੈਸਲਾ ਕੀਤਾ ਸੀ ਕਿ ਇਤਿਹਾਸਕ ਗੁਰਦੁਆਰਾ ਸਾਹਿਬਾਨ ਅੰਦਰ ਲੰਗਰ ਤਿਆਰ ਕਰਨ ਲਈ ਭਾਫ ਵਿਧੀ ਦੀ ਵਰਤੋਂ ਕੀਤੀ ਜਾਵੇਗੀ।ਭਾਫ ਵਿਧੀ ਦੁਆਰਾ ਲੰਗਰ ਤਿਆਰ ਕਰਨ ਲਈ ਜਿਥੇ ਬਾਲਣ ਦੀ ਵੱਡੀ ਬਚਤ ਹੋਵੇਗੀ, ਉਥੇ ਪ੍ਰਦੂਸ਼ਣ ਵੀ ਘਟੇਗਾ।ਇਸ ਦੇ ਨਾਲ ਹੀ ਲੰਗਰ ਤਿਆਰ ਕਰਨ ਵਿਚ ਸਮੇਂ ਦੀ ਵੱਡੀ ਬਚਤ ਹੋਵੇਗੀ।ਉਨ੍ਹਾਂ ਕਿਹਾ ਕਿ ਗੁਰਦੁਆਰਾ ਜਾਮਨੀ ਸਾਹਿਬ ਵਿਖੇ ਬਾਬਾ ਜਗਤਾਰ ਸਿੰਘ ਕਾਰਸੇਵਾ ਤਰਨ ਤਾਰਨ ਵਾਲੇ ਅਤੇ ਸੰਗਤਾਂ ਦੇ ਸਹਿਯੋਗ ਨਾਲ ਭਾਫ ਵਿਧੀ ਨਾਲ ਲੰਗਰ ਤਿਆਰ ਕਰਨ ਲਈ ਸਟੀਮ ਬੋਇਲਰ ਪ੍ਰੋਜੈਕਟ ਦਾ ਅੱਜ ਉਦਘਾਟਨ ਕੀਤਾ ਗਿਆ।ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਸਨਮਾਨਿਤ ਵੀ ਕੀਤਾ ਗਿਆ।
ਉਦਘਾਟਨ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਦਰਸ਼ਨ ਸਿੰਘ ਸ਼ੇਰਖਾਂ, ਮੈਂਬਰ ਸਤਪਾਲ ਸਿੰਘ ਤਲਵੰਡੀ, ਪ੍ਰੀਤਮ ਸਿੰਘ ਮਲਸੀਆਂ, ਬਲਵਿੰਦਰ ਸਿੰਘ ਭੰਬਾ ਲੰਡਾ, ਗੁਰਮੀਤ ਸਿੰਘ ਬੂਹ, ਜਥੇਦਾਰ ਦਰਸ਼ਨ ਸਿੰਘ ਮੋਠਾਂਵਾਲਾ, ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ, ਸਾਬਕਾ ਵਿਧਾਇਕ ਜੋਗਿੰਦਰ ਸਿੰਘ, ਹਲਕਾ ਇੰਚਾਰਜ ਮਾਟੂ ਵੋਹਰਾ, ਓ.ਐਸ.ਡੀ ਡਾ. ਸੁਖਬੀਰ ਸਿੰਘ, ਗੁਰਦੁਆਰਾ ਜਾਮਨੀ ਸਾਹਿਬ ਦੇ ਮੈਨੇਜਰ ਕੁਲਵੰਤ ਸਿੰਘ ਅਤੇ ਸੰਗਤਾਂ ਹਾਜ਼ਰ ਸਨ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media