ਅੰਮ੍ਰਿਤਸਰ, 2 ਅਕਤੂਬਰ (ਜਗਦੀਪ ਸਿੰਘ) – ਸਥਾਨਕ ਮਦਨ ਮੋਹਨ ਮਾਲਵੀਆ ਰੋਡ ਸਥਿਤ ਇੰਡੀਅਨ ਅਕੈਡਮੀ ਆਫ ਫਾਈਨ ਆਰਟ ਵਿਖੇ ਪ੍ਰਸਿੱਧ ਬੁੱਤ
ਤਰਾਸ਼ ਨਰਿੰਦਰ ਸਿੰਘ ਸਕੱਲਪਚਰ ਵਲੋਂ ਮੂਰਤੀ ਕਲਾ ਦੀ ਪ੍ਰਦਰਸ਼ਨੀ ਲਗਾਈ ਗਈ।ਆਰਟ ਗੈਲਰੀ ਦੇ ਆਨਰੇਰੀ ਜਨਰਲ ਸਕੱਤਰ ਡਾ. ਅਰਵਿੰਦਰ ਸਿੰਘ ਚਮਕ ਨੇ ਦੱਸਿਆ ਕਿ ਇਸ ਪ੍ਰਦਰਸ਼ਨੀ 50 ਦੇ ਕਰੀਬ ਮੂਰਤੀ ਕਲਾ ਦਾ ਦੀਆਂ ਕਲਾਕ੍ਰਿਤਾਂ ਪ੍ਰਦਰਸ਼ਿਤ ਕੀਤੀਆਂ ਗਈਆਂ।ਇਹਨਾਂ ਵਿੱਚ ਲਗਭਗ 30 ਮੂਰਤੀਆਂ ਲਾਕਡਾਊਨ ਦੇ ਸਮੇਂ ਦੌਰਾਨ ਤਿਆਰ ਕੀਤੀਆਂ ਗਈਆਂ ਹਨ।
ਆਰਟ ਗੈਲਰੀ ਦੇ ਚੇਅਰਮੈਨ ਰਜਿੰਦਰ ਮੋਹਨ ਸਿੰਘ ਛੀਨਾ ਵਲੋਂ ਇਸ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ ਗਿਆ।ਉਨਾਂ ਨੇ ਆਰਟਿਸਟ ਨਰਿੰਦਰ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਪ੍ਰਦਰਸ਼ਨੀਆਂ ਨਵੇਂ ਕਲਾਕਾਰਾਂ ਲਈ ਉਤਸ਼ਾਹ ਦਾ ਕੰਮ ਕਰਦੀਆਂ ਹਨ।ਇਹ ਪ੍ਰਦਰਸ਼ਨੀ 5 ਅਕਤੂਬਰ ਤੱਕ ਚੱਲੇਗੀ।
ਇਸ ਮੌਕੇ ਆਰਟ ਗੈਲਰੀ ਦੇ ਪ੍ਰਧਾਨ ਸ਼ਿਵਦੇਵ ਸਿੰਘ, ਖਜਾਨਚੀ ਸੁਖਪਾਲ ਸਿੰਘ, ਮਹਿੰਦਰਜੀਤ ਸਿੰਘ, ਸ੍ਰੀਮਤੀ ਰਵਿੰਦਰ ਢਿਲੋਂ, ਧਰਵਿੰਦਰ ਸ਼ਰਮਾ, ਕੁਲਵੰਤ ਸਿੰਘ, ਸੁਭਾਸ਼ ਚੰਦਰ, ਮੈਂਬਰ ਤੇ ਕਲਾ ਪ੍ਰੇਮੀ ਮੌਜ਼ੂਦ ਸਨ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media