Thursday, April 16, 2026

ਸੜਕਾਂ ’ਤੇ ਜਲਦ ਦੋੜਣਗੀਆਂ ਲੋਕਾਂ ਦੇ ਸੁਖਾਵੇਂ ਸਫ਼ਰ ਲਈ 800 ਨਵੀਆਂ ਸਰਕਾਰੀ ਬੱਸਾਂ – ਟਰਾਂਸਪੋਰਟ ਮੰਤਰੀ

ਸੰਗਰੂਰ ਬੱਸ ਸਟੈਂਡ ਵਿਖੇ ਸਾਫ ਸਫਾਈ ਸਮੇਤ ਸਮੁੱਚੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸੰਗਰੂਰ, 2 ਅਕਤੂਬਰ (ਜਗਸੀਰ ਲੌਂਗੋਵਾਲ) – ਟਰਾਂਸਪੋਰਟ ਮੰਤਰੀ ਪੰਜਾਬ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਸੰਗਰੂਰ ਬੱਸ ਸਟੈਂਡ ਦਾ ਦੌਰਾ ਕੀਤਾ।ਉਨਾਂ ਨੇ ਬੱਸ ਸਟੈਂਡ ਦੀ ਸਾਫ਼ ਸਫ਼ਾਈ, ਸਟਾਫ ਦੇ ਦਫ਼ਤਰ ਸਮੇਤ ਸਮੱਚੀ ਵਿਭਾਗੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ।
               ਕੈਬਨਿਟ ਮੰਤਰੀ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਰਾਜ ਦੇ ਲੋਕਾਂ ਦੇ ਸੁਖਾਵੇਂ ਸਫ਼ਰ ਲਈ ਟਰਾਂਸਪੋਰਟ ਵਿਭਾਗ ਵਲੋਂ 800 ਨਵੀਆਂ ਬੱਸਾਂ ਦਾ ਟੈਂਡਰ ਮੁਕੰਮਲ ਕਰ ਲਿਆ ਗਿਆ ਹੈ, ਜਿਸ ਵਿਚੋਂ 400 ਬੱਸਾਂ ਇਕ ਮਹੀਨੇ ਦੇ ਅੰਦਰ ਅੰਦਰ ਪੰਜਾਬ ਦੀਆਂ ਸੜਕਾਂ ’ਤੇ ਦੌੜਣਗੀਆਂ।ਇਸ ਨਾਲ ਬੰਦ ਪਏ ਰੂਟ ਚਾਲੂ ਹੋ ਜਾਣਗੇ। ਉਨਾਂ ਦੱਸਿਆ ਕਿ ਟਰਾਂਸਪੋਰਟ ਵਿਭਾਗ ਨੂੰ ਵਿੱਤੀ ਤੌਰ ‘ਤੇ ਮਜ਼ਬੂਤ ਕਰਨ ਲਈ ਸੂਬੇ ਦੇ ਬੱਸ ਸਟੈਂਡਾਂ ਅੰਦਰ ਖਾਲੀ ਪਈਆਂ ਦੁਕਾਨਾਂ ਨੂੰ ਕਿਰਾਏ ’ਤੇ ਚੜਾਉਣ ਲਈ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕੀਤੇ ਗਏ ਹਨ ਅਤੇ ਬਿਨਾਂ ਪਰਮਿਟ ਤੋਂ ਚੱਲ ਰਹੀਆਂ ਬੱਸਾਂ ’ਤੇੇ ਜਲਦ ਕਾਰਵਾਈ ਕੀਤੀ ਜਾਵੇ।
             ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਦੇ ਬੱਸ ਸਟੈਂਡਾਂ ਅੰਦਰ ਨਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਪਹਿਲਕਦਮੀ ਨਾਲ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਉਨਾਂ ਇਹ ਵੀ ਕਿਹਾ ਕਿ ਜਿਨਾਂ ਟਰਾਂਸਪੋਰਟਰਾਂ ਨੇ ਹਾਲੇ ਤੱਕ ਟੈਕਸ ਦੀ ਭਰਭਾਈ ਨਹੀਂ ਕੀਤੀ ਉਨਾਂ ਖਿਲਾਫ਼ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।ਉਨਾਂ ਕਿਹਾ ਕਿ ਕਿਸੇ ਵੀ ਟਰਾਂਸਪੋਰਟਰ ਨੂੰ ਨਜ਼ਾਇਜ ਤੰਗ ਨਹੀ ਕੀਤਾ ਜਾਵੇਗਾ ਅਤੇ ਵਿਭਾਗ ਅੰਦਰ ਭ੍ਰਿਸ਼ਟਾਚਾਰ ਨੰੂ ਕਿਸੇ ਕੀਮਤ ’ਤੇ ਬਰਦਾਸ਼ਤ ਨਹੀ ਕੀਤਾ ਜਾਵੇਗਾ।
                 ਕੈਬਨਿਟ ਮੰਤਰੀ ਨੇ ਆਪਣੇ ਦੌਰੇ ਦੌਰਾਨ ਬੱਸ ਸਟੈਂਡ ਵਿਖੇ ਵੱਖ-ਵੱਖ ਕਾਊਂਟਰਾਂ ‘ਤੇ ਪਹੰੁਚ ਕੇ ਸਵਾਰੀਆਂ ਨਾਲ ਬੱਸਾਂ ਅੰਦਰ ਆਉਣ ਵਾਲੀਆਂ ਦਿੱਕਤਾਂ ਬਾਰੇ ਜਾਣਕਾਰੀ ਲਈ।ਉਨਾਂ ਜਿਥੇ ਸੰਗਰੂਰ ਬੱਸ ਸਟੈਂਡ ਦੇ ਸਫ਼ਾਈ ਪ੍ਰਬੰਧਾਂ ’ਤੇ ਸੰਤੁਸ਼ਟੀ ਜਤਾਈ, ਉਥੇ ਜੀ.ਐਮ ਪੀ.ਆਰ.ਟੀ.ਸੀ ਨੂੰ ਮੁਸਾਫਿਰਾਂ ਦੀ ਸੁਵਿਧਾ ਲਈ ਪੀਣ ਵਾਲੇ ਪਾਣੀ, ਬਾਥਰੂਮ, ਬੱਸ ਸਟੈਂਡ ਦੇ ਲੱਗੇ ਬਿਜਲੀ ਪੱਖਿਆ ਦੀ ਦੇਖ-ਰੇਖ ਕਰਦੇ ਰਹਿਣ ਦੇ ਆਦੇਸ਼ ਜਾਰੀ ਕੀਤੇ।
              ਇਸ ਮੌਕੇ ਕਾਂਗਰਸ ਦੇ ਸੂਬਾ ਸਕੱਤਰ ਹਰਮਨਦੇਵ ਬਾਜਵਾ, ਅਮਰਿੰਦਰ ਸਿੰਘ ਟਿਵਾਣਾ ਐਸ.ਡੀ.ਐਮ ਸੰਗਰੂਰ, ਨਰੇਸ਼ ਕੁਮਾਰ ਗਾਬਾ ਚੈਅਰਮੈਨ ਇੰਮਪਰੂਵਮੈਂਟ ਟਰੱਸਟ ਸੰਗਰਰ, ਮਹੇਸ਼ ਕੁਮਾਰ ਮੇਸ਼ੀ ਵਾਇਸ ਚੇਅਰਮੈਨ ਸਮਾਲ ਸਕੇਲ ਇੰਡੀਸ਼ਟਰੀਜ਼ ਪੰਜਾਬ, ਸੁਭਾਸ ਗਰੋਵਰ, ਪਰਮਿੰਦਰ ਸ਼ਰਮਾ, ਬਲਬੀਰ ਕੌਰ ਸੈਣੀ ਜ਼ਿਲਾ ਪ੍ਰਧਾਨ ਮਹਿਲਾ ਕਾਂਗਰਸ, ਬਿੰਦਰ ਬਾਂਸਲ ਸਮੇਤ ਹੋਰ ਆਗੂ ਅਤੇ ਅਧਿਕਾਰੀ ਹਾਜ਼ਰ ਸਨ।

Check Also

ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …