Monday, September 28, 2026

ਕਪੂਰਥਲਾ ਵਿਖੇ 30 ਦਿਨਾ ‘ਕਲੀਨ ਇੰਡੀਆ ਮਿਸ਼ਨ ’ ਸ਼ੁਰੂ

ਕਪੂਰਥਲਾ, 2 ਅਕਤੂਬਰ (ਪੰਜਾਬ ਪੋਸਟ ਬਿਊਰੋ) – ਭਾਰਤ ਸਰਕਾਰ ਤੇ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਦੀ ਭਾਗੀਦਾਰੀ ਰਾਹੀਂ ਸਾਫ ਸਫਾਈ ਬਾਰੇ ਜਾਗਰੂਕਤਾ ਲਈ 30 ਦਿਨਾ ‘ਕਲੀਨ ਇੰਡੀਆ ਮਿਸ਼ਨ’ ਦੀ ਸ਼ੁਰੂਆਤ ਕੀਤੀ ਗਈ ਹੈ।
            ਵਧੀਕ ਡਿਪਟੀ ਕਮਿਸ਼ਨਰ(ਜ) ਅਦਿਤਯਾ ਉੱਪਲ ਅਤੇ ਵਧੀਕ ਡਿਪਟੀ ਕਮਿਸ਼ਨਰ (ਵ) ਐਸ.ਪੀ ਆਂਗਰਾ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਕ ਕਿਤਾਬਚਾ ਵੀ ਜਾਰੀ ਕੀਤਾ ਗਿਆ।ਉਨ੍ਹਾਂ ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨ ਜਿਥੇ ਖੁਦ ਆਪਣੇ ਆਲੇ ਦੁਆਲੇ ਦੀ ਸਫਾਈ ਰੱਖਣ ਉੱਥੇ ਹੀ ਉਹ ਦੂਜਿਆਂ ਨੂੰ ਵੀ ਸਾਫ ਸਫਾਈ ਲਈ ਪ੍ਰੇਰਿਤ ਕਰਨ।ਇਹ ਮਿਸ਼ਨ 1 ਅਕਤੂਬਰ ਤੋਂ 30 ਅਕਤੂਬਰ ਤੱਕ ਚੱਲੇਗਾ।
            ਨਹਿਰੂ ਯੁਵਾ ਕੇਂਦਰ ਕਪੂਰਥਲਾ ਦੀ ਕੋਆਰਡੀਨੇਟਰ ਦੀਪਮਾਲਾ ਠਾਕੁਰ ਨੇ ਦੱਸਿਆ ਕਿ ਕਲੀਨ ਇੰਡਿਆ ਮਿਸ਼ਨ ਤਹਿਤ ਕਪੂਰਥਲਾ ਜ਼ਿਲ੍ਹੇ ਨੂੰ ਸਾਫ ਸੁਥਰਾ ਰੱਖਣ ਅਤੇ ਲੋਕਾਂ ਨੂੰ ਸਾਫ ਸਫਾਈ ਬਾਰੇ ਜਾਗਰੂਕ ਕਰਨ ਲਈ ਸਾਰੇ ਸ਼ਹਿਰਾਂ ਤੇ ਪਿੰਡਾਂ ਤੱਕ ਵਿਸ਼ੇਸ਼ ਟੀਮਾਂ ਬਣਾ ਕੇ ਪਹੁੰਚ ਕੀਤੀ ਜਾਵੇਗੀ।

Check Also

ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ

ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …