ਅੰਮ੍ਰਿਤਸਰ, 2 ਅਕਤੂਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਵਧ ਰਹੇ ਡੇਂਗੂ ਤੇ ਮਲੇਰੀਆ ਦੇ ਕੇਸਾਂ ਦੀ ਰੋਕਥਾਮ ਲਈ ਅੱਜ 5 ਹੋਰ ਨਵੀਂਆਂ ਛੋਟੀਆਂ ਹੈਂਡ ਫੋਗ
ਮਸ਼ੀਨਾਂ ਮੌਜ਼ੂਦਾ ਮਸ਼ੀਨਰੀ ਵਿੱਚ ਸ਼ਾਮਿਲ ਕੀਤੀਆਂ ਗਈਆਂ ਹਨ।ਜਿਸ ਨਾਲ ਹੁਣ ਕੁੱਲ 6 ਵੱਡੀਆਂ ਮਸ਼ੀਨਾਂ, 20 ਛੋਟੀਆਂ ਹੈਂਡ ਫੋਗ ਮਸ਼ੀਨਾਂ ਅਤੇ 30 ਲਿਕਊਡ ਸਪਰੇਅ ਮਸ਼ੀਨਾਂ ਲਗਾਤਾਰ ਸ਼ਹਿਰਵਾਸੀਆਂ ਦੀ ਸੇਵਾ ਵਿੱਚ ਲੱਗੀਆਂ ਹਨ।ਇਸ ਤੋਂ ਇਲਾਵਾ ਸ਼ਹਿਰ ਵਾਸੀਆਂ ਦੀ ਸਹੂਲਤ ਲਈ ਡੇਂਗੂ ਸੰਬੰਧੀ ਸ਼ਿਕਾਇਤਾਂ ਦਰਜ਼ ਕਰਵਾਉਣ ਲਈ ਪੰਜ ਵਿਧਾਨ ਸਭਾ ਹਲਕਿਆਂ ਵਿੱਚ ਜ਼ੋਨ ਸਥਾਪਿਤ ਕੀਤੇ ਗਏ ਹਨ।
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਸਮੂਹ ਸ਼ਹਿਰਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਗਰ ਨਿਗਮ ਦੀ ਡੇਂਗੂ ਖਿਲਾਫ ਮੁਹਿੰਮ ਵਿੱਚ ਆਪਣਾ ਸਹਿਯੋਗ ਦੇਣ ਅਤੇ ਹਰ ਸ਼ੁਕਰਵਾਰ ਡਰਾਈ ਡੇਅ ਮਨਾਇਆ ਜਾਵੇ ਅਤੇ ਕੂਲਰਾਂ ਵਿੱਚ ਤੇ ਘਰਾਂ ਦੇ ਆਲੇ ਦੁਆਲੇ ਮੱਛਰ ਦਾ ਲਾਰਵਾ ਪੈਦਾ ਨਾ ਹੋਣ ਦਿੱਤਾ ਜਾਵੇ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media