ਨਵਾਂਸ਼ਹਿਰ, 2 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ
ਕਰਵਾਏ ਗਏ ਸੱਤਵੇਂ ਮੈਗਾ ਰਾਜ ਪੱਧਰੀ ਰੋਜ਼ਗਾਰ ਮੇਲੇ ਵਿਚ ਵਧੀਆ ਕਾਰਗੁਜ਼ਾਰੀ ਲਈ ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਹੈ।
ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਭੇਜਿਆ ਗਿਆ ਸਨਮਾਨ ਸਰਟੀਫਿਕੇਟ ਅੱਜ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸੰਜੀਵ ਕੁਮਾਰ ਵੱਲੋਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੂੰ ਭੇਟ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੀ ਸਮੁੱਚੀ ਟੀਮ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਹੋਰ ਵੀ ਮਿਹਨਤ ਅਤੇ ਲਗਨ ਨਾਲ ਆਪਣਾ ਕੰਮ ਕਰਨ ਦੀ ਤਾਕੀਦ ਕੀਤੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਸੀ.ਈ.ਓ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿੳੌਰੋ ਜਸਬੀਰ ਸਿੰਘ, ਪਲੇਸਮੈਂਟ ਅਫ਼ਸਰ ਅਮਿਤ ਕੁਮਾਰ, ਕਰੀਅਰ ਕਾਊਂਸਲਰ ਹਰਮਨਦੀਪ ਸਿੰਘ ਤੋਂ ਇਲਾਵਾ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦਾ ਸਟਾਫ ਹਾਜ਼ਰ ਸੀ।
Check Also
ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …
Punjab Post Daily Online Newspaper & Print Media