Wednesday, September 16, 2026

ਝੋਨੇ ਦੀ ਸਰਕਾਰੀ ਖਰੀਦ ਅੱਜ ਤੋਂ- 8 ਲੱਖ ਮੀਟਰਿਕ ਟਨ ਖਰੀਦ ਦੀ ਸੰਭਾਵਨਾ

ਕਪੂਰਥਲਾ, 2 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਝੋਨੇ ਦੀ ਸਰਕਾਰੀ ਖਰੀਦ ਅੱਜ ਤੋਂ ਕੀਤੀ ਜਾਵੇਗੀ।ਜਿਸ ਤਹਿਤ ਕਪੂਰਥਲਾ ਜਿਲ੍ਹੇ ਅੰਦਰ 8 ਲੱਖ ਮੀਟਰਿਕ ਟਨ ਝੋਨੇ ਦੀ ਸਰਕਾਰੀ ਤੌਰ ’ਤੇ ਖਰੀਦ ਦਾ ਟੀਚਾ ਹੈ।
                    ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਕਪੂਰਥਲਾ ਜਿਲ੍ਹੇ ਅੰਦਰ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ।ਜਿਸ ਲਈ 42 ਸਥਾਈ ਮੰਡੀਆਂ ਦੇ ਨਾਲ-ਨਾਲ 21 ਆਰਜ਼ੀ ਮੰਡੀਆਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ।ਝੋਨੇ ਦੀ ਸਰਕਾਰੀ ਖਰੀਦ ਮੁੱਲ 1960 ਰੁਪੈ ਪ੍ਰਤੀ ਕੁਇੰਟਲ ਹੈ।
            ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਵੱਖ-ਵੱਖ ਸਰਕਾਰੀ ਖ੍ਰੀਦ ਏਜੰਸੀਆਂ ਪਨਸਪ, ਵੇਅਰਹਾਊਸ, ਮਾਰਕਫੈਡ, ਐਫ.ਸੀ.ਆਈ ਨੂੰ ਮੰਡੀਆਂ ਦੀ ਅਲਾਟਮੈਂਟ ਕਰ ਦਿੱਤੀ ਗਈ ਹੈ ਅਤੇ ਕਿਸਾਨਾਂ ਦੀ ਫਸਲ ਦਾ ਹਰ ਦਾਣਾ ਖਰੀਦਿਆ ਜਾਵੇਗਾ।ਉਨ੍ਹਾਂ ਖੁਰਾਕ ਤੇ ਸਪਲਾਈ ਵਿਭਾਗ ਨੂੰ ਕਿਹਾ ਕਿ ਉਹ ਖਰੀਦੇ ਗਏ ਝੋਨੇ ਦੀ ਕਿਸਾਨਾਂ ਨੂੰ ਅਦਾਇਗੀ 48 ਘੰਟੇ ਅੰਦਰ ਕਰਨਾ ਯਕੀਨੀ ਬਣਾਉਣ ਤੇ ਕਿਸਾਨਾਂ ਦੀ ਸਹੂਲਤ ਲਈ ਖਰੀਦ ਦੇ ਵੇਰਵੇ ਆਨਲਾਇਨ ਦਰਜ਼ ਕਰਵਾਉਣ ਵਿਚ ਉਨ੍ਹਾਂ ਨੂੰ ਅਗਵਾਈ ਤੇ ਸਹੂਲਤ ਪ੍ਰਦਾਨ ਕਰਨ।
               ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਰਾਤ ਵੇਲੇ ਕਟਾਈ ਨਾ ਕਰਨ ਅਤੇ ਮੰਡੀ ਵਿੱਚ ਵੀ ਸੱਕਾ ਝੋਨਾ ਹੀ ਲਿਆਉਣ ਤਾਂ ਜੋ ਉਨ੍ਹਾਂ ਦੀ ਫਸਲ ਦੀ ਖਰੀਦ ਬਿਨ੍ਹਾਂ ਕਿਸੇ ਦੇਰੀ ਤੋਂ ਹੋ ਸਕੇ ।
                 ਇਸੇ ਦੌਰਾਨ ਜਿਲ੍ਹਾ ਮੰਡੀ ਅਫਸਰ ਅਰਵਿੰਦਰ ਸਿੰਘ ਨੇ ਦੱਸਿਆ ਕਿ ਮੰਡੀ ਬੋਰਡ ਵਲੋਂ ਖਰੀਦ ਲਈ ਮੁਕੰਮਲ ਪ੍ਰਬੰਧ ਕੀਤੇ ਗਏ ਹਨ ਅਤੇ ਆੜ੍ਹਤੀਆਂ ਨੂੰ ਤਰਪਾਲਾਂ ਆਦਿ ਦੀ ਪੂਰੀ ਵਿਵਸਥਾ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਮੌਸਮ ਦੀ ਖਰਾਬੀ ਕਾਰਨ ਝੋਨੇ ਨੂੰ ਨੁਕਸਾਨ ਤੋਂ ਬਚਾਇਆ ਜਾ ਸਕੇ।ਇਸ ਤੋਂ ਇਲਾਵਾ ਕਿਸਾਨਾਂ ਤੇ ਮਜ਼ਦੂਰਾਂ ਲਈ ਪੀਣ ਵਾਲੇ ਪਾਣੀ ਆਦਿ ਦਾ ਵੀ ਪ੍ਰਬੰਧ ਕੀਤਾ ਗਿਆ ਹੈ।

Check Also

ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …