Monday, July 27, 2026

ਰੇਲ ਕੋਚ ਫੈਕਟਰੀ ਵਿਖੇ ਅਪ੍ਰੈਂਟਿਸਸ਼ਿਪ ਮੇਲਾ 4 ਨੂੰ

296 ਅਸਾਮੀਆਂ ਲਈ ਆਈ.ਟੀ.ਆਈ ਪਾਸ ਨੌਜਵਾਨਾਂ ਦੀ ਹੋਵੇਗੀ ਚੋਣ

ਕਪੂਰਥਲਾ, 2 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਅਤੇ ਕੇਂਦਰ ਸਰਕਾਰ ਵਲੋਂ ਸਾਂਝੇ ਤੌਰ ’ਤੇ ਅਪ੍ਰੈਂਟਿਸਸ਼ਿਪ ਸਿਖਲਾਈ ਯੋਜਨਾ ਤਹਿਤ 4 ਅਕਤੂਬਰ ਨੂੰ ਰੇਲ ਕੋਚ ਫੈਕਟਰੀ ਵਿਖੇ ‘ਅਪ੍ਰੈਂਟਿਸਸ਼ਿਪ ਮੇਲਾ’ ਲਗਾਇਆ ਜਾ ਰਿਹਾ ਹੈ। ਜੋ ਕਿ ਪੂਰੇ ਦੁਆਬਾ ਖੇਤਰ ਦੇ ਆਈ.ਟੀ.ਆਈ ਪਾਸ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰੇਗਾ।
                 ਉਮੀਦਵਾਰਾਂ ਤੇ ਅਦਾਰਿਆਂ ਦੀ ਸਹੂਲਤ ਲਈ ਸੂਬੇ ਦੀਆਂ ਸਾਰੀਆਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ ਵਲੋਂ ਇਹ ਮੇਲੇ ਜਿਲ੍ਹਾ ਤੇ ਤਹਿਸੀਲ ਪੱਧਰ ’ਤੇ ਵੀ ਲਗਾਏ ਜਾ ਰਹੇ ਹਨ।
              ਸੂਬੇ ਦੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਦੇ ਹੁਨਰ ਨੂੰ ਵਿਕਸਤ ਕਰਕੇ ਸਵੈ-ਰੁਜ਼ਗਾਰ ਤੇ ਨਾਮੀ ਕੰਪਨੀਆਂ ਵਿੱਚ ਨੌਕਰੀਆਂ ਲਈ ਕਾਬਿਲ ਬਣਾਉਣ ਦੇ ਮੰਤਵ ਨਾਲ ਇਹ ਮੇਲਾ ਲਗਾਇਆ ਜਾ ਰਿਹਾ ਹੈ।
                 ਵਿਭਾਗੀ ਅਧਿਕਾਰੀਆਂ ਅਨੁਸਾਰ ਰੇਲ ਕੋਚ ਫੈਕਟਰੀ ਦੇ ਟੀ.ਟੀ.ਸੀ ਸੈਲ ਵਿਖੇ ਲੱਗਣ ਵਾਲੇ ਇਸ ਮੇਲੇ ਵਿਚ ਆਈ.ਟੀ.ਆਈ ਪਾਸ ਨੌਜਵਾਨਾਂ ਦੀ ਵੱਖ-ਵੱਖ ਟਰੇਡਾਂ ਵਿਚ 296 ਰੇਲਵੇ ਅਪਰੈਂਟਿਸ ਦੀਆਂ ਅਸਾਮੀਆਂ ਲਈ ਚੋਣ ਹੋਵੇਗੀ।ਇਨ੍ਹਾਂ ਵਿਚੋਂ 87 ਫਿਟਰ, ਵੈਲਡਰ 46, ਮਸੀਨਿਸ਼ਟ 35, ਪੇਂਟਰ ਜਨਰਲ 20, ਕਾਰਪੇਂਟਰ 24, ਇਲੈਕਟ੍ਰੀਸ਼ੀਅਨ 44, ਇਲੈਕਟ੍ਰਾਨਿਕਸ ਮਕੈਨਿਕ 13 , ਰੈਫਰੀਜਰੇਸ਼ਨ 18 ਤੇ ਮਕੈਨਿਕ ਦੀਆਂ 9 ਅਸਾਮੀਆਂ ਹਨ। ਚੁਣੇ ਗਏ ਅਪੈਂਟ੍ਰਿਸ ਨੂੰ ਪ੍ਰਤੀ ਮਹੀਨਾ ਸਟਾਈਪੈਂਡ ਵੀ ਮਿਲੇਗਾ।
                       ਨੌਜਵਾਨ ਇਨ੍ਹਾਂ ਮੇਲਿਆਂ ਵਿਚ ਭਾਗ ਲੈ ਕੇ ਆਪਣੇ ਆਪ ਨੂੰ ਰਜਿਸਟਰਡ ਕਰਨ ਤੋਂ ਇਲਾਵਾ ਵਿਭਾਗ ਦੇ ਪੋਰਟਲ ‘ਤੇ ਰਜਿਸਟਰ ਕਰ ਸਕਦੇ ਹਨ।ਇਸ ਤੋਂ ਇਲਾਵਾ ਨਿਰਧਾਰਿਤ ਪ੍ਰੋਫਾਰਮਾ ਭਰ ਕੇ ਦਸਤਾਵੇਜਾਂ ਸਮੇਤ ਸੂਬੇ ਦੀ ਕਿਸੇ ਵੀ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਵਿਚ ਜਮ੍ਹਾਂ ਕਰਵਾ ਸਕਦੇ ਹਨ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …