ਮਹਾਤਮਾ ਗਾਂਧੀ ਜੀ ਦੇ ਜਨਮ ਦਿਵਸ ‘ਤੇ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਪ੍ਰਭਾਤ ਫੇਰੀ
ਅੰਮ੍ਰਿਤਸਰ, 2 ਅਕਤੂਬਰ (ਸੁਖਬੀਰ ਸਿੰਘ) – ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਨਯੋਗ ਜਿਲ੍ਹਾ ਅਤੇ ਸੇਸ਼ਨਜ਼ ਜੱਜ ਸ੍ਰੀਮਤੀ
ਹਰਪ੍ਰੀਤ ਕੌਰ ਰੰਧਾਵਾ ਦੀਆਂ ਹਦਾਇਤਾਂ ਅਨੁਸਾਰ ਅੱਜ ਮਹਾਤਮਾ ਗਾਂਧੀ ਜੀ ਦੇ ਜਨਮ ਦਿਵਸ ਮੌਕੇ ਪੈਨ ਇੰਡੀਆ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।ਇਸ ਮੁਹਿੰਮ ਤਹਿਤ ਅੱਜ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵਲੋਂ ਪ੍ਰਭਾਤ ਫੇਰੀ ਕੱਢ ਕੇ ਪੇਨ ਇੰਡੀਆ ਜਾਗਰੂਕਤਾ ਮੁਹਿੰਮ ਦੀ ਸ਼ੁਰੁਆਤ ਕੀਤੀ ਗਈ।ਰੈਲੀ ਨੂੰ ਹਰੀ ਝੰਡੀ ਪੁਸਪਿੰਦਰ ਸਿੰਘ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਅੰਮ੍ਰਿਤਸਰ ਵਲੋਂ ਦਿੱਤੀ ਗਈ।ਇਹ ਰੈਲੀ ਜਿਲ੍ਹਾ ਕਚਿਹਰੀ ਅੰਮ੍ਰਿਤਸਰ ਤੋਂ ਸ਼ੁਰੂ ਹੋ ਕੇ ਵਰੇਨਿਅਮ ਪਾਰਕ ਕੰਟੋਨਮੈਂਟ ਤੋਂ ਵਾਪਸ ਜਿਲ੍ਹਾ ਕਚਿਹਰੀ ਵਿਖੇ ਮੁਕੰਮਲ ਹੋਈ।ਇਸ ਵਿੱਚ ਵਕੀਲਾਂ, ਸੋਸ਼ਲ ਵਰਕਰਾਂ, ਪੈਰਾ ਲੀਗਲ ਵਲੰਟੀਅਰ ਨੇ ਭਾਗ ਲਿਆ।
ਪੁਸ਼ਪਿੰਦਰ ਸਿੰਘ ਨੇ ਦੱਸਿਆ ਕਿ ਆਜ਼ਾਦੀ ਦਾ ਅੰਮ੍ਰਿਤ ਮਹਾਂੳਤਸਵ ਅਤੇ ਲੀਗਲ ਸਰਵਿਸਜ਼ ਸਪਤਾਹ ਤਹਿਤ ਅੰਮ੍ਰਿਤਸਰ ਵਿੱਚ ਵੱਖ-ਵੱਖ ਜਗ੍ਹਾ, ਪਿੰਡਾਂ ਵਿਖੇ ਸੈਮੀਨਾਰਾਂ ਦਾ ਆਯੋਜਨ ਕੀਤਾ ਜਾਵੇਗਾ ਅਤੇ ਆਮ ਜਨਤਾ ਨੂੰ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਦੀਆਂ ਸਕੀਮਾਂ ਅਤੇ ਮੁਫਤ ਕਾਨੂੰਨੀ ਸੇਵਾਵਾਂ ਸਬੰਧੀ ਜਾਣਕਾਰੀ ਵੀ ਮੁਹਈਆਂ ਕਾਰਵਾਈ ਗਈ।ਉਨਾਂ ਵਲੋਂ ਕਾਨੂੰਨੀ ਸੇਵਾਵਾਂ ਦੇ ਟੋਲ ਫਰੀ ਨੰਬਰ 1968 ਬਾਰੇ ਵੀ ਜਾਗਰੂਕ ਕੀਤਾ ਗਿਆ।
Punjab Post Daily Online Newspaper & Print Media