ਨਵਾਂਸ਼ਹਿਰ, 3 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੀ ਅਗਵਾਈ ਹੇਠ ਸਿਹਤ ਵਿਭਾਗ
ਵਲੋਂ ਅੰਤਰਰਾਸ਼ਟਰੀ ਬਜ਼ੁੁਰਗ ਦਿਵਸ ਮਨਾਇਆ ਗਿਆ।ਜਿਸ ਦਾ ਮੁੱਖ ਮਕਸਦ ਬਜ਼ੁਰਗਾਂ ਵਿਰੁੱਧ ਹੋ ਰਹੇ ਦੁਰਵਿਵਹਾਰ ਅਤੇ ਅਨਿਆਂ ਪ੍ਰਤੀ ਆਮ ਲੋਕਾਂ ਨੂੰ ਜਾਗਰੂਲ ਕਰਨਾ ਸੀ।
ਇਸੇ ਦੌਰਾਨ ਬਾਈ ਜੀ ਦੀ ਕੁਟੀਆ, ਪੰਡੋਰਾ ਮੁਹੱਲਾ ਨਵਾਂਸ਼ਹਿਰ ਵਿਖੇ ਸੀਨੀਅਰ ਸਿਟੀਜਨ ਐਸੋਸੀਏਸ਼ਨ ਵਲੋਂ ਕਰਵਾਏ ਗਏ ਇਕ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਉਮਰ ਦੇ ਇਸ ਪੜਾਅ ਵਿਚ ਬਜ਼ੁਰਗਾਂ ਨੂੰ ਆਪਣਿਆਂ ਦੇ ਪਿਆਰ, ਸਨਮਾਨ ਅਤੇ ਦੇਖਭਾਲ ਦੀ ਜਰੂਰਤ ਹੁੰਦੀ ਹੈ, ਇਸ ਲਈ ਇਸ ਨੂੰ ਅਣਗੌਲਿਆਂ ਨਹੀਂ ਕਰਨਾ ਚਾਹੀਦਾ।
ਡਾ. ਗੁਰਿੰਦਰਬੀਰ ਕੌਰ ਨੇ ਕਿਹਾ ਕਿ ਸਾਡੇ ਬਜ਼ੁਰਗ ਸਾਡੇ ਦੇਸ਼ ਦਾ ਵਡਮੁੱਲਾ ਸਰਮਾਇਆ ਹਨ।ਸਮਾਜ ਵਿੱਚ ਬਜ਼ੁਰਗਾਂ ਦਾ ਪੂਰਾ ਮਾਣ ਸਤਿਕਾਰ ਹੀ ਸਾਨੂੰ ਇਕ ਜਿੰਮੇਵਾਰ ਨਾਗਰਿਕ ਹੋਣ ਦਾ ਦਰਜ਼ਾ ਪ੍ਰਦਾਨ ਕਰਦਾ ਹੈ।ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਬਜ਼ੁਰਗਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਉਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।ਉਨ੍ਹਾਂ ਦੱਸਿਆ ਕਿ ਸਰਕਾਰ ਨੇ ਬਜ਼ੁਰਗਾਂ ਵਿਰੁੱਧ ਹੋ ਰਹੇ ਦੁਰਵਿਵਹਾਰ ਅਤੇ ਅਨਿਆਂ ਨੂੰ ਰੋਕਣ ਲਈ ਨੈਸ਼ਨਲ ਹੈਲਪਲਾਈਨ ਨੰਬਰ ਸ਼ੁਰੂ ਕੀਤਾ ਹੋਇਆ ਹੈ।ਕੋਈ ਵੀ ਬਿਰਧ ਨਾਗਰਿਕ ਲੋੜ ਪੈਣ ‘ਤੇ ਆਪਣੀ ਸ਼ਿਕਾਇਤ ਇਸ ਨੰਬਰ ‘ਤੇ ਦਰਜ ਕਰਵਾ ਸਕਦਾ ਹੈ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media