ਨਵਾਂ ਸ਼ਹਿਰ, 3 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਮਨੋਜ ਖੋਸਲਾ ਸਹਾਇਕ
ਕਮਿਸ਼ਨਰ ਫੂਡ ਦੀ ਅਗਵਾਈ ਵਿੱਚ ਨਵਾਂਸ਼ਹਿਰ ਵਿੱਚ ਵੱਖ-ਵੱਖ ਕਰਿਆਨੇ ਦੀ ਦੁਕਾਨਾਂ ‘ਤੇ ਛਾਪੇਮਾਰੀ ਕਰਕੇ ਖਾਣ ਪੀਣ ਦੀਆਂ ਵਸਤੂਆਂ ਦੇ 10 ਸੈਂਪਲ ਭਰੇ।ਇਸ ਟੀਮ ਵਿੱਚ ਬਿਕਰਮਜੀਤ ਸਿੰਘ ਅਤੇ ਦਿਨੇਸ਼ਜੋਤ ਸਿੰਘ ਫੂਡ ਸੇਫਟੀ ਅਫ਼ਸਰ ਸ਼ਾਮਲ ਸਨ।
ਟੀਮ ਨੇ ਬਲਾਚੌਰ ਦੇ ਆਸ-ਪਾਸ ਵਿਖੇ ਦੁੱਧ ਦੇ ਬਣੇ ਪਦਾਰਥ ਜਿਵੇਂ ਕਿ ਪਨੀਰ, ਦਹੀ ਆਦਿ ਮਿਠਾਈਆਂ, ਡਰਾਈ ਫਰੂਟ, ਨਮਕੀਨ ਦੇ 10 ਸੈਂਪਲ ਭਰ ਕੇ ਪੰਜਾਬ ਦੀ ਸਟੇਟ ਲੈਬ ਵਿੱਚ ਜਾਂਚ ਲਈ ਭੇਜ ਦਿੱਤੇ ਗਏ ਹਨ ਅਤੇ ਨਤੀਜੇ ਆਉਣ ‘ਤੇ ਫੇਲ ਪਾਏ ਗਏ ਸੈਂਪਲਾਂ ਦੇ ਮਾਲਕਾਂ ਵਿਰੁੱਧ ਕਾਨੂੰਨ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇਗੀ।
ਇੱਕ ਭੁਜੀਆ ਫੈਕਟਰੀ ਦਾ ਸਾਫ-ਸਫਾਈ ਨਾ ਹੋਣ ਕਾਰਨ ਅਨਹਾਈਜੀਨਕ ਚਲਾਨ ਵੀ ਕੱਟਿਆ ਗਿਆ।ਇਸ ਤੋਂ ਇਲਾਵਾ ਟੀਮ ਨੇ ਕੁਆਲਟੀ ਚੈਕ ਕਰਨ ਆਂਗਨਵਾੜੀ ਸੈਂਟਰ ਤੋਂ 6 ਸੈਂਪਲ ਭਰੇ ਗਏ।
ਫਲ-ਸਬਜ਼ੀਆਂ ਦੀਆਂ ਰੇਹੜੀਆਂ ਦੀ ਚੈਕਿੰਗ ਕੀਤੀ ਗਈ ਅਤੇ ਗਲੇ-ਸੜੇ ਫਲ ਤੇ ਸਬਜ਼ੀਆਂ ਮੌਕੇ ‘ਤੇ ਨਸ਼ਟ ਕਰਵਾਏ ਗਏ।ਮਨੋਜ ਖੋਸਲਾ ਨੇ ਦੱਸਿਆ ਕਿ ਜਿਲ੍ਹੇ ਵਿੱਚ ਪਿਛਲੇ ਮਹੀਨੇ ਦੌਰਾਨ 10 ਫੋਸਕੋਰਸ ਇੰਸਪੈਕਸ਼ਨਾਂ ਕੀਤੀਆਂ ਗਈਆਂ।ਜਿਨ੍ਹਾਂ ਵਿੱਚ ਢਾਬੇ, ਰੈਸਟੋਰੈਂਟ ਅਤੇ ਕਰਿਆਨੇ ਦੀਆਂ ਦੁਕਾਨਾਂ ਸ਼ਾਮਲ ਸਨ।ਉਪਰੋਕਤ ਕਾਰਵਾਈਆਂ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਤੰਦਰੁਸਤ ਮੁਹਿੰਮ ਤਹਿਤ ਕੀਤੀਆਂ ਗਈਆਂ ਹਨ, ਜਿਸ ਦਾ ਉਦੇਸ਼ ਲੋਕਾਂ ਦੀ ਚੰਗੀ ਸਿਹਤ ਅਤੇ ਉਹਨਾਂ ਨੂੰ ਖਾਣ ਪੀਣ ਦੀਆਂ ਮਿਆਰੀ ਚੀਜ਼ਾਂ ਦੀ ਉਪਲੱਬਧਤਾ ਕਰਾਉਣਾ ਹੈ।ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਤਿਉਹਾਰਾਂ ਦੇ ਦਿਨਾਂ ਨੂੰ ਮੁੱਖ ਰੱਖਦੇ ਹੋਏ ਖਾਣ-ਪੀਣ ਵਾਲੀਆਂ ਚੀਜ਼ਾਂ ਵਿੱਚ ਮਿਲਾਵਟ ਨੂੰ ਰੋਕਣ ਲਈ ਵੱਡੇ ਪੱਧਰ ‘ਤੇ ਚੈਕਿੰਗ ਕੀਤੀ ਜਾਵੇਗੀ ਤਾਂ ਜੋ ਲੋਕਾਂ ਨੂੰ ਸਾਫ-ਸੁਥਰੀਆਂ ਅਤੇ ਮਿਲਾਵਟ ਰਹਿਤ ਖਾਣ-ਪੀਣ ਵਾਲੀਆਂ ਵਸਤਾਂ ਮਿਲ ਸਕਣ ਅਤੇ ਦੋਸ਼ੀਆਂ ਖਿਲਾਫ਼ ਫੂਡ ਸੇਫਟੀ ਐਕਟ ਅਧੀਨ ਸਖ਼ਤ ਕਾਰਵਾਈ ਕੀਤੀ ਜਾਵੇਗੀ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media