Tuesday, November 24, 2026

4 ਅਕਤੂਬਰ ਨੂੰ ਸਲਾਟਰ ਹਾਊਸ ਅਤੇ ਮੀਟ ਦੀਆਂ ਦੁਕਾਨਾਂ ਬੰਦ ਕਰਨ ਦੇ ਹੁਕਮ

ਨਵਾਂਸ਼ਹਿਰ, 3 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ 4 ਅਕਤੂਬਰ 2021 ਨੂੰ ਵਿਸ਼ਵ ਐਨੀਮਲ ਦਿਵਸ ਮੌਕੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਲਾਟਰ ਹਾਊਸ, ਮੀਟ ਦੀਆਂ ਦੁਕਾਨਾਂ ਅਤੇ ਹੋਟਲ/ਰੈਸਟੋਰੈਂਟ/ਢਾਬੇ, ਜਿਥੇ ਮਾਸਾਹਾਰੀ ਭੋਜਨ ਵਰਤਿਆ ਜਾਂਦਾ ਹੈ, ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ।ਇਸ ਹੁਕਮ ਨੂੰ ਲਾਗੂ ਕਰਨ ਲਈ ਸੀਨੀਅਰ ਪੁਲਿਸ ਕਪਤਾਨ, ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਤੇ ਸਮੂਹ ਨਗਰ ਕੌਂਸਲਾਂ ਦੇ ਕਾਰਜ਼ ਸਾਧਕ ਅਫ਼ਸਰ ਜਿੰਮੇਵਾਰ ਹੋਣਗੇ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …