ਸੰਗਰੂਰ, 3 ਅਕਤੂਬਰ (ਜਗਸੀਰ ਲੌਂਗੋਵਾਲ) – ਪੰਜਾਬ ਦੇ ਸਾਬਕਾ ਵਿੱਤ ਮੰਤਰੀ ਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕੇਂਦਰ ਸਰਕਾਰ ਵਲੋਂ ਐਨ ਮੌਕੇ ‘ਤੇ
ਝੋਨੇ ਦੀ ਖਰੀਦ ਰੋਕਣ ਦੀ ਸਖਤ ਨਿੰਦਾ ਕਰਦਿਆ ਕਿਹਾ ਕਿ ਇਹ ਕਿਸਾਨਾਂ ਨਾਲ ਧੋਖਾ ਹੈ।ਉਹਨਾ ਦੋਸ਼ ਲਾਇਆ ਕਿ ਕਿਸਾਨਾਂ ਲਈ ਨਵੀ ਸਮੱਸਿਆ ਖੜੀ ਕਰਨ ਲਈ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਦੋਵੇਂ ਹੀ ਜਿੰਮੇਵਾਰ ਹਨ।ਢੀਂਡਸਾ ਨੇ ਪ੍ਰੈਸ ਬਿਆਨ ਰਾਹੀਂ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸਮੂਹ ਵਰਕਰਾਂ ਖਾਸ ਕਰਕੇ ਨੌਜਵਾਨਾਂ ਨੂੰ ਕਿਸਾਨਾਂ ਦੇ ਘਿਰਾਉ ਪ੍ਰੋਗਰਾਮਾਂ ਵਿੱਚ ਵੱਧ ਤੋਂ ਵੱਧ ਸਮੂਲੀਅਤ ਯਕੀਨੀ ਬਣਾਉਣ ਦਾ ਸੱਦਾ ਦਿੱਤਾ। ਪਰਮਿੰਦਰ ਸਿੰਘ ਢੀਂਡਸਾ ਨੇ ਖਰੀਦ ਸ਼ੁਰੂ ਕਰਨ ਦੀ ਰਵਾਇਤ ਤੋੜਣ ਦੇ ਫੇਸਲੇ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਬਦਲਾਖੋਰੀ ਦੀ ਨੀਤੀ ਨੂੰ ਛੱਡ ਕੇ ਕਿਸਾਨਾਂ ਦੀਆਂ ਮੰਗਾਂ ਪ੍ਰਵਾਨ ਕਰਨ ਦਾ ਤੁਰੰਤ ਐਲਾਨ ਕਰਨਾ ਚਾਹੀਦਾ ਹੈ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਬੂਟੇ ਲਗਾ ਕੇ ਦਿੱਤਾ ਵਾਤਾਵਰਣ ਨੂੰ ਸੰਭਾਲਣ ਦਾ ਸੰਦੇਸ਼
ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੇ ਵਿਸ਼ੇਸ਼ ਉਦਮ …
Punjab Post Daily Online Newspaper & Print Media