ਸੰਗਰੂਰ, 3 ਅਕਤੂਬਰ (ਜਗਸੀਰ ਲੌਂਗੋਵਾਲ) – ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਲ 2015
ਨੂੰ ਬਰਗਾੜੀ ਵਿਖੇ ਬੇਅਦਬੀ ਕਾਂਡ ਤੇ ਬਹਿਬਲ ਕਲਾਂ ਕੋਟਕਪੁਰਾ ਗੋਲੀ ਕਾਂਡ ਦਾ ਇਨਸਾਫ ਲੈਣ ਲਈ ਬਰਗਾੜੀ ਮੋਰਚਾ 1 ਜੁਲਾਈ 2021 ਤੋਂ ਸ਼ੁਰੂ ਹੋ ਚੁੱਕਿਆ ਹੈ।
ਅੱਜ ਜਿਲ੍ਹਾ ਸੰਗਰੂਰ, ਲੁਧਿਆਣਾ, ਪਟਿਆਲਾ, ਬਠਿੰਡਾ ਦੇ 17 ਸਿੰਘਾਂ ਤੇ 2 ਬੀਬੀਆਂ ਨੇ ਗ੍ਰਿਫਤਾਰੀ ਦਿੱਤੀ।ਜਥੇ ਦੀ ਅਗਵਾਈ ਸੰਸਾਰ ਸਿੰਘ ਲਾਡਬੰਜ਼ਾਰਾ, ਬਲਜਿੰਦਰ ਸਿੰਘ ਲਾਡਬੰਜਾਰਾ, ਜਗਤਾਰ ਸਿੰਘ, ਹਰਕ੍ਰਿਸ਼ਨ ਸਿੰਘ, ਕਰਨਵੀਰ ਸਿੰਘ, ਮਨਜਿੰਦਰ ਸਿੰਘ, ਦਵਿੰਦਰ ਸਿੰਘ, ਜਸਪ੍ਰੀਤ ਸਿੰਘ, ਅੰਮ੍ਰਿਤਪਾਲ ਸਿੰਘ, ਲਵਪ੍ਰੀਤ ਸਿੰਘ, ਸਨਦੀਪ ਸਿੰਘ, ਰਾਜਪਾਲ ਸਿੰਘ, ਮਲਕੀਤ ਸਿੰਘ ਫਤਿਹਪੁਰ, ਜਰਮੈਲ ਸਿੰਘ, ਪ੍ਰਭਜੋਤ ਸਿੰਘ, ਕਰਮਦੀਪ ਕੌਰ ਪਿੰਡ ਫਤਹਿਪੁਰ, ਗੁਰਮੀਤ ਕੌਰ, ਕਰਮਪਾਲ ਸਿੰਘ ਤੇ ਸੁਖਦੇਵ ਸਿੰਘ ਦਿਆਲਪੁਰਾ ਭਾਈਕਾ ਨੇ ਸਿੱਖ ਸੰਗਤਾਂ ਸਮੇਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਬਰਗਾੜੀ ਤੋਂ ਅਰਦਾਸ ਬੇਨਤੀ ਕਰਕੇ ਜਥੇ ਦੇ ਰੂਪ ਵਿੱਚ ਚੱਲ ਕੇ ਮੋਰਚੇ ਵਾਲੇ ਸਥਾਨ ਦੇ ਨੇੜੇ ਦਾਣਾ ਮੰਡੀ ਵਿਖੇ ਗ੍ਰਿਫਤਾਰੀ ਦਿੱਤੀ।
ਇਸ ਜਥੇ ਨੂੰ ਰਵਾਨਾ ਕਰਦੇ ਹੋਏ ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਜਸਕਰਨ ਸਿੰਘ ਕਾਹਨ ਸਿੰਘ ਵਾਲਾ ਜਰਨਲ ਸਕੱਤਰ, ਅੰਮ੍ਰਿਤਪਾਲ ਸਿੰਘ ਸਿੱਧੂ ਸੀਨੀਅਰ ਮੀਤ ਪ੍ਰਧਾਨ ਕਿਸਾਨ ਯੂਨੀਅਨ (ਅੰਮ੍ਰਿਤਸਰ ), ਬਾਬਾ ਲਖਵੀਰ ਸਿੰਘ ਖਾਲਸਾ ਸੌਟੀ ਸੀਨੀਅਰ ਮੀਤ ਪ੍ਰਧਾਨ ਕਿਸਾਨ ਯੂਨੀਅਨ (ਅੰਮ੍ਰਿਤਸਰ), ਗੁਰਲਾਲ ਸਿੰਘ ਦਬੜੀਖਾਨਾ, ਜਗਤਾਰ ਸਿੰਘ ਮਾਸਟਰ ਦਬੜੀਖਾਨਾ, ਗੁਰਵਿੰਦਰ ਸਿੰਘ ਮਹਾਲਮ ਜਿਲ੍ਹਾ ਪ੍ਰਧਾਨ ਯੂਥ ਵਿੰਗ ਫਿਰੋਜ਼ਪੁਰ, ਮਨਪ੍ਰੀਤ ਸਿੰਘ ਲਾਹੋਰੀਆ, ਗੁਰਪ੍ਰੀਤ ਸਿੰਘ ਲਾਡਬੰਜ਼ਾਰਾ, ਜਸਪਾਲ ਸਿੰਘ ਸਲਾਣਾ, ਇਕਬਾਲ ਸਿੰਘ ਬਰਗਾੜੀ, ਗੁਰਭਿੰਦਰ ਸਿੰਘ ਬਰਗਾੜੀ, ਰਣਦੀਪ ਸਿੰਘ ਸੰਧੂ ਅਤੇ ਕੁਲਵਿੰਦਰ ਸਿੰਘ ਖਾਲਿਸਤਾਨੀ ਆਦਿ ਹਾਜ਼ਰ ਸਨ ਅਤੇ ਸਟੇਜ ਦੀ ਸੇਵਾ ਜਿਲ੍ਹਾ ਪ੍ਰਧਾਨ ਫਰੀਦਕੋਟ ਗੁਰਦੀਪ ਸਿੰਘ ਢੁੱਡੀ ਨੇ ਸੁਚੱਜੇ ਢੰਗ ਨਾਲ ਨਿਭਾਈ।
ਇਸ ਮੌਕੇ ਜਥੇਦਾਰ ਦਰਸ਼ਨ ਸਿੰਘ ਦਲੇਰ ਕੋਟਲੀ, ਰਾਮ ਸਿੰਘ ਢੋਲਕੀ ਵਾਦਕ ਦੇ ਢਾਡੀ ਜਥੇ ਨੇ ਗੁਰ ਇਤਿਹਾਸ ਸੁਣਾ ਕੇ ਸੰਗਤਾ ਨੂੰ ਨਿਹਾਲ ਕੀਤਾ।
Check Also
ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ
1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …
Punjab Post Daily Online Newspaper & Print Media