Wednesday, July 29, 2026

ਡਿਪਟੀ ਕਮਿਸ਼ਨਰ ਅਤੇ ਵਿਧਾਇਕ ਨੇ ਰਈਆ ਮੰਡੀ ਵਿੱਚ ਸ਼ੁਰੂ ਕਰਵਾਈ ਝੋਨੇ ਦੀ ਖਰੀਦ

ਕਿਸਾਨਾਂ ਦਾ ਇਕ-ਇਕ ਦਾਣਾ ਖਰੀਦਣ ਦਾ ਦਿੱਤਾ ਭਰੋਸਾ

ਅੰਮ੍ਰਿਤਸਰ, 3 ਅਕਤੂਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵਲੋਂ ਕੀਤੀ ਕੋਸ਼ਿਸ਼ ਸਦਕਾ ਕੇਂਦਰ ਸਰਕਾਰ ਵਲੋਂ 3 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਨ ਦੇ ਕੀਤੇ ਗਏ ਐਲਾਨ ਦੇ ਨਾਲ ਹੀ ਜਿਲ੍ਹੇ ਵਿੱਚ ਸਰਕਾਰੀ ਖਰੀਦ ਸ਼ੁਰੂ ਕਰ ਦਿੱਤੀ ਗਈ ਹੈ।ਅੱਜ ਜਿਲ੍ਹੇ ਦੀ ਵੱਡੀ ਅਨਾਜ ਮੰਡੀ ਰਈਆ ਵਿਖੇ ਪਹੁੰਚ ਕੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਤੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਝੋਨੇ ਦੀ ਖਰੀਦ ਸ਼ੁਰੈ ਕਰਵਾਈ।ਉਨਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਤੁਹਾਡੀ ਫਸਲ ਦਾ ਇਕ-ਇਕ ਦਾਣਾ ਖਰੀਦ ਕਰੇਗੀ, ਪਰ ਗਿੱਲੀ ਅਤੇ ਵੱਧ ਨਮੀ ਵਾਲਾ ਝੋਨਾ ਮੰਡੀ ਵਿੱਚ ਨਾ ਲਿਆਉਣ।ਭਲਾਈਪੁਰ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦੇ ਕਿਹਾ ਕਿ ਉਨਾਂ ਦੇ ਯਤਨਾਂ ਸਦਕਾ ਇਹ ਸੰਭਵ ਹੋਇਆ ਹੈ, ਨਹੀਂ ਤਾਂ ਕੇਂਦਰ ਸਰਕਾਰ ਨੇ ਇਸ ਵਾਰ ਸਰਕਾਰੀ ਖ੍ਰੀਦ ਨੂੰ 10 ਦਿਨ ਲਈ ਅੱਗੇ ਪਾ ਦਿੱਤਾ ਸੀ, ਜੋ ਕਿ ਕਿਸਾਨਾਂ ਦੀ ਆਰਥਿਕ ਲੁੱਟ ਦਾ ਵੱਡਾ ਕਾਰਨ ਬਣ ਸਕਦੀ ਸੀ।ਉਨਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਹੈ ਅਤੇ ਕਿਸਾਨਾਂ ਨੂੰ ਕਿਸੇ ਵੀ ਤਰਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
                         ਡਿਪਟੀ ਕਮਿਸ਼ਨਰ ਨੇ ਆੜਤੀਆਂ ਨਾਲ ਗੱਲਬਾਤ ਕਰਦੇ ਤਾਕੀਦ ਕੀਤੀ ਕਿ ਬੋਗਸ ਬਿਲਿੰਗ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਪੰਜਾਬ ਤੋਂ ਬਾਹਰੋਂ ਆਇਆ ਝੋਨਾ ਕਿਸੇ ਵੀ ਤਰਾਂ ਤੋਲਣ ਦੀ ਕੋਸ਼ਿਸ਼ ਨਾ ਕੀਤੀ ਜਾਵੇ।ਉਨਾਂ ਸ਼ੈਲਰ ਮਾਲਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਰਕਾਰ ਵਲੋਂ ਦਿੱਤੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਨਾਉਣ।
                ਇਸ ਮੌਕੇ ਜਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਰਾਜ ਰਿਸ਼ੀ, ਜਿਲ੍ਹਾ ਮੰਡੀ ਅਧਿਕਾਰੀ ਅਮਨਦੀਪ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।

Check Also

ਪੰਜਾਬ ਵਿਧਾਨ ਸਭਾ ਦੀ ਸਹਿਕਾਰਤਾ ਸਬੰਧੀ ਕਮੇਟੀ ਵੱਲੋਂ ਮਿਲਕ ਪਲਾਂਟ ਵੇਰਕਾ ਦਾ ਦੌਰਾ

ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਪੰਜਾਬ ਵਿਧਾਨ ਸਭਾ ਵੱਲੋਂ ਸਹਿਕਾਰਤਾ ਅਤੇ ਇਸ ਨਾਲ ਸਬੰਧਤ …