Monday, July 27, 2026

ਪੰਜਾਬ ਵਿੱਚ ਬਣੇਗੀ ਆਮ ਲੋਕਾਂ ਦੀ ਆਪਣੀ ਸਰਕਾਰ – ਕੁੰਵਰ ਵਿਜੇ ਪ੍ਰਤਾਪ ਸਿੰਘ

ਅੰਮ੍ਰਿਤਸਰ, 3 ਅਕਤੂਬਰ (ਸੁਖਬੀਰ ਸਿੰਘ) – ਦੋਵਾਂ ਰਵਾਇਤੀ ਪਾਰਟੀਆਂ ਨੇ ਲੋਕਾਂ ਨੂੰ ਜਾਤਾਂ, ਧਰਮਾਂ ਦੀ ਰਾਜਨੀਤੀ ਵਿੱਚ ਉਲਝਾ ਕੇ ਪੰਜਾਬ ਵਿੱਚ ਰਾਜ ਕੀਤਾ ਹੈ।ਪਰ ਇਸ ਵਾਰ ਆਮ ਲੋਕਾਂ ਦੀ ਆਪਣੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਉਤਰੀ ਵਿੱਚ ਆਮ ਆਦਮੀ ਪਾਰਟੀ ਦੀ ਇਕ ਭਰਵੀਂ ਮੀਟਿੰਗ ‘ਚ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕੀਤਾ।
                     ਉਨਾਂ ਕਿਹਾ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਰ ਵਰਗ ਅਤੇ ਹਰ ਧਰਮ ਨੂੰ ਬਰਾਬਰੀ ਦੀਆਂ ਸਹੂਲਤਾਂ ਦੇ ਕੇ ਇੱਕ ਨਵੀਂ ਪਿਰਤ ਪਾਈ ਹੈ।ਉਹਨਾਂ ਕਿਹਾ ਕਿ ਅੱਜ ਅਕਾਲੀ ਦਲ ਪੰਜਾਬ ਵਿੱਚ ਬੇਅਦਬੀ ਮਾਮਲਿਆਂ ਕਰਕੇ ਲੋਕਾਂ ਵਿੱਚ ਨਫਰਤ ਦੀ ਪਾਤਰ ਬਣ ਗਿਆ ਹੈ ਅਤੇ ਮੌਜ਼ੂਦਾ ਕਾਂਗਰਸ ਸਰਕਾਰ ਆਪਣੇ ਅੰਦਰੂਨੀ ਕਲੇਸ਼ ਕਰਕੇ ਹਾਸ਼ੀਏ ‘ਤੇ ਹੈ।ਹੁਣ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਰੂਪ ਵਿੱਚ ਇੱਕ ਆਸ ਦੀ ਕਿਰਨ ਦਿਖਾਈ ਦੇ ਰਹੀ ਹੈ ਅਤੇ ਲੋਕ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਫ਼ਤਵਾ ਦੇਣ ਲਈ ਤਿਆਰ ਹਨ।
              ਇਸ ਮੌਕੇ ਟਰੇਡ ਵਿੰਗ ਦੇ ਸੂਬਾ ਜੁਆਇੰਟ ਸਕੱਤਰ ਰਜਿੰਦਰ ਪਲਾਹ, ਸੀਨੀਅਰ ਆਗੂ ਅਰਵਿੰਦਰ ਭੱਟੀ, ਡਾਕਟਰ ਵਿਸ਼ਾਲ ਦੇਵਰਾਜ, ਯੂਥ ਵਿੰਗ ਦੇ ਸੂਬਾ ਜੁਆਇੰਟ ਸਕੱਤਰ ਜਗਜੀਤ ਸਿੰਘ ਜੈਂਕੀ, ਵਿਜੇ ਕੁਮਾਰ ਅੰਕੁਰ ਆਦਿ ਹਾਜ਼ਰ ਸਨ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …