Monday, August 24, 2026

ਲਖੀਮਪੁਰ ਖੀਰੀ ਵਿਖੇ ਕਿਸਾਨੀ ਸੰਘਰਸ਼ ਦੌਰਾਨ ਵਾਪਰੀ ਮੰਦਭਾਗੀ ਘਟਨਾ ਦੁੱਖਦਾਈ – ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ, 4 ਅਕਤੂਬਰ (ਜਗਦੀਪ ਸਿੰਘ) – ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਲਖੀਮਪੁਰ ਖੀਰੀ (ਯੂ.ਪੀ) ਵਿਖੇ ਵਾਪਰੀ ਮੰਦਭਾਗੀ ਘਟਨਾ ‘ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।ਉਨਾਂ ਕਿਹਾ ਕਿ ਇਸ ਘਟਨਾ ਵਿੱਚ ਜਿਹੜੇ ਵਿਅਕਤੀਆਂ ਦੀਆਂ ਜਾਨਾਂ ਗਈਆਂ ਹਨ, ਉਹ ਬਹੁਤ ਹੀ ਦੁੱਖਦਾਈ ਹਨ।ਇਸ ਦੇ ਨਾਲ ਹੀ ਸਿੰਘ ਸਾਹਿਬ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਇਸ ਘਟਨਾ ਦੀ ਤੁਰੰਤ ਹੀ ਨਿਰਪੱਖ ਜਾਂਚ ਕਰਵਾ ਕੇ ਸੱਚਾਈ ਦਾ ਪਤਾ ਲਗਾਉਣਾ ਚਾਹੀਦਾ ਹੈ ਤੇ ਦੋਸ਼ੀ ਪਾਏ ਜਾਣ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।ਥੇਦਾਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਆਦੇਸ਼ ਕੀਤਾ ਗਿਆ ਹੈ ਕਿ ਲਖੀਮਪੁਰ ਖੀਰੀ (ਯੂ.ਪੀ) ਵਿਖੇ ਵਾਪਰੀ ਇਸ ਘਟਨਾ ਦਾ ਜਾਇਜ਼ਾ ਲੈਣ ਲਈ ਸਪੈਸ਼ਲ਼ ਟੀਮ ਭੇਜੀ ਜਾਵੇ।

Check Also

ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …