Tuesday, November 24, 2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਕੀਰਤਨ ਮੁਕਾਬਲੇ

ਅੰਮ੍ਰਿਤਸਰ, 4 ਅਕਤੂਬਰ (ਜਗਦੀਪ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹਰ ਸਾਲ ਦੀ ਤਰ੍ਹਾਂ ਸਕੂਲੀ ਬੱਚਿਆਂ ਦੇ ਸ਼ਬਦ ਕੀਰਤਨ ਮੁਕਾਬਲੇ ਕਰਵਾਏ ਗਏ।ਇਸ ਦੌਰਾਨ ਵੱਖ-ਵੱਖ ਸਕੂਲਾਂ ਦੀਆਂ 22 ਟੀਮਾਂ ਨੇ ਭਾਗ ਲਿਆ।ਇਨ੍ਹਾਂ ਵਿੱਚ 1 ਨੇਤਰਹੀਣ ਵਿਦਿਆਲੇ ਦੇ ਬੱਚੇ ਵੀ ਸ਼ਾਮਲ ਸਨ।ਸ਼ਬਦ ਕੀਰਤਨ ਮੁਕਾਬਲਿਆਂ ਦੌਰਾਨ ਜੱਜਮੈਂਟ ਦੀ ਸੇਵਾ ਪ੍ਰਿੰਸੀਪਲ ਬਲਦੇਵ ਸਿੰਘ, ਪ੍ਰੋ. ਪੁਸ਼ਪਿੰਦਰ ਕੌਰ, ਭਾਈ ਕਮਲਜੀਤ ਸਿੰਘ ਹਜ਼ੂਰੀ ਰਾਗੀ ਤੇ ਭਾਈ ਕਮਲਜੀਤ ਸਿੰਘ ਤੰਤੀਵਾਦਕ ਨੇ ਨਿਭਾਈ।ਮੁਕਾਬਲੇ ਵਿਚ ਅੱਵਲ ਆਉਣ ਵਾਲੇ ਵਿਦਿਆਰਥੀਆਂ ਨੂੰ 22 ਅਕਤੂਬਰ ਨੂੰ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਵਾਲੇ ਦਿਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਸਨਮਾਨਿਤ ਕੀਤਾ ਜਾਵੇਗਾ।
                         ਇਸ ਮੌਕੇ ਬਘੇਲ ਸਿੰਘ ਮੈਨੇਜਰ, ਸਕਾਲਰ ਡਾ. ਰਣਜੀਤ ਕੌਰ ਪੰਨਵਾਂ, ਡਾ. ਹਰਪ੍ਰੀਤ ਕੌਰ, ਡਾ. ਸਿਮਰਨਜੀਤ ਕੌਰ, ਬੀਬੀ ਕਿਰਨਦੀਪ ਕੌਰ, ਬੀਬੀ ਗੁਰਮੀਤ ਕੌਰ, ਕਾਬਲ ਸਿੰਘ ਸੁਪਰਵਾਈਜ਼ਰ, ਪ੍ਰਚਾਰਕ ਭਾਈ ਤਰਸੇਮ ਸਿੰਘ ਤੇ ਭਾਈ ਅਮਰ ਸਿੰਘ ਆਦਿ ਮੌਜ਼ੂਦ ਸਨ।

Check Also

ਮਨੁੱਖਤਾ ਦੇ ਰਹਿਬਰ-ਸ੍ਰੀ ਗੁਰੂ ਨਾਨਕ ਦੇਵ ਜੀ

              ਸਮੁੱਚੇ ਸੰਸਾਰ ਦੇ ਸਰਬ ਸਾਂਝੇ ਰਹਿਬਰ ਸ੍ਰੀ ਗੁਰੂ …