Friday, November 22, 2024

ਸ਼੍ਰੋਮਣੀ ਕਮੇਟੀ ਵੱਲੋਂ ਲਖੀਮਪੁਰ ਖੀਰੀ ਵਿਖੇ ਵਫ਼ਦ ਭੇਜਣ ਦਾ ਫੈਸਲਾ

ਪੀੜ੍ਹਤ ਪਰਿਵਾਰਾਂ ਨਾਲ ਕਰੇਗਾ ਮੁਲਾਕਾਤ-ਬੀਬੀ ਜਗੀਰ ਕੌਰ

ਅੰਮ੍ਰਿਤਸਰ, 4 ਅਕਤੂਬਰ (ਜਗਦੀਪ ਸਿੰਘ) – ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਖੇ ਬੀਤੇ ਕੱਲ੍ਹ ਵਾਪਰੀ ਘਟਨਾ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਇੱਕ ਵਫ਼ਦ ਲਖੀਮਪੁਰ ਖੀਰੀ ਭੇਜਣ ਦਾ ਫੈਸਲਾ ਕੀਤਾ ਹੈ।ਇਸ ਸਬੰਧੀ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਲਖੀਮਪੁਰ ਖੀਰੀ ਵਿਖੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ’ਤੇ ਭਾਜਪਾ ਦੇ ਇਕ ਮੰਤਰੀ ਦੇ ਪੁੱਤਰ ਵੱਲੋਂ ਗੱਡੀ ਚੜ੍ਹਾ ਕੇ ਕਈ ਕਿਸਾਨਾਂ ਦਾ ਕਤਲ ਅਤੇ ਕਈਆਂ ਨੂੰ ਜ਼ਖ਼ਮੀ ਕਰ ਦਿੱਤਾ ਗਿਆ, ਜੋ ਅਤਿ ਦੁਖਦਾਈ ਘਟਨਾ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ ਸਬੰਧੀ ਇਕ ਵਫ਼ਦ ਉੱਤਰ ਪ੍ਰਦੇਸ਼ ਭੇਜਿਆ ਜਾ ਰਿਹਾ ਹੈ, ਜੋ ਸਾਰੇ ਮਾਮਲੇ ਦੀ ਮੁਕੰਮਲ ਜਾਣਕਾਰੀ ਹਾਸਲ ਕਰੇਗਾ ਅਤੇ ਪੀੜ੍ਹਤ ਪਰਿਵਾਰਾਂ ਨੂੰ ਮਿਲੇਗਾ।
                 ਬੀਬੀ ਜਗੀਰ ਕੌਰ ਨੇ ਦੱਸਿਆ ਕਿ ਇਸ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਅਜਮੇਰ ਸਿੰਘ ਖੇੜਾ, ਅਮਰੀਕ ਸਿੰਘ ਸ਼ਾਹਪੁਰ, ਮੈਂਬਰ ਕੁਲਵੰਤ ਸਿੰਘ ਮੰਨਣ, ਭਾਈ ਗੁਰਚਰਨ ਸਿੰਘ ਗਰੇਵਾਲ, ਜਰਨੈਲ ਸਿੰਘ ਡੋਗਰਾਂਵਾਲਾ, ਸੁਖਮੀਤ ਸਿੰਘ ਕਾਦੀਆਂ, ਹਰਭਜਨ ਸਿੰਘ ਚੀਮਾਂ ਸਮੇਤ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਨਿਰਵੈਲ ਸਿੰਘ ਵੀ ਸ਼ਾਮਲ ਹਨ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਘਿਨੌਣੀ ਹਰਕਤ ਲਈ ਭਾਰਤ ਸਰਕਾਰ ਦਾ ਇਕ ਮੰਤਰੀ ਤੇ ਉਸ ਦਾ ਪੁੱਤਰ ਜ਼ੁੰਮੇਵਾਰ ਹੈ, ਜਿਸ ਨੂੰ ਤੁਰੰਤ ਬਰਖਾਸਤ ਕਰਨਾ ਚਾਹੀਦਾ ਹੈ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …