Friday, November 22, 2024

ਹਰਿਆਣਾ ਦੇ ਮੁੱਖੀ ਮੰਤਰੀ ਵੱਲੋਂ ਕਿਸਾਨਾਂ ਸਬੰਧੀ ਕੀਤੀ ਬਿਆਨਬਾਜ਼ੀ ਅਤਿ ਨਿੰਦਣਯੋਗ – ਬੀਬੀ ਜਗੀਰ ਕੌਰ

ਅੰਮ੍ਰਿਤਸਰ, 4 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਹਰਿਆਣਾ ਦੇ ਮੁੱਖ ਮੰਤਰੀ ਦੀ ਸ਼ੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਇਕ ਵੀਡੀਓ ਬਾਰੇ ਗੱਲ ਕਰਦਿਆਂ ਕਿਹਾ ਕਿ ਸੰਵਿਧਾਨਕ ਅਹੁੱਦਿਆਂ ’ਤੇ ਬੈਠੇ ਵਿਅਕਤੀਆਂ ਨੂੰ ਅਜਿਹੀ ਬਿਆਨਬਾਜ਼ੀ ਸ਼ੋਭਾ ਨਹੀਂ ਦਿੰਦੀ।ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦੇ ਅੰਨਦਾਤਾ ਹਨ, ਜਿਨ੍ਹਾਂ ਨੇ ਦੇਸ਼ ਦੀ ਤਰੱਕੀ ਵਿਚ ਵੱਡਾ ਯੋਗਦਾਨ ਪਾਇਆ ਹੈ।ਉਨ੍ਹਾਂ ਕਿਹਾ ਕਿ ਜੇਕਰ ਹਰਿਆਣੇ ਦਾ ਮੁੱਖ ਮੰਤਰੀ ਕਿਸਾਨਾਂ ਨਾਲ ਹਮਦਰਦੀ ਨਹੀਂ ਕਰ ਸਕਦਾ ਤਾਂ ਅਜਿਹੀ ਬਿਆਨਬਾਜ਼ੀ ਕਰਕੇ ਦੇਸ਼ ਦੀ ਅਮਨ ਸ਼ਾਂਤੀ ਨੂੰ ਲਾਂਬੂ ਲਗਾਉਣ ਦਾ ਕੰਮ ਵੀ ਨਾ ਕਰੇ।ਉਨ੍ਹਾਂ ਕਿਹਾ ਕਿ ਹਰਿਆਣੇ ਵਿਚ ਪਹਿਲਾਂ ਵੀ ਸਰਕਾਰੀ ਸ਼ਹਿ ’ਤੇ ਕਿਸਾਨਾਂ ਉਪਰ ਕਈ ਵਾਰ ਅੱਤਿਆਚਾਰ ਹੋ ਚੁੱਕਾ ਹੈ।ਅਜਿਹੇ ਵਿੱਚ ਮੁੱਖ ਮੰਤਰੀ ਦੀ ਅਜਿਹੀ ਬਿਆਨਬਾਜ਼ੀ ਮਾਹੌਲ ਨੂੰ ਹੋਰ ਖਰਾਬ ਕਰੇਗੀ।ਉਨ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਵੀ ਅਪੀਲ ਕੀਤੀ ਕਿ ਉਹ ਆਪਣਾ ਹੱਠੀ ਰਵੱਈਆ ਛੱਡ ਕੇ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਤੁਰੰਤ ਪ੍ਰਵਾਨ ਕਰਨ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …