Sunday, November 8, 2026

ਭਾਈ ਰਾਜੋਆਣਾ ਮਾਮਲੇ ‘ਚ ਬੀਬੀ ਜਗੀਰ ਕੌਰ ਨੇ ਭਾਰਤੀ ਗ੍ਰਹਿ ਮੰਤਰੀ ਨੂੰ ਪੱਤਰ ਲਿਖ ਕੇ ਮਿਲਣ ਲਈ ਮੰਗਿਆ ਸਮਾਂ

ਅੰਮ੍ਰਿਤਸਰ, 4 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਸਬੰਧੀ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਦੇ ਗ੍ਰਹਿ ਮੰਤਰੀ ਨੂੰ ਪੱਤਰ ਲਿਖ ਕੇ ਮਿਲਣ ਲਈ ਸਮੇਂ ਦੀ ਮੰਗ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਜਲਦੀ ਹੀ ਸਮਾਂ ਮਿਲਣ ’ਤੇ ਸ਼੍ਰੋਮਣੀ ਕਮੇਟੀ ਦਾ ਵਫ਼ਦ ਗ੍ਰਹਿ ਮੰਤਰੀ ਨੂੰ ਮਿਲ ਕੇ ਭਾਈ ਰਾਜੋਆਣਾ ਦੀ ਸਜ਼ਾ ਮੁਆਫ਼ੀ ਦੇ ਕੇਸ ਦਾ ਨਿਪਟਾਰਾ ਕਰਨ ਲਈ ਕਹੇਗਾ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਦੇ ਰਾਸ਼ਟਰਪਤੀ ਨੂੰ ਭਾਈ ਰਾਜੋਆਣਾ ਦੀ ਸਜ਼ਾ ਮੁਆਫ਼ੀ ਲਈ ਅਪੀਲ ਕੀਤੀ ਗਈ ਸੀ, ਜਿਸ ਵਿੱਚ ਜਾਣਬੁੱਝ ਕੇ ਦੇਰੀ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਵੀ ਸਰਕਾਰ ਨੂੰ ਭਾਈ ਰਾਜੋਆਣਾ ਦੇ ਕੇਸ ਸਬੰਧੀ ਜਲਦ ਫੈਸਲਾ ਕਰਨ ਲਈ ਹੁਕਮ ਜਾਰੀ ਕੀਤੇ ਹੋਏ ਹਨ।

Check Also

ਚੱਲਦਾ ਵਹੀਰ ਗੁਰਮਤਿ ਪ੍ਰਚਾਰ ਤੇ ਅੰਮ੍ਰਿਤ ਸੰਚਾਰ ਲਹਿਰ ਤਹਿਤ ਗੁਰਦੁਆਰਾ ਪਾਤਸ਼ਾਹੀ ਪਹਿਲੀ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ, 7 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ …