Wednesday, April 15, 2026

ਝੋਨੇ ਦੀ ਖਰੀਦ ਨੂੰ ਸੁਚਾਰੂ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜਾਉਣ ਅਧਿਕਾਰੀ-ਡਿਪਟੀ ਕਮਿਸ਼ਨਰ

ਪਹਿਲੇ ਦਿਨ ਮੰਡੀਆਂ ’ਚ ਆਇਆ 444 ਮੀਟਰਕ ਟਨ ਝੋਨਾ, 157 ਮੀਟਰਕ ਟਨ ਦੀ ਹੋਈ ਖਰੀਦ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਜ਼ਿਲ੍ਹੇ ਅੰਦਰ 3 ਅਕਤੂਬਰ ਤੋਂ ਸ਼ੁਰੂ ਹੋਈ ਝੋਨੇ ਦੀ ਖ਼ਰੀਦ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਚਲਾਉਣ ਲਈ ਖਰੀਦ ਏਜੰਸੀਆਂ ਸਮੇਤ ਸਮੁੱਚੇ ਅਮਲੇ ਨੂੰ ਆਦੇਸ਼ ਜਾਰੀ ਕੀਤੇ ਗਏ ਹਨ।ਡਿਪਟੀ ਕਮਿਸ਼ਨਰ ਰਾਮਵੀਰ ਨੇ ਕਿਹਾ ਕਿ ਖਰੀਦ ਪ੍ਰਕਿਰਿਆ ਲਈ ਤਾਇਨਾਤ ਅਧਿਕਾਰੀ ਆਪਸੀ ਤਾਲਮੇਲ ਨਾਲ ਸਮੁੱਚੇ ਕੰਮਾਂ ਨੂੰ ਨੇਪਰੇ ਚੜਾਉਣ, ਤਾਂ ਜੋ ਮੰਡੀਆਂ ਅੰਦਰ ਆਪਣੀ ਫ਼ਸਲ ਲੈ ਕੇ ਆਏ ਕਿਸਾਨਾਂ ਨੂੰ ਕੋਈ ਦਿੱਕਤ ਨਾ ਆਵੇ।
                    ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿੱਚ ਗਿੱਲਾ ਝੋਨਾ ਨਾ ਲਿਆਂਦਾ ਜਾਵੇ। ਉਨ੍ਹਾਂ ਮੰਡੀ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਝੋਨੇ ਦੀ ਨਮੀ ਗੇਟ ਉਤੇ ਚੈਕ ਕਰਕੇ ਹੀ ਟਰਾਲੀ ਮੰਡੀ ਅੰਦਰ ਜਾਣ ਦਿੱਤੀ ਜਾਵੇ।ਉਨ੍ਹਾਂ ਕਿਹਾ ਕਿ ਆੜਤੀਆਂ ਨੂੰ ਬੋਗਸ ਬਿਲਿੰਗ ਤੋਂ ਰੋਕਣ ਅਤੇ ਸੈਲਰ ਵਾਲਿਆਂ ਨੂੰ ਬਾਹਰੋਂ ਝੋਨਾ ਲਿਆਉਣ ਤੋਂ ਰੋਕਣ ਲਈ ਵੀ ਸਾਰੇ ਪ੍ਰਬੰਧ ਕੀਤੇ ਗਏ ਹਨ, ਜਿਥੇ ਵੀ ਅਜਿਹਾ ਕੋਈ ਕੇਸ ਫੜਿਆ ਗਿਆ, ਉਥੇ ਸਖਤ ਕਾਰਵਾਈ ਕੀਤੀ ਜਾਵੇਗੀ।
                      ਰਾਮਵੀਰ ਨੇ ਕਿਹਾ ਕਿ ਮੰਡੀਆਂ ਅੰਦਰ ਖਰੀਦ ਦੇ ਪਹਿਲੇ ਦਿਨ 444 ਮੀਟਰਕ ਟਨ ਝੋਨਾ ਆਇਆ, ਜਿਸਦੇ ਵਿੱਚੋਂ 157 ਮੀਟਰਕ ਟਨ ਝੋਨੇ ਦੀ ਖਰੀਦ ਕਰ ਲਈ ਗਈ ਹੈ।ਉਨ੍ਹਾਂ ਦੱਸਿਆ ਕਿ ਪਨਗਰੇਨ ਵਲੋਂ ਖਰੀਦ ਕੀਤੇ ਝੋਨੇ ਦੀ 5 ਲੱਖ 65 ਲੱਖ ਦੀ ਅਦਾਇਗੀ ਹੋ ਚੁੱਕੀ ਹੈ।ਉਨ੍ਹਾਂ ਦੱਸਿਆ ਕਿ ਰਾਜ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਕਿਸਾਨਾਂ ਦੀ ਖਰੀਦ ਕੀਤੀ ਫਸਲ ਦੀ ਅਦਾਇਗੀ ਪਹਿਲ ਦੇ ਆਧਾਰ ’ਤੇ ਕਰਨ ਲਈ ਖਰੀਦ ਏਜੰਸੀਆਂ ਨੂੰ ਪਹਿਲਾ ਹੀ ਆਦੇਸ਼ ਜਾਰੀ ਕਰ ਦਿੱਤੇ ਗਏ ਹਨ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਅੰਬੇਦਕਰ ਜਯੰਤੀ ਸੰਬੰਧੀ ਸਮਾਗਮ 15 ਅਪ੍ਰੈਲ ਨੂੰ

ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਬੀ.ਆਰ ਅੰਬੇਦਕਰ …