Saturday, May 30, 2026

ਸਾਬਕਾ ਵਿਧਾਇਕ ਰਾਜਬੰਸ ਕੌਰ ਰਾਣਾ ਨੇ ਸ਼ੁਰੂ ਕਰਵਾਇਆ 45.76 ਲੱਖ ਦੀ ਲਾਗਤ ਨਾਲ ਸੜਕਾਂ ਦਾ ਕੰਮ

ਕਪੂਰਥਲਾ, 5 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਾਬਕਾ ਵਿਧਾਇਕ ਸ੍ਰੀਮਤੀ ਰਾਜਬੰਸ ਕੌਰ ਰਾਣਾ ਵਲੋਂ ਅੱਜ ਕਪੂਰਥਲਾ ਸ਼ਹਿਰ ਅੰਦਰ 45.76 ਲੱਖ ਰੁਪੈ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ, ਮੇਅਰ ਕੁਲਵੰਤ ਕੌਰ ਵੀ ਉਨ੍ਹਾਂ ਦੇ ਨਾਲ ਸਨ।
ਉਨ੍ਹਾਂ ਕਿਹਾ ਕਿ ਅਗਲੇ ਇਕ ਮਹੀਨੇ ਦੌਰਾਨ ਸ਼ਹਿਰ ਅੰਦਰ ਸਾਰੀਆਂ ਸੜਕਾਂ ਦਾ ਨਵੀਨੀਕਰਨ ਕਰ ਦਿੱਤਾ ਜਾਵੇਗਾ, ਜਿਸ ਲਈ ਪੈਸੇ ਦੀ ਮਨਜ਼ੂਰੀ ਪਹਿਲਾਂ ਹੀ ਦਿੱਤੀ ਜਾ ਚੁੱਕੀ ਹੈ।ਜਿਨ੍ਹਾਂ ਸੜਕਾਂ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ, ਉਨ੍ਹਾਂ ਵਿੱਚ ਮੁਹੱਲਾ ਸ਼ਹਿਰੀਆਂ ਦੀ ਮੁੱਖ ਸੜਕ, ਆਰਿਫਵਾਲਾ, ਕੋਟੂ ਚੌਂਕ, ਰਾਏਕਾ ਮੁਹੱਲਾ ਤੇ ਮਹਿਤਾਬਗੜ੍ਹ ਸ਼ਾਮਿਲ ਹਨ।ਸਾਬਕਾ ਵਿਧਾਇਕਾ ਨੇ ਮੁਹੱਲਾ ਵਾਸੀਆਂ ਨੂੰ ਦਰਪੇਸ਼ ਮੁਸ਼ਕਿਲਾਂ ਬਾਰੇ ਜਾਣਕਾਰੀ ਲੈ ਕੇ ਸਬੰਧਿਤ ਅਧਿਕਾਰੀਆਂ ਨੂੰ ਤੁਰੰਤ ਹੱਲ ਕਰਨ ਲਈ ਕਿਹਾ।
              ਇਸ ਮੌਕੇ ਕੌਂਸਲਰ ਵਿਕਾਸ ਸ਼ਰਮਾ ਤੇ ਹੋਰ ਸੀਨੀਅਰ ਕਾਂਗਰਸੀ ਆਗੂ ਵੀ ਹਾਜ਼ਰ ਸਨ।

Check Also

ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …