ਅੰਮ੍ਰਿਤਸਰ, 5 ਅਕਤੂਬਰ (ਸੁਖਬੀਰ ਸਿੰਘ) – ਹਲਕਾ ਦੱਖਣੀ ਤੋਂ ਆਮ ਆਦਮੀ ਪਾਰਟੀ ਦੀ ਸੀਟ ਦੇ ਦਾਅਵੇਦਾਰ ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਚਾਟੀਵਿੰਡ
ਚੌਕ ਵਿਖੇ ਯੂ.ਪੀ ਦੀ ਯੋਗੀ ਅਤੇ ਕੇਂਦਰ ਦੀ ਮੋਦੀ ਸਰਕਾਰ ਦੇ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ।ਜਸਪ੍ਰੀਤ ਸਿੰਘ ਨੇ ਦੱਸਿਆ ਕਿ ਭਾਜਪਾ ਦੀ ਮੋਦੀ ਸਰਕਾਰ ਨੇ ਤਾਨਾਸ਼ਾਹੀ ਰਵੱਈਆ ਅਪਣਾਇਆ ਹੈ, ਉਹ ਨਿੰਦਣਯੋਗ ਹੈ।ਲਖ਼ੀਮਪੁਰ ਖੀਰੀ ਵਿਖੇ ਸ਼ਰੇਆਮ ਗੱਡੀ ਚੜਾ ਕੇ ਚਾਰ ਕਿਸਾਨਾਂ ਨੂੰ ਸ਼ਹੀਦ ਕਰ ਦਿੱਤਾ ਗਿਆ ਹੈ।ਪ੍ਰਦਰਸ਼ਨ ਦੌਰਾਨ ਕੇਂਦਰ ਸਰਕਾਰ ਅਤੇ ਯੂ.ਪੀ ਸਰਕਾਰ ਦੇ ਪੁੱਤਲੇ ਵੀ ਸਾੜੇ ਗਏ।ਕਿਸਾਨਾਂ ਦਾ ਕਤਲ ਕਰਨ ਵਾਲੇ ਭਾਜਪਾ ਆਗੂਆਂ ਨੂੰ ਤੁਰੰਤ ਗਿਰਫ਼ਤਾਰ ਕੀਤਾ ਜਾਵੇ।
ਇਸ ਮੌਕੇ ਡਾ. ਇੰਦਰਬੀਰ ਸਿੰਘ ਨਿੱਜ਼ਰ, ਜਸਪਾਲ ਸਿੰਘ ਭੁੱਲਰ, ਅਵਤਾਰ ਸਿੰਘ, ਬਲਜੀਤ ਸਿੰਘ ਰਿੰਕੂ, ਪਲਵਿੰਦਰ ਸਿੰਘ, ਜਸਵੰਤ ਸਿੰਘ, ਜਸਪਿੰਦਰ ਕੌਰ, ਪੰਮਾ, ਵੀਰ ਸਿੰਘ, ਬਲਵਿੰਦਰ ਸਿੰਘ, ਪ੍ਰੇਮ ਕੁਮਾਰ, ਪਰਮਜੀਤ ਸਿੰਘ, ਪਲਵਿੰਦਰ ਪ੍ਰਿੰਸ ਅਤੇ ਹੋਰ ਆਗੂ ਹਾਜ਼ਰ ਸਨ।
Check Also
ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …
Punjab Post Daily Online Newspaper & Print Media