ਨਵਾਂਸ਼ਹਿਰ, 5 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪਿੰਡ ਦੋਨੋਵਾਲ ਕਲਾਂ ਵਿਖੇ ਰੋਜਾ ਪੰਜ ਪੀਰ ਦਰਬਾਰ ਪ੍ਰਬੰਧਕ ਕਮੇਟੀ, ਸਮੂਹ ਨਗਰ ਨਿਵਾਸੀਆਂ ਅਤੇ
ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ 18ਵਾਂ ਛਿੰਝ ਮੇਲਾ ਅਤੇ ਕਬੱਡੀ ਟੂਰਨਾਮੈਂਟ 14 ਅਕਤੂਬਰ ਦਿਨ ਵੀਰਵਾਰ ਨੂੰ ਕਰਵਾਇਆ ਜਾ ਰਿਹਾ ਹੈ।
ਬਾਬਾ ਰਘੂਪਿੰਦਰ ਸਿੰਘ ਬਿੱਟੂ ਨੇ ਦੱਸਿਆ ਕਿ ਇਸ ਛਿੰਝ ਦੌਰਾਨ ਝੰਡੀ ਦੀ ਕੁਸ਼ਤੀ ਪ੍ਰਿਤਪਾਲ ਫਗਵਾੜਾ ਅਤੇ ਰੋਜ਼ੀ ਕਪੂਰਥਲਾ, ਅੰਮ੍ਰਿਤਪਾਲ ਗੋਲਬਾਗ ਅਤੇ ਤੀਰਥ ਫਗਵਾੜਾ ਵਿਚਕਾਰ ਹੋਵੇਗੀ।ਕਬੱਡੀ ਟੂਰਨਾਮੈਂਟ ਦੌਰਾਨ ਬਾਬਾ ਜੋਰਾਵਰ ਸਿੰਘ ਬਾਬਾ ਫਤਹਿ ਸਿੰਘ ਅਕੈਡਮੀ ਫਤਹਿਗੜ੍ਹ ਸਾਹਿਬ, ਗੁਰੂ ਗੋਬਿੰਦ ਸਿੰਘ ਕਬੱਡੀ ਕਲੱਬ ਮਾਛੀਵਾੜਾ ਸਾਹਿਬ, ਬਾਬਾ ਫਤਹਿ ਸਿੰਘ ਕਬੱਡੀ ਕਲੱਬ ਘੁੱਗਸੋਰ (ਕਰਤਾਰਪੁਰ), ਬਾਬਾ ਪ੍ਰੇਮ ਦਾਸ ਕਬੱਡੀ ਕਲੱਬ ਕਰੀਹਾ ਦੀਆਂ ਅਕੈਡਮੀਆਂ ਦੇ ਫਸਵੇਂ ਮੈਚ ਹੋਣਗੇ।
ਉਨਾਂ ਕਿਹਾ ਕਿ ਪੰਜਾਬ, ਹਰਿਆਣਾ, ਦਿੱਲੀ, ਹਿਮਾਚਲ ਅਤੇ ਜੰਮੂ ਕਸ਼ਮੀਰ ਦੇ ਵੱਖ-ਵੱਖ ਅਖਾੜਿਆਂ ਦੇ ਨਾਮੀ ਪਹਿਲਵਾਨ ਵੀ ਹਿੱਸਾ ਲੈਣਗੇ।ਕੇਵਲ ਸੱਦਾ ਪੱਤਰ ਵਾਲੇ ਪਹਿਲਵਾਨਾਂ ਦੀਆਂ ਕੁਸ਼ਤੀਆਂ ਹੀ ਕਰਵਾਈਆਂ ਜਾਣਗੀਆਂ।ਇਸ ਦੰਗਲ ਦੀ ਕੁਮੈਂਟਰੀ ਮਨਜੀਤ ਸਿੰਘ ਕੰਗ ਉਘੇ ਕੁਮੈਂਟੇਟਰ ਕਰਨਗੇ।
ਇਸ ਦੰਗਲ ਦੌਰਾਨ ਹਲਕੇ ਦੀਆਂ ਸਮਾਜਿਕ, ਰਾਜਨੀਤਕ ਅਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦੇ ਇਨਾਮਾਂ ਦੀ ਵੰਡ ਕਰਨਗੇ।
Check Also
ਖ਼ਾਲਸਾ ਪਬਲਿਕ ਸਕੂਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ 10ਵੀਂ ਦਾ ਸੀ.ਬੀ.ਐਸ.ਈ ਨਤੀਜ਼ਾ ਸ਼ਾਨਦਾਰ
ਵਿਦਿਆਰਥੀ ਦੇਵਾਂਸ਼ ਅਰੋੜਾ ਨੇ 99.6 ਅੰਕ ਨਾਲ ਪਹਿਲਾਂ ਸਥਾਨ ਹਾਸਲ ਕੀਤਾ – ਪ੍ਰਿੰ: ਅਮਰਜੀਤ ਸਿੰਘ …
Punjab Post Daily Online Newspaper & Print Media