Saturday, October 17, 2026

ਸਵੇਰੇ 8.45 ਵਜੇ ਹੀ ਦਫ਼ਤਰ ਪਹੁੰਚ ਗਏ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ

ਰੁਝੇਵਿਆਂ ਭਰੇ ਦਿਨ ‘ਚ ਵਿਦਿਆਰਥੀਆਂ ਲਈ ਵੀ ਕੱਢਿਆ ਸਮਾਂ ਅਤੇ ਦੱਸੇ ਸਫਲਤਾ ਦੇ ਮੰਤਰ

ਨਵਾਂਸ਼ਹਿਰ, 5 ਅਕਤੂਬਰ (ਪੰਜਾਬ ਪੋਸਟ ਬਿਊਰੋ) – ਬੀਤੇ ਕੱਲ੍ਹ ਆਪਣਾ ਅਹੁੱਦਾ ਸੰਭਾਲਣ ਵਾਲੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਨਵੇਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਹੋਰਨਾਂ ਅਧਿਕਾਰੀਆਂ ਲਈ ਮਿਸਾਲ ਬਣਦਿਆਂ ਅੱਜ ਸਵੇਰੇ 8.45 ਵਜੇ ਹੀ ਦਫ਼ਤਰ ਪਹੁੰਚ ਗਏ।ਇਸ ਤੋਂ ਫੌਰਨ ਬਾਅਦ ਆਪਣੇ ਰੁਝੇਵਿਆਂ ਭਰੇ ਦਿਨ ਦੀ ਸ਼ੁਰੂਆਤ ਕਰਦਿਆਂ ਅਧਿਕਾਰੀਆਂ ਸਮੇਤ ਉਹ ਵਿਧਾਨ ਸਭਾ ਹਲਕਾ ਨਵਾਂਸ਼ਹਿਰ ਦੇ ਵੱਖ-ਵੱਖ ਪੋਲਿੰਗ ਬੂਥਾਂ ਦੀ ਚੈਕਿੰਗ ਲਈ ਚੱਲ ਪਏ।ਰਾਹੋਂ ਰੋਡ ’ਤੇ ਸਥਿਤ ਦੁਆਬਾ ਆਰੀਆ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਵਿਖੇ ਬੂਥਾਂ ਦੀ ਚੈਕਿੰਗ ਮੌਕੇ ਉਹ ਵਿਦਿਆਰਥੀਆਂ ਦੇ ਵੀ ਰੁ-ਬਰੂ ਹੋਏ।ਉਨ੍ਹਾਂ ਵੱਖ-ਵੱਖ ਜਮਾਤਾਂ ਵਿਚ ਜਾ ਕੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਸਫਲਤਾ ਦੇ ਮੰਤਰ ਦੱਸੇ।ਉਨ੍ਹਾਂ ਬੱਚਿਆਂ ਵੱਲੋਂ ਤਿਆਰ ਕੀਤੇ ਗਏ ਵੱਖ-ਵੱਖ ਸਾਇੰਸ ਮਾਡਲਾਂ ਨੂੰ ਗਹੁ ਨਾਲ ਵਾਚਿਆ ਅਤੇ ਉਨ੍ਹਾਂ ਸਬੰਧੀ ਸਵਾਲ ਪੁੱਛੇ।ਉਨਾਂ ਦੱਸਿਆ ਕਿ ਉਨ੍ਹਾਂ ਬਗੈਰ ਕਿਸੇ ਕੋਚਿੰਗ ਤੋਂ ਖ਼ੁਦ ਪੜ੍ਹ ਕੇ ਸਿਵਲ ਸੇਵਾਵਾਂ ਦੀ ਪ੍ਰੀਖਿਆ ਪਾਸ ਕੀਤੀ ਹੈ।ਉਨ੍ਹਾਂ ਨੇ ਪੜ੍ਹਾਈ, ਖੇਡਾਂ ਅਤੇ ਹੋਰਨਾਂ ਗਤੀਵਿਧੀਆਂ ਵਿਚ ਮੱਲ੍ਹਾਂ ਮਾਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ।
                 ਸਕੂਲ ਦੇ ਪ੍ਰਿੰਸੀਪਲ ਰਜਿੰਦਰ ਸਿੰਘ ਗਿੱਲ ਅਤੇ ਸਮੁੱਚੇ ਸਟਾਫ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ।ਇਸ ਤੋਂ ਬਾਅਦ ਉਨ੍ਹਾਂ ਦਫ਼ਤਰ ਆ ਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜ਼ਾਂ ਅਤੇ ਹੋਰਨਾਂ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਲ ਕੀਤੀ।ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਲਗਨ ਨਾਲ ਆਪਣੀ ਡਿਊਟੀ ਨਿਭਾਉਣ, ਤਾਂ ਜੋ ਜ਼ਿਲ੍ਹੇ ਨੂੰ ਹਰੇਕ ਖੇਤਰ ਵਿਚ ਬੁਲੰਦੀਆਂ ’ਤੇ ਪਹੁੰਚਾਇਆ ਜਾ ਸਕੇ।
                  ਇਸ ਤੋਂ ਬਾਅਦ ਉਹ ਬਲਾਚੌਰ ਲਈ ਰਵਾਨਾ ਹੋ ਗਏ, ਜਿਥੇ ਉਨ੍ਹਾਂ ਡਵੀਜ਼ਨਲ ਕਮਿਸ਼ਨਰ ਰੂਪਨਗਰ ਨਾਲ ਵੱਖ-ਵੱਖ ਪੋਲਿੰਗ ਸਟੇਸ਼ਨਾਂ ਦੀ ਚੈਕਿੰਗ ਕੀਤੀ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …