ਅੰਮ੍ਰਿਤਸਰ, 5 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ‘ਟੈਲੰਟ ਹੰਟ’ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਜਿਸ ਦਾ ਆਗਾਜ਼ ਕਾਲਜ
ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਕਰਕੇ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ, ਵਾਇਸ ਪ੍ਰਿੰਸੀਪਲ ਡਾ. ਜਤਿੰਦਰ ਕੌਰ ਅਤੇ ਵੱਖ-ਵੱਖ ਵਿਭਾਗ ਮੁਖੀਆਂ ਵਲੋਂ ਸ਼ਮਾ ਰੌਸ਼ਨ ਕੀਤੀ ਗਈ ।
ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਅਸਿਸਟੈਂਟ ਪ੍ਰੋਫੈਸਰ ਡਾ. ਹਰਿੰਦਰ ਕੌਰ ਸੋਹਲ ਅਤੇ ਖ਼ਾਲਸਾ ਕਾਲਜ ਤੋਂ ਅਸਿਸਟੈਂਟ ਪ੍ਰੋਫੈਸਰ ਡਾ. ਸੁਨੀਤਾ ਰਾਣੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।ਇਸ ਪ੍ਰੋਗਰਾਮ ’ਚ ਕਾਲਜ ਦੇ ਸੈਸ਼ਨ 2021-22 ਵਿਚ ਨਵੀਆਂ ਦਾਖ਼ਲ ਹੋਈਆਂ ਵਿਦਿਆਰਥਣਾਂ ਨੇ ਆਪਣੀ ਕਲਾ ਦੀ ਪੇਸ਼ਕਾਰੀ ਕੀਤੀ।ਇਸ ਤਹਿਤ ਕਵਿਤਾ ਉਚਾਰਨ, ਡੀਬੇਟ, ਪੇਟਿੰਗ, ਪੰਜਾਬੀ ਪਹਿਰਾਵਾ, ਗੀਤ, ਸਕਿੱਟ, ਭੰਗੜਾ ਅਤੇ ਗਿੱਧਾ ਆਦਿ ਮੁਕਾਬਲੇ ਕਰਵਾਏ ਗਏ।
ਵਿਦਿਆਰਥਣਾਂ ’ਚ ਕਾਫੀ ਉਤਸ਼ਾਹ ਵੇਖਣ ਨੂੰ ਮਿਲਿਆ।ਸਮੁੱਚੀਆਂ ਪੇਸ਼ਕਾਰੀਆਂ ਦੀ ਨਿਰਣਾਇਕ ਪਰਖ ਪ੍ਰੋ. ਰਵਿੰਦਰ ਕੌਰ, ਡਾ. ਹਰਿੰਦਰ ਕੌਰ ਸੋਹਲ ਅਤੇ ਡਾ. ਸੁਨੀਤਾ ਰਾਣੀ ਵਲੋਂ ਕੀਤੀ ਗਈ।ਡਾ. ਸੁਰਿੰਦਰ ਕੌਰ ਨੇ ਵਿਸ਼ੇਸ਼ ਮਹਿਮਾਨਾਂ ਅਤੇ ਨਵੀਆਂ ਆਈਆਂ ਵਿਦਿਆਰਥਣਾਂ ਨੂੰ ਵਿਸ਼ੇਸ਼ ‘ਜੀ ਆਇਆਂ’ ਕਿਹਾ।ਵਿਦਿਆਰਥਣਾਂ ਦੇ ਹੁਨਰ ਨੂੰ ਦੇਖਦਿਆਂ ਉਨਾਂ ਕਿਹਾ ਕਿ ਉਹਨਾਂ ਨੂੰ ਆਪਣੇ ਕਾਲਜ ਤੋਂ ਯੂਥ ਫੈਸਟੀਵਲ ’ਚ ਓਵਰਆਲ ਟਰਾਫ਼ੀ ਦੀ ਆਸ ਹੈ।
ਪ੍ਰੋਗਰਾਮ ਦੇ ਮੁਕਾਬਲਿਆਂ ’ਚ ਵੱਖ-ਵੱਖ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨ ਚਿੰਨ੍ਹ ਦਿੱਤੇ ਗਏ।
ਇਸ ਮੌਕੇ ਪ੍ਰਿੰ: ਸੁਰਿੰਦਰ ਕੌਰ ਵਲੋਂ ਵਿਸ਼ੇਸ਼ ਮਹਿਮਾਨਾਂ ਨੂੰ ਯਾਦਗਾਰੀ ਚਿੰਨ ਦੇ ਕੇ ਖ਼ਾਸ ਸਨਮਾਨ ਦਿੱਤਾ ਗਿਆ।
Check Also
ਖਾਲਸਾ ਕਾਲਜ ਵੈਟਰਨਰੀ ਨੇ ਕਿਸਾਨ ਮੇਲੇ ’ਚ ਕਾਲਜ ਸਹੂਲਤਾਂ ਦਾ ਕੀਤਾ ਪ੍ਰਦਰਸ਼ਨ
ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੇ …
Punjab Post Daily Online Newspaper & Print Media