ਅੰਮ੍ਰਿਤਸਰ 5 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਸਥਾਨਕ ਜਿਲ੍ਹਾ
ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਰੋਜ਼ਗਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਅੱਜ 6 ਅਕਤੂਬਰ 2021 ਨੂੰ ਲਗਾਇਆ ਜਾਵੇਗਾ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੂਧਲ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਅੰਮ੍ਰਿਤਸਰ ਜਿਲੇ ਦੀਆਂ ਮਸ਼ਹੂਰ ਕੰਪਨੀਆਂ ਜਿਵੇਂ ਕਿ ਐਲ.ਆਈ.ਸੀ, ਇਜ਼ਾਇਲ ਹਰਬਲ, ਓਕਟੋਪਸ ਸਲਿਊਸਨ, ਐਸ.ਬੀ.ਆਈ ਲਾਈਫ਼ ਇੰਸੋਰੈਂਸ, ਕਿਊਕਰ ਗਰੁੱਪ,ਐਕਸਿਸ ਬੈਂਕ, ਪੇ-ਟੀਐਮ ਭਾਗ ਲੈਣਗੀਆਂ।ਕੈਂਪ ਵਿੱਚ ਸ਼ਾਮਲ ਉਮੀਦਵਾਰਾਂ ਲਈ ਵਿੱਦਿਅਕ ਯੋਗਤਾ ਦਸਵੀਂ ਤੋਂ ਲੈ ਕੇ ਪੋਸਟ ਗਰੈਜੂਏਟ ਅਤੇ ਆਈ.ਟੀ.ਆਈ ਡਿਪਲੋਮਾ ਬੀ.ਟੈਕ ਹੋਵੇਗੀ।ਚਾਹਵਾਨ ਪ੍ਰਾਰਥੀ ਸਵੇਰੇ 10.00 ਵਜੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇੜੇ ਜਿਲ੍ਹਾ ਕਚਹਿਰੀਆਂ ਅੰਮ੍ਰਿਤਸਰ ਵਿਖੇ ਪਹੁੰਚ ਸਕਦੇ ਹਨ।ਇਸ ਸਬੰਧੀ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਹੇੈਲਪਲਾਈਨ ਨੰ: 9915789068 ‘ਤੇ ਸੰਪਰਕ ਕਰ ਸਕਦੇ ਹਨ।
Check Also
ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …
Punjab Post Daily Online Newspaper & Print Media