Monday, August 24, 2026

ਰੋਜ਼ਗਾਰ ਬਿਊਰੋ ਵਲੋਂ ਕਪੂਰਥਲਾ ਵਿਖੇ ਪਲੇਸਮੈਂਟ ਕੈਂਪ ਅੱਜ

ਕਪੂਰਥਲਾ, 5 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੀ ਲੜੀ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਰ ਬਿਊਰੋ ਕਪੂਰਥਲਾ ਵਲੋਂ ਅੱਜ 6 ਅਕਤੂਬਰ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪੰਜਵੀਂ ਮੰਜਿਲ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਕਪੂਰਥਲਾ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
                 ਕੈਂਪ ਵਿੱਚ ਪ੍ਰਮੁੱਖ ਪ੍ਰਾਈਵੇਟ ਕੰਪਨੀਆਂ ਜਿਵੇਂ ਕਿ ਏਵਨ, ਆਈ.ਸੀ.ਆਈ.ਸੀ.ਆਈ ਬੈਂਕ ਸੇਲਜ਼ ਅਤੇ ਬੈਂਕ ਵੈਲਿਊ ਅਫਸਰਾਂ ਦੀ ਪ੍ਰੋਫਾਈਲ ਵਾਸਤੇ ਭਾਗ ਲੈ ਰਹੀਆਂ ਹਨ।ਇਨ੍ਹਾਂ ਪੋਸਟਾਂ ਲਈ ਇੰਟਰਵਿਊ ਵਿੱਚ 10+2 ਅਤੇ ਗਰੇਜੂਏਟ ਪ੍ਰਾਰਥੀ ਭਾਗ ਲੈ ਸਕਦੇ ਹਨ।
ਜਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਕਪੂਰਥਲਾ ਸ਼੍ਰੀਮਤੀ ਨੀਲਮ ਮਹੇ ਨੇ ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਪੰਜਾਬ ਘਰ-ਘਰ ਰੋਜ਼ਗਾਰ ਮਿਸ਼ਨ ਦੇ ਪੋਰਟਲ ’ਤੇ ਰਜਿਸਟਰ ਹੋ ਕੇ ਬਿਊਰੋ ਵਲੋਂ ਦਿੱਤੀਆਂ ਜਾਦੀਆਂ ਸੇਵਾਵਾ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ ਹੈ।

Check Also

ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …